
ਅੱਜ ਉਹਨਾਂ ਨਾਲ ਮੁਲਾਕਾਤ ਕਰਨ ਲਈ ADC ਰਾਜਪਾਲ ਸਿੰਘ ਪਾਂਧੀ ਅਤੇ SSP ਫਰੀਦਕੋਟ ਵੀ ਪਹੁੰਚੇ ਸਨ।
ਫਰੀਦਕੋਟ : ਪਿਛਲੇ 3 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਅਚਾਨਕ ਸਿਹਤ ਵਿਗੜ ਗਈ ਤੇ ਉਹਨਾਂ ਨੇ ਦਵਾਈ ਵਗੈਰਾ ਵੀ ਲੈਣ ਤੋਂ ਮਨ੍ਹਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਘਟ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਹੋਣ ਦੀ ਸਲਾਹ ਦਿੱਤੀ ਹੈ ਪਰ ਡੱਲੇਵਾਲ ਵੱਲੋਂ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਡਾਕਟਰਾਂ ਮੁਤਾਬਕ ਡੱਲੇਵਾਲ ਨੂੰ ਅਟੈਕ ਆਉਣ ਦਾ ਵੀ ਖ਼ਤਰਾ ਹੈ ਪਰ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਡਟੇ ਹੋਏ ਹਨ। ਅੱਜ ਉਹਨਾਂ ਨਾਲ ਮੁਲਾਕਾਤ ਕਰਨ ਲਈ ADC ਰਾਜਪਾਲ ਸਿੰਘ ਪਾਂਧੀ ਅਤੇ SSP ਫਰੀਦਕੋਟ ਵੀ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸ਼ਨੀਵਾਰ 12 ਵਜੇ ਤੋਂ ਮਰਨ ਵਰਤ 'ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਇਸ ਧਰਨੇ 'ਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਖਾਤਰ ਲਗਾਤਾਰ ਲੜਾਈ ਲੜ੍ਹਦੇ ਰਹਿਣਗੇ।