Mansa News: ਵਿਦੇਸ਼ ਦਾ ਵੀਜ਼ਾ ਨਾ ਲੱਗਣ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Published : Nov 21, 2024, 10:18 am IST
Updated : Nov 21, 2024, 10:18 am IST
SHARE ARTICLE
A young man committed suicide after not getting a foreign visa Mansa News
A young man committed suicide after not getting a foreign visa Mansa News

Mansa News: ਰਫ਼ਿਊਜ਼ਲ ਆਉਣ ਕਾਰਨ ਨੌਜਵਾਨ ਰਹਿੰਦਾ ਸੀ ਪਰੇਸ਼ਾਨ

 ਪੰਜਾਬ ਦੇ ਨੌਜਵਾਨ ਬਾਹਰ ਜਾਣ ਲਈ ਬਹੁਤ ਕਾਹਲੇ ਹਨ। ਨੌਜਵਾਨ ਹਰ ਕੀਮਤ 'ਤੇ ਵਿਦੇਸ਼ ਜਾਣਾ ਚਾਹੁੰਦੇ ਹਨ ਤੇ ਉਹ ਆਪਣਾ ਸੁਪਨਾ ਪੂਰਾ ਕਰਨ ਲਈ ਕੁਝ ਵੀ ਕਰ ਸਕਦੇ ਹਨ ਪਰ ਜੇ ਉਨ੍ਹਾਂ ਦਾ ਸੁਪਨਾ ਪੂਰਾ ਨਾ ਹੋਵੇ ਤਾਂ ਉਹ ਖੌਫ਼ਨਾਕ ਕਦਮ ਵੀ ਚੁੱਕ ਲੈਂਦੇ ਹਨ। ਅਜਿਹਾ ਹੀ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਨੇ ਇੱਕ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।

ਮ੍ਰਿਤਕ ਦੀ ਪਹਿਚਾਣ ਵਿੱਕੀ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪ੍ਰਵਾਰ ਨੇ ਲਿਖਵਾਏ ਗਏ ਬਿਆਨਾਂ ਅਨੁਸਾਰ ਕੁਝ ਮਹੀਨੇ ਪਹਿਲਾਂ ਵਿੱਕੀ ਸਿੰਘ ਵੱਲੋ ਵਿਦੇਸ਼ ਜਾਣ ਲਈ ਫ਼ਾਈਲ ਲਗਾਈ ਸੀ ਅਤੇ ਉਸ ਦੀ ਰਫ਼ਿਊਜ਼ਲ ਆ ਗਈ ਸੀ।

ਇਸ ਨੂੰ ਲੈ ਕੇ ਵਿੱਕੀ ਪਰੇਸ਼ਾਨ ਰਹਿਣ ਲੱਗ ਪਿਆ ਅਤੇ ਇਸੇ ਪਰੇਸ਼ਾਨੀ ਕਾਰਨ ਉਸਨੇ ਇਹ ਕਦਮ ਚੁੱਕ ਲਿਆ। ਰੇਲਵੇ ਪੁਲਿਸ ਨੇ 194 ਬੀਐਨਐਸਐਸ ਤਹਿਤ ਕਾਰਵਾਈ ਕਰਦੇ ਹੋਏ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾ ਦੇ ਹਵਾਲੇ ਕਰ ਦਿੱਤੀ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement