ਦਿਵਿਆਂਗ ਦਿਵਸ ਮੌਕੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ
Published : Nov 21, 2022, 2:25 pm IST
Updated : Nov 21, 2022, 2:25 pm IST
SHARE ARTICLE
Dr. Baljit Kaur
Dr. Baljit Kaur

ਦਿਵਿਆਂਗਾਂ ਨੂੰ ਕਰਜ਼ੇ ਸਬੰਧੀ ਦਸਤਾਵੇਜ਼ ਜ਼ਿਲ੍ਹਾ ਭਲਾਈ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣ ਲਈ ਆਖਿਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ।

ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਕਰਜ਼ਾ ਲੈਣ ਦਾ ਚਾਹਵਾਨ ਦਿਵਿਆਂਗ ਵਿਅਕਤੀ ਜੋ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂ.ਡੀ.ਆਈ. ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐਸ.ਸੀ.ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਦਿਵਿਆਂਗ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ ਬੈਂਕ ਕਰਜ਼ੇ ਦੇਣ ਸਬੰਧੀ ਕੈਂਪ ਲਗਾਉਣ ਜਾ ਰਹੀ ਹੈ।  ਇਹਨਾਂ ਕਰਜ਼ਾ ਕੈਂਪਾਂ ਵਿੱਚ ਕਰਜ਼ੇ ਲੈਣ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement