Gold seized at Chandigarh Airport: ਚੰਡੀਗੜ੍ਹ ਏਅਰਪੋਰਟ 'ਤੇ ਕਰੀਬ 1.07 ਕਰੋੜ ਰੁਪਏ ਦਾ ਸੋਨਾ ਜ਼ਬਤ
Published : Nov 21, 2023, 8:35 am IST
Updated : Nov 21, 2023, 8:35 am IST
SHARE ARTICLE
Gold seized at Chandigarh Airport
Gold seized at Chandigarh Airport

ਦੋ ਸਵਾਰੀਆਂ ਕੋਲੋਂ ਬਰਾਮਦ ਹੋਇਆ 2 ਕਿਲੋ ਸੋਨਾ

Gold seized at Chandigarh Airport: ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ 'ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਇਸ ਦੀ ਬਾਜ਼ਾਰੀ ਕੀਮਤ 1.07 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਯਾਤਰੀ ਦੁਬਈ ਤੋਂ ਭਾਰਤ ਆਏ ਸਨ। ਇਹ ਸੋਨਾ ਚੰਡੀਗੜ੍ਹ ਹਵਾਈ ਅੱਡੇ 'ਤੇ ਸਾਮਾਨ ਦੀ ਜਾਂਚ ਦੌਰਾਨ ਬਰਾਮਦ ਹੋਇਆ। ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿਤਾ ਹੈ। ਪੁਲਿਸ ਨੇ ਦੋਵਾਂ ਯਾਤਰੀਆਂ ਵਿਰੁਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਕਸਟਮ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਯਾਤਰੀ ਕੋਲੋਂ ਤਿੰਨ ਚਾਂਦੀ ਦੀਆਂ ਕੋਟੇਡ ਸੋਨੇ ਦੀਆਂ ਚੂੜੀਆਂ ਅਤੇ ਦੋ ਸੋਨੇ ਦੀਆਂ ਚੇਨਾਂ ਬਰਾਮਦ ਹੋਈਆਂ ਹਨ। ਜਿਸ ਦਾ ਭਾਰ ਲਗਭਗ 750 ਗ੍ਰਾਮ ਹੈ। ਇਨ੍ਹਾਂ ਦੀ ਬਾਜ਼ਾਰੀ ਕੀਮਤ ਲਗਭਗ 39.98 ਲੱਖ ਰੁਪਏ ਹੈ। ਜਦਕਿ ਦੂਜੇ ਯਾਤਰੀ ਦੀ ਜਾਂਚ ਦੌਰਾਨ 520 ਗ੍ਰਾਮ ਵਜ਼ਨ ਵਾਲੇ ਆਇਤਾਕਾਰ ਕ੍ਰੈਡਿਟ ਕਾਰਡ ਦੀ ਤਰ੍ਹਾਂ ਦਿਸਣ ਵਾਲਾ 1 ਸੋਨੇ ਦਾ ਬਿਸਕੁਟ ਅਤੇ 5 ਸੋਨੇ ਦੇ ਕੜੇ ਬਰਾਮਦ ਹੋਏ। ਇਸ ਦਾ ਕੁੱਲ੍ਹ ਵਜ਼ਨ 1270 ਗ੍ਰਾਮ ਸੀ, ਜਿਸ ਦੀ ਬਾਜ਼ਾਰੀ ਕੀਮਤ 67.71 ਲੱਖ ਰੁਪਏ ਹੈ। ਇਸ ਸਬੰਧੀ ਕਸਟਮ ਅਧਿਕਾਰੀਆਂ ਨੇ ਯਾਤਰੀਆਂ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ।

ਅਜਿਹਾ ਹੀ ਮਾਮਲਾ ਦੋ ਮਹੀਨੇ ਪਹਿਲਾਂ ਚੰਡੀਗੜ੍ਹ ਏਅਰਪੋਰਟ 'ਤੇ ਸਾਹਮਣੇ ਆਇਆ ਸੀ। ਇਸ 'ਚ ਦੁਬਈ ਤੋਂ ਸਿਗਰਟ ਦੇ ਡੱਬੇ 'ਚ ਸੋਨਾ ਚੋਰੀ ਕਰਨ ਦੇ ਦੋਸ਼ 'ਚ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚੰਡੀਗੜ੍ਹ ਕਸਟਮ ਵਿਭਾਗ ਨੇ 12 ਸੋਨੇ ਦੇ ਬਿਸਕੁਟ ਜ਼ਬਤ ਕੀਤੇ ਸਨ। ਇਸ ਦਾ ਕੁੱਲ ਵਜ਼ਨ 1.04 ਕਿਲੋਗ੍ਰਾਮ ਸੀ। ਭਾਰਤੀ ਬਾਜ਼ਾਰ 'ਚ ਇਸ ਦੀ ਕੀਮਤ ਕਰੀਬ 83 ਲੱਖ ਰੁਪਏ ਦੱਸੀ ਜਾ ਰਹੀ ਹੈ।

(For more news apart from Gold worth Rs 1.7 crore seized at Chandigarh Airport, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement