Amritsar News : ਅੰਮ੍ਰਿਤਸਰ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ 6 ਕਿੱਲੋ ਹੈਰੋਇਨ, ਇੱਕ 32 ਬੋਰ ਦੇਸੀ ਪਿਸਟਲ ਸਮੇਤ ਕੀਤਾ ਕਾਬੂ

By : BALJINDERK

Published : Nov 21, 2024, 2:17 pm IST
Updated : Nov 21, 2024, 2:17 pm IST
SHARE ARTICLE
ਫੜੇ ਗਏ ਅਰੋਪੀਆਂ ਬਾਰੇ ਪੁਲਿਸ ਜਾਣਕਾਰੀ
ਫੜੇ ਗਏ ਅਰੋਪੀਆਂ ਬਾਰੇ ਪੁਲਿਸ ਜਾਣਕਾਰੀ

Amritsar News : ਫੜੇ ਗਏ ਅਰੋਪੀਆਂ ’ਚੋਂ 3 ਆਰੋਪੀਆਂ ’ਤੇ ਹਨ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ’ਚ ਮਾਮਲੇ ਦਰਜ

Amritsar News : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਹੀ ਨਸ਼ਿਆਂ ਦੇ ਖਿਲਾਫ਼ ਵਿੱਡੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਹਾਸਲ ਹੋ ਰਹੀਆਂ ਹਨ। ਜਿਸ ਦੇ ਚਲਦੇ ਅੱਜ ਇੱਕ ਵਾਰ ਫਿਰ ਤੋਂ ਵੱਖ-ਵੱਖ ਮਾਮਲਿਆਂ ’ਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਕਿਲੋ 498 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇੱਕ ਮਾਮਲੇ ’ਚ 32 ਬੋਰ ਪਿਸਤੋਲ ਵੀ ਪੁਲਿਸ ਨੇ ਬਰਾਮਦ ਕੀਤੀ ਹੈ ਤੇ ਇਹਨਾਂ ਸਾਰੇ ਮਾਮਲਿਆਂ ’ਚ ਪੁਲਿਸ ਨੇ 5 ਆਰੋਪੀਆਂ ਨੂੰ ਵੀ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਲੋਪੇਕੇ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਹੈਰੋਇਨ ਖਿਲਾਫ਼ ਕਾਰਵਾਈ ਕਰਦਿਆਂ ਆਰੋਪੀ ਮਲਕੀਤ ਸਿੰਘ ਅਤੇ ਬਲਜਿੰਦਰ ਸਿੰਘ ਉਰਫ ਤੋਤਾ  ਨੂੰ 2 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰੀਕੇ ਇੱਕ ਹੋਰ ਮਾਮਲੇ ਵਿੱਚ ਥਾਣਾ ਲੋਪੋਕੇ ਪੁਲਿਸ ਵੱਲੋਂ  ਨਸ਼ਿਆ ਖਿਲਾਫ਼ ਕਾਰਵਾਈ ਕਰਦਿਆਂ ਆਰੋਪੀ ਗੁਰਭੇਜ ਸਿੰਘ ਨੂੰ 3 ਕਿਲੋ ਹੈਰੋਇਨ ਅਤੇ 2 ਮੋਬਾਇਲ ਫੋਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਿਸਦੇ ਸਬੰਧ ਵਿਚ ਥਾਣਾ ਲੋਪੋਕੇ ਵਿਖੇ ਪੁਲਿਸ ਨੇ ਮਾਮਲਾ ਦਰਜ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਪਤਾ ਚੱਲਿਆ ਹੈ ਕਿ ਬਲਜਿੰਦਰ ਸਿੰਘ ਉਰਫ਼ ਤੋਤਾ ਪਹਿਲਾਂ ਵੀ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਭਾਰਤ ਵਿਚ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰਦਾ ਸੀ ਅਤੇ ਇਸ ਵਿਅਕਤੀ ਦੇ ਖਿਲਾਫ਼ ਪਹਿਲਾਂ ਵੀ ਥਾਣਾ ਰੋਪੜ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ।

ਇਸ ਤੋਂ ਇਲਾਵਾ ਇੱਕ ਹੋਰ ਅਲੱਗ ਮਾਮਲੇ ਵਿੱਚ ਥਾਣਾ ਘਰਿੰਡਾ ਪੁਲਿਸ ਵੱਲੋਂ ਇਲਾਕਾ ’ਚ ਗਸ਼ਤ ਕਰਦਿਆਂ ਜਗਰੂਪ ਸਿੰਘ ਉਰਫ਼ ਸਾਜਨ ਦੇ ਘਰੋਂ 1 ਕਿੱਲੇ 498 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਕਤ ਜਗਰੂਪ ਸਿੰਘ ਉਰਫ਼ ਸਾਜਨ ਖਿਲਾਫ਼ ਥਾਣਾ ਘਰਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਰਮਦਾਸ ਪੁਲਿਸ ਵੱਲੋਂ ਗੈਰਕਾਨੂੰਨੀ ਹੱਥਿਆਰਾ ਖਿਲਾਫ਼ ਕਾਰਵਾਈ ਕਰਦਿਆ ਟੀ ਪੁਆਇੰਟ ਬੱਲ ਲੱਲੇ ਦਰਿਆ ਤੋਂ ਫਰੈਂਕੋ ਮਸੀਹ ਅਤੇ ਅਰਸ਼ ਮਸੀਹ ਨੂੰ ਇੱਕ 32 ਬੋਰ ਪਿਸਟਲ ਸਮੇਤ ਮੈਗਜ਼ੀਨ ਅਤੇ 4 ਜਿੰਦਾ ਰੋਂਦ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਹਨਾਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

(For more news apart from Amritsar police arrested 5 drug smugglers, recovered 6 kg heroin, 32 bore country pistol from the accused News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement