Ram Rahim News: ਰੋਹਤਕ ਜੇਲ੍ਹ ’ਚੋਂ ਫਰਲੋ ’ਤੇ ਬਾਹਰ ਆਇਆ ਸੌਦਾ ਸਾਧ
Published : Nov 21, 2023, 6:08 pm IST
Updated : Nov 21, 2023, 6:08 pm IST
SHARE ARTICLE
 Ram Rahim
Ram Rahim

ਅਸਥਾਈ ਰਿਹਾਈ ਦੇ ਸਮੇਂ ਦੌਰਾਨ ਸੌਦਾ ਸਾਧ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਦਾ ਦੌਰਾ ਕਰੇਗਾ।

 Ram Rahim News : ਜਬਰ ਜਨਾਹ ਮਾਮਲੇ ’ਚ ਦੋਸ਼ੀ ਸੌਦਾ ਸਾਧ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ। ਸੌਦਾ ਸਾਧ ਦੀ ਇਸ ਸਾਲ ਜੇਲ੍ਹ ਤੋਂ ਇਹ ਤੀਜੀ ਆਰਜ਼ੀ ਰਿਹਾਈ ਹੈ। ਅਧਿਕਾਰਤ ਸੂਤਰਾਂ ਨੇ ਦਸਿਆ ਕਿ 56 ਸਾਲਾਂ ਦਾ ਸੌਦਾ ਸਾਧ ਦੁਪਹਿਰ 2 ਵਜੇ ਦੇ ਕਰੀਬ ਜੇਲ ਤੋਂ ਬਾਹਰ ਆਇਆ।

ਅਸਥਾਈ ਰਿਹਾਈ ਦੇ ਸਮੇਂ ਦੌਰਾਨ ਸੌਦਾ ਸਾਧ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਦਾ ਦੌਰਾ ਕਰੇਗਾ। ਸੌਦਾ ਸਾਧ ਦਾ ਹੈੱਡਕੁਆਰਟਰ ਹਰਿਆਣਾ ਦੇ ਸਿਰਸਾ ’ਚ ਹੈ। ਫਰਲੋ ਲਈ ਅਰਜ਼ੀ ਦੇਣ ਵਾਲਾ ਸੌਦਾ ਸਾਧ ਅਪਣੀਆਂ ਦੋ ਚੇਲੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ’ਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ। 

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ 21 ਦਿਨਾਂ ਦੀ ਛੁੱਟੀ ਦੇਣ ਦੇ ਕਦਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹ ਜਬਰ ਜਨਾਹ ਅਤੇ ਕਤਲ ਵਰਗੇ ਘਿਨਾਉਣੇ ਅਪਰਾਧਾਂ ’ਚ ਸਜ਼ਾ ਭੁਗਤ ਰਿਹਾ ਹੈ। ਧਾਮੀ ਨੇ ਕਿਹਾ ਕਿ ਇਸ ਨਾਲ ਸਿੱਖ ਕੌਮ ’ਚ ਬੇਵਿਸ਼ਵਾਸੀ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸੌਦਾ ਸਾਧ ਨੂੰ ਵਾਰ-ਵਾਰ ਜੇਲ੍ਹ ’ਚੋਂ ਆਰਜ਼ੀ ਰਿਹਾਈ ਦਿਤੀ ਜਾ ਰਹੀ ਹੈ ਪਰ ਸਿੱਖ ਕੌਮ ਵਲੋਂ ‘ਬੰਦੀ ਸਿੰਘਾਂ’ (ਸਿੱਖ ਕੈਦੀਆਂ) ਦੀ ਰਿਹਾਈ ਲਈ ਉਠਾਈ ਜਾ ਰਹੀ ਆਵਾਜ਼ ਨੂੰ ਸਰਕਾਰਾਂ ਨਹੀਂ ਸੁਣ ਰਹੀਆਂ। ਇਸ ਤੋਂ ਪਹਿਲਾਂ 30 ਜੁਲਾਈ ਨੂੰ ਡੇਰਾ ਮੁਖੀ 30 ਦਿਨਾਂ ਦੀ ਪੈਰੋਲ ’ਤੇ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਸੀ। ਡੇਰਾ ਮੁਖੀ ਨੂੰ ਜਨਵਰੀ ’ਚ 40 ਦਿਨਾਂ ਦੀ ਪੈਰੋਲ ਦਿਤੀ ਗਈ ਸੀ। ਪਿਛਲੇ ਸਾਲ ਅਕਤੂਬਰ ’ਚ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦਿਤੀ ਗਈ ਸੀ।  

 

(For more news apart from Ram Rahim News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement