
ਵਿਜੇ ਸਿੰਗਲਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਤਾਂ ਮੰਨ ਲਈਆਂ ਹਨ ਪਰ ਉਹਨਾਂ ਨੂੰ ਲਾਗੂ ਕਰਨ ਵਿਚ ਥੋੜ੍ਹਾ ਸਮਾਂ ਤਾਂ ਲੱਗਦਾ ਹੈ।
ਚੰਡੀਗੜ੍ਹ - ਕਿਸਾਨਾਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਧਰਨੇ ਲਗਾਏ ਹੋਏ ਹਨ। ਉੱਥੇ ਹੀ ਇਕ ਧਰਨਾ ਕਿਸਾਨਾਂ ਨੇ ਮਾਨਸਾ ਵਿਖੇ ਲਗਾਇਆ ਹੋਇਆ ਹੈ, ਜਿਸ ਵਿਚ ਅੱਜ ਸਾਬਕਾ ਮੰਤਰੀ ਵਿਜੇ ਸਿੰਗਲਾ ਨੇ ਵੀ ਸ਼ਿਰਕਤ ਕੀਤੀ। ਧਰਨੇ ਦੌਰਾਨ ਵਿਜੇ ਸਿੰਗਲਾ ਨੇ ਕਿਹਾ ਕਿ ਉਹ ਅੱਜ ਸਿਰਫ਼ ਇੱਥੇ ਧਰਨੇ ਨੂੰ ਲੈ ਕੇ ਆ ਰਹੀਆਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਆਏ ਹਨ
ਕਿਉਂਕਿ ਲੋਕ ਕਹਿੰਦੇ ਹਨ ਕਿ ਧਰਨੇ ਕਰ ਕੇ ਉਹਨਾਂ ਨੂੰ ਲੰਘਣ ਵਿਚ ਮੁਸ਼ਕਿਲ ਆਉਂਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੇ ਉਹਨਾਂ ਨੂੰ ਕਿਹਾ ਹੈ ਕਿ ਉਹ ਅਪਣੀ ਮੀਟਿੰਗ ਕਰ ਕੇ ਕੋਈ ਫ਼ੈਸਲਾ ਲੈਣਗੇ। ਬਾਕੀ ਐਂਬੂਲੈਂਸ ਤੇ ਸਕੂਲ ਬੱਸਾਂ ਨੂੰ ਲੰਘਣ ਦਾ ਰਸਤਾ ਦਿੱਤਾ ਗਿਆ ਹੈ। ਵਿਜੇ ਸਿੰਗਲਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਤਾਂ ਮੰਨ ਲਈਆਂ ਹਨ ਪਰ ਉਹਨਾਂ ਨੂੰ ਲਾਗੂ ਕਰਨ ਵਿਚ ਥੋੜ੍ਹਾ ਸਮਾਂ ਤਾਂ ਲੱਗਦਾ ਹੈ।