ਏਜੀਟੀਐਫ਼ ਨੇ ਜੈਪੁਰ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਛੇਵੇਂ ਸ਼ੂਟਰ ਅਤੇ ਦੋ ਸਾਥੀਆਂ ਨੂੰ ਕੀਤਾ ਗਿ੍ਫ਼ਤਾਰ
Published : Nov 21, 2022, 12:43 am IST
Updated : Nov 21, 2022, 12:43 am IST
SHARE ARTICLE
image
image

ਏਜੀਟੀਐਫ਼ ਨੇ ਜੈਪੁਰ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਛੇਵੇਂ ਸ਼ੂਟਰ ਅਤੇ ਦੋ ਸਾਥੀਆਂ ਨੂੰ ਕੀਤਾ ਗਿ੍ਫ਼ਤਾਰ

 


ਕੋਟਕਪੂਰਾ, 20 ਨਵੰਬਰ (ਗੁਰਿੰਦਰ ਸਿੰਘ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ (ਏਜੀਟੀਐਫ਼) ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਏ ਇਕ ਸੰਖੇਪ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿਚ ਸ਼ਾਮਲ ਛੇਵੇਂ ਸ਼ੂਟਰ ਨੂੰ ਗਿ੍ਫ਼ਤਾਰ ਕਰਨ ਵਿਚ ਇਕ ਵੱਡੀ ਸਫ਼ਲਤਾ ਦਰਜ ਕੀਤੀ ਹੈ |  
ਕੈਨੇਡਾ ਸਥਿਤ ਅਤਿਵਾਦੀ ਗੋਲਡੀ ਬਰਾੜ ਵਲੋਂ ਰਚੀ ਗਈ ਸਾਜ਼ਸ਼ ਤਹਿਤ, ਪਰਦੀਪ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿਚ ਉਸ ਦੀ ਦੁਕਾਨ ਦੇ ਬਾਹਰ ਛੇ ਸ਼ੂਟਰਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ  ਦਿਤਾ ਸੀ |
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਰਮਜ਼ਾਨ ਖ਼ਾਨ ਉਰਫ਼ ਰਾਜ ਹੁੱਡਾ ਵਜੋਂ ਹੋਈ ਹੈ | ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਦੋ ਸਾਥੀਆਂ ਹੈਪੀ ਮੇਹਲਾ (19) ਅਤੇ ਸਾਹਿਲ ਮੇਹਲਾ (18) ਦੋਵੇਂ ਵਾਸੀ ਹਨੂੰਮਾਨਗੜ੍ਹ, ਰਾਜਸਥਾਨ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਅੱਗੇ ਦਸਿਆ ਕਿ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ ਚੀਨ ਦੀ ਬਣੀ ਸਟਾਰ 30 ਕੈਲੀਬਰ ਅਤੇ 32 ਕੈਲੀਬਰ ਸਮੇਤ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ | ਇਹ ਕਾਰਵਾਈ ਪੰਜਾਬ ਪੁਲਿਸ ਵਲੋਂ ਇਸ ਟਾਰਗੇਟ
 ਕਿਲਿੰਗ ਵਿਚ ਸ਼ਾਮਲ ਤਿੰਨ ਵਿਅਕਤੀਆਂ, ਜਿਨ੍ਹਾਂ ਵਿਚੋਂ  ਦੋ ਮੁੱਖ ਸ਼ੂਟਰਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਭੁਪਿੰਦਰ ਸਿੰਘ ਉਰਫ਼ ਗੋਲਡੀ ਅਤੇ ਫੈਸਿਲੀਟੇਟਰ ਬਲਜੀਤ ਸਿੰਘ ਉਰਫ਼ ਮੰਨਾ ਵਜੋਂ ਕੀਤੀ ਗਈ ਸੀ, ਦੀ ਗਿ੍ਫ਼ਤਾਰੀ ਤੋਂ ਤਿੰਨ ਬਾਅਦ ਅਮਲ ਵਿਚ ਲਿਆਂਦੀ ਗਈ ਹੈ | ਸ਼ਨੀਵਾਰ ਨੂੰ ਪੁਲਿਸ ਟੀਮਾਂ ਨੇ ਮਨੀ ਅਤੇ ਗੋਲਡੀ ਦੇ ਖੁਲਾਸੇ 'ਤੇ ਦੋ ਪਿਸਤੌਲ, ਮਾਰੂਤੀ ਰਿਟਜ਼ ਕਾਰ ਅਤੇ ਇਕ ਜੁਪੀਟਰ ਸਕੂਟਰ ਵੀ ਬਰਾਮਦ ਕੀਤਾ ਹੈ |
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਨੁੱਖੀ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ਼ ਵਲੋਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਮੁਲਜ਼ਮ ਰਮਜਾਨ ਖਾਨ ਦੀ ਪੈੜ ਪਛਾਨਣ ਅਤੇ ਅਹਿਮ ਸੁਰਾਗ ਜੁਟਾਉਣ ਤੋਂ ਬਾਅਦ, ਡੀਐਸਪੀ ਬਿਕਰਮ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿਚ ਏਜੀਟੀਐਫ਼ ਦੀਆਂ ਪੁਲਿਸ ਟੀਮਾਂ ਨੇ ਜੈਪੁਰ ਵਿਖੇ ਵਿਨਾਇਕ ਐਨਕਲੇਵ ਕਲੋਨੀ ਦੀ ਇਕ ਇਮਾਰਤ ਵਿਚ ਉਸ ਦੀ  ਲੋਕੇਸ਼ਨ ਦਾ ਪਤਾ ਲਗਾਉਣ ਵਿਚ ਸਫ਼ਲਤਾ ਹਾਸਲ ਕੀਤੀ, ਜਿਥੇ ਉਹ ਕਿਰਾਏ ਦੇ ਮਕਾਨ ਵਿਚ ਅਪਣੇ ਦੋ ਸਾਥੀਆਂ ਨਾਲ ਛੁਪਿਆ ਹੋਇਆ ਸੀ |

 

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement