
Fazilka News : ਆਰੋਪੀਆਂ ਪਾਸੋਂ 500 ਗ੍ਰਾਮ ਹੈਰੋਇਨ, 1 ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਕੀਤੇ ਬਰਾਮਦ
Fazilka News : ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜ਼ਿਲਕਾ ਦੀ ਨਿਗਰਾਨੀ ਹੇਠ ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਸੋਹਣਾ ਸਾਂਦੜ ਦੇ ਅੰਦਰ ਬੈਠੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਹੈ। ਜਿੰਨਾਂ ਪਾਸੋਂ ਜਤਿੰਦਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਦੀ ਹਾਜ਼ਰੀ ’ਚ 500 ਗ੍ਰਾਮ ਹੈਰੋਇਨ, 1 ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ।
ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ਼ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ਼ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਵੱਜੋਂ ਹੋਈ। ਜਿਹਨਾਂ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਦੋਨਾਂ ਦੋਸ਼ੀਆਨ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
(For more news apart from CIA team arrested 2 drug smugglers with 500 grams of heroin News in Punjabi, stay tuned to Rozana Spokesman)