ਪੰਜਾਬ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਜਾਨ-ਮਾਲ ਦੀ ਸੁਰੱਖਿਆ ਲਈ ਖਰਚੇ ਜਾਣਗੇ 9.02 ਕਰੋੜ ਰੁਪਏ: ਡਾ. ਨਿੱਜਰ
Published : Nov 21, 2022, 4:40 pm IST
Updated : Nov 21, 2022, 4:40 pm IST
SHARE ARTICLE
Dr. Inderbir Singh Nijjar
Dr. Inderbir Singh Nijjar

ਕਿਹਾ- ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸੁਰੱਖਿਆ ਪ੍ਰਦਾਨ ਕਰਨਾ ਮਾਨ ਸਰਕਾਰ ਦਾ ਮੁੱਖ ਉਦੇਸ਼

 

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਅਤੇ ਵਿਕਾਸ ਕਾਰਜਾਂ 'ਤੇ ਲਗਭਗ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਅੱਗ ਬੁਝਾਊ ਅਤੇ ਬਚਾਅ ਕਾਰਜਾਂ ਲਈ 50 ਮੀਟਰ ਤੋਂ ਵੱਧ ਉਚਾਈ ਵਾਲਾ ਹਾਈਡ੍ਰੌਲਿਕ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਕਰੀਬ 8.57 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਵੱਲੋਂ ਸੀਵਰੇਜ ਨਿਰੀਖਣ ਕੈਮਰੇ ਅਤੇ ਰੂਟ ਚੇਨ ਕਟਰ ਦੀ ਖਰੀਦ ਸਮੇਤ ਜੇ.ਸੀ.ਬੀ ਮਸ਼ੀਨਾਂ ਦੀ ਮੁਰੰਮਤ ਅਤੇ ਹੋਰ ਕਾਰਜਾਂ 'ਤੇ ਕਰੀਬ 45.26 ਲੱਖ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਬਿਹਤਰ ਅਤੇ ਸੁਖਾਲਾ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਈ-ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾਂ ਇਹ ਵੀ ਦੱਸਿਆ ਕਿ ਜੇਕਰ ਇਹਨਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਸਬੰਧੀ ਵੇਰਵਾ ਉਪਰੋਕਤ ਵੈਬਸਾਈਟ 'ਤੇ ਉਪਲਬਧ ਕਰਵਾਇਆ ਜਾਵੇਗਾ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement