ਰਾਤ ਨੂੰ ਪਾਰਾ ਡਿੱਗਣ ਕਾਰਨ ਮੌਸਮ ਠੰਡਾ ਹੋ ਗਿਆ ਹੈ।
Punjab Weather Update : ਪੰਜਾਬ 'ਚ ਹੌਲੀ-ਹੌਲੀ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ, ਲਗਾਤਾਰ ਪਾਰਾ ਡਿੱਗਣ ਕਾਰਨ ਠੰਡ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਰਾਤ ਨੂੰ ਪਾਰਾ ਡਿੱਗਣ ਕਾਰਨ ਮੌਸਮ ਠੰਡਾ ਹੋ ਗਿਆ ਹੈ।
ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਪੰਜਾਬ ਵਿਚ ਕੱਲ੍ਹ ਦੇ ਮੁਕਾਬਲੇ ਅੱਜ ਔਸਤ ਘੱਟੋ-ਘੱਟ ਤਾਪਮਾਨ ਵਿਚ -1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਸੂਬੇ ਵਿਚ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ ਵਿਚ ਸੱਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਸੱਭ ਤੋਂ ਵੱਧ ਤਾਪਮਾਨ ਮੁਹਾਲੀ ਵਿਚ 14.7 ਦਰਜ ਕੀਤਾ ਗਿਆ ਹੈ।
ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਆਉਣ ਦੀ ਵੀ ਜਾਣਕਾਰੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਠੰਡ ਦੇ ਮੱਦੇਨਜ਼ਰ ਸੜਕਾਂ 'ਤੇ ਚਲਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਹੈ। ਸੰਕੇਤਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਰਦੀਆਂ ਦੇ ਮੌਸਮ ਵਿਚ ਵਾਹਨ ਨੂੰ ਚੰਗੀ ਸਥਿਤੀ ਵਿਚ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਧੁੰਦ ਵਿਚ ਸਾਵਧਾਨੀ ਨਾਲ ਵਾਹਨ ਚਲਾਉਣ ਲਈ ਕਿਹਾ ਗਿਆ ਹੈ।
(For more news apart from Punjab Weather Update temperature reduced in many districts, stay tuned to Rozana Spokesman)