ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਫ਼ੈਸਲਾਕੁੰਨ ਜੰਗ, 1.22 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 366 ਨਸ਼ਾ ਤਸਕਰ ਗ੍ਰਿਫ਼ਤਾਰ 
Published : Nov 21, 2022, 5:03 pm IST
Updated : Nov 21, 2022, 5:03 pm IST
SHARE ARTICLE
IGP Sukhchain Singh Gill
IGP Sukhchain Singh Gill

- 8 ਕਿਲੋ ਹੈਰੋਇਨ, 7.75 ਕਿਲੋ ਅਫ਼ੀਮ ਅਤੇ 17 ਕਿਲੋ ਗਾਂਜਾ ਹੋਇਆ ਬਰਾਮਦ

- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਮੁੱਢੋਂ ਖ਼ਤਮ ਕਰਨ ਲਈ ਵਚਨਬੱਧ
- ਐਨਡੀਪੀਐਸ ਐਕਟ ਦੇ ਕੇਸਾਂ ਨਾਲ ਸਬੰਧਤ ਪੀਓ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਗਿਣਤੀ 444 ਤੱਕ ਅੱਪੜੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ  ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 8.44 ਕਿਲੋ ਹੈਰੋਇਨ, 7.75 ਕਿਲੋ ਅਫੀਮ, 17.64 ਕਿਲੋ ਗਾਂਜਾ, 19 ਕੁਇੰਟਲ ਭੁੱਕੀ ਅਤੇ 59 ਕਿਲੋ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.22 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਦੌਰਾਨ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ 15 ਹੋਰ ਭਗੌੜੇ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 444 ਤੱਕ ਪਹੁੰਚ ਗਈ ਹੈ ਕਿਉਂਕਿ 5 ਜੁਲਾਈ, 2022 ਨੂੰ ਪੀ.ਓ./ਭਗੌੜੇ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਜੁੜੀਆਂ ਪਿਛਲੇਰੀਆਂ ਅਤੇ ਅਗਲੇਰੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਥੋੜੀ ਮਾਤਰਾ ਵਿੱਚ ਹੀ ਨਸ਼ੇ ਦੀ ਬਰਾਮਦਗੀ ਹੋਈ ਹੋਵੇ। 

ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਨਸ਼ੇ ਦੀ ਖ਼ਰੀਦ-ਫ਼ਰੋਖ਼ਤ  ਵਾਲੇ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement