
ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ ਪਰ ਹਥਿਆਰਾਂ ਨੂੰ ਪ੍ਰਮੋਟ ਨਾ ਕਰੋ
ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਟਵੀਟ ਕਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਵੱਲੋਂ ਹਥਿਆਰਾਂ ਨੂੰ ਪ੍ਰਮੋਟ ਕਰਨ 'ਤੇ ਸਵਾਲ ਖੜ੍ਹੇ ਕੀਤੇ ਹਨ। ਰਾਜਾ ਵੜਿੰਗ ਨੇ ਟਵੀਟ ਕਰ ਕੇ ਕਿਹਾ ਹੈ ਕਿ ਉਹ ਹਥਿਆਰਾਂ ਨੂੰ ਉਤਸ਼ਾਹਿਤ ਨਾ ਕਰਨ। ਟਵੀਟ ਵਿਚ ਵੜਿੰਗ ਨੇ ਲਿਖਿਆ ਕਿ ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ।
ਤੁਹਾਨੂੰ ਗੁਰੂਆਂ ਦਾ ਵਾਸਤਾ, ਇਨ੍ਹਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਕਿ ਅੰਤ ’ਚ ਹਿੰਸਾ ਦਾ ਕਾਰਨ ਬਣਦੇ ਹਨ। ਦੱਸ ਦਈਏ ਕਿ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਦੀ ਹਥਿਆਰਾਂ ਨਾਲ ਇਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਦੇ ਨਾਲ ਇਕ ਹੋਰ ਸਿੰਘ ਦਿਖ ਰਿਹਾ ਹੈ ਤੇ ਦੋਵਾਂ ਨੇ ਹੱਥਾਂ 'ਚ ਬੰਦੂਕਾਂ ਫੜੀਆਂ ਹੋਈਆਂ ਹਨ।