Mohali News : ਕੁੰਭੜਾ ’ਚ ਹਮਲੇ 'ਚ ਜ਼ਖਮੀ ਨੌਜਵਾਨ ਦਿਲਪ੍ਰੀਤ ਸਿੰਘ ਦੀ ਚੰਡੀਗੜ੍ਹ PGI 'ਚ ਇਲਾਜ਼ ਦੌਰਾਨ ਹੋਈ ਮੌਤ

By : BALJINDERK

Published : Nov 21, 2024, 9:22 pm IST
Updated : Nov 21, 2024, 9:22 pm IST
SHARE ARTICLE
ਮ੍ਰਿ਼ਤਕ ਨੌਜਵਾਨਾਂ ਦੀ ਫਾਈਲ ਫੋਟੋ
ਮ੍ਰਿ਼ਤਕ ਨੌਜਵਾਨਾਂ ਦੀ ਫਾਈਲ ਫੋਟੋ

Mohali News : 13 ਨਵੰਬਰ ਨੂੰ ਦਮਨਪ੍ਰੀਤ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ, ਪੁਲਿਸ ਨੇ ਕਤਲ ਕਾਂਡ ’ਚ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Mohali News : ਮੋਹਾਲੀ ਦੇ ਕੁੰਭੜਾ 'ਚ 13 ਨਵੰਬਰ ਨੂੰ ਪਰਵਾਸੀਆਂ ਵੱਲੋਂ ਦੋ ਨੌਜਵਾਨਾਂ 'ਤੇ ਕਾਤਲਾਨਾ ਹਮਲਾ ਕੀਤਾ ਗਿਆ ਸੀ, ਜਿਸ ਵਿਚ ਇੱਕ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਅੱਜ ਦੂਜੇ ਨੌਜਵਾਨ ਨੇ ਵੀ ਪੀਜੀਆਈ ਵਿਚ ਦਮ ਤੋੜ ਦਿੱਤਾ ਹੈ। ਨੌਜਵਾਨ ਦੀ ਪਛਾਣ ਦਿਲਪ੍ਰੀਤ ਵਜੋਂ ਹੋਈ ਹੈ ਦਰਅਸਲ 6 ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਜ਼ਖ਼ਮੀ ਦਿਲਪ੍ਰੀਤ ਸਿੰਘ ਪੀਜੀਆਈ ਚੰਡੀਗੜ੍ਹ 'ਚ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਸੀ ਪਰ ਅੱਜ ਉਸ ਨੇ ਦਮ ਤੋੜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਮੋਹਾਲੀ ਦੇ ਏਅਰਪੋਰਟ ਰੋਡ ਉਤੇ ਸਥਿਤ ਪਿੰਡ ਕੁੰਬੜਾ ਵਿਚ ਦੋ ਨੌਜਵਾਨ ਦਮਨ (17) ਅਤੇ ਦਿਲਪ੍ਰੀਤ ਸਿੰਘ (18) ਉਤੇ ਪੰਜ-ਛੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਦਮਨ ਦੀ ਮੌਤ ਹੋ ਗਈ । ਜਦਕਿ ਦਿਲਪ੍ਰੀਤ ਦੀ ਅੱਖ ਵਿੱਚ ਚਾਕੂ ਮਾਰ ਦਿੱਤਾ ਗਿਆ ਸੀ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਿੰਡ ਦੇ ਲੋਕਾਂ ਅਤੇ ਪਰਿਵਾਰ ਦੇ ਮੈਂਬਰਾਂ ਨੇ ਦਮਨ ਦੀ ਲਾਸ਼ ਏਅਰਪੋਰਟ ਰੋਡ ਉਤੇ ਰੱਖ ਕੇ ਜਾਮ ਲਗਾਇਆ  ਸੀ। 2-3 ਰਾਤਾਂ ਪਰਿਵਾਰ ਤੇ ਪਿੰਡ ਦੇ ਲੋਕ ਧਰਨੇ ਉਤੇ ਬੈਠੇ ਰਹੇ। ਹਮਲਾ ਕਰਨ ਵਾਲੇ ਸਾਰੇ ਮੁਲਜ਼ਮ ਫ਼ਰਾਰ ਸਨ ਪਰ ਪੁਲਿਸ ਨੇ 2-3 ਦਿਨਾਂ ਵਿਚ ਕਾਰਵਾਈ ਕਰਦਿਆਂ 5 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਡੀਆਈਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਚਾਰੋਂ ਫਰਾਰ ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿੰਨ੍ਹਾਂ ਵਿੱਚ ਅਮਨ, ਅਰੁਨ ਅਤੇ ਆਕਾਸ਼ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਵਾਰਦਾਤ ‘ਚ ਇਹਨਾਂ ਦੇ ਨਾਲ ਇੱਕ ਨਾਬਾਲਿਗ ਵੀ ਸ਼ਾਮਿਲ ਹੈ। ਡੀਆਈਜੀ ਨੇ ਦੱਸਿਆ ਕਿ ਅਮਨ ਅਤੇ ਅਰੁਣ ਖਿਲਾਫ ਪਹਿਲਾਂ ਵੀ ਮੋਹਾਲੀ ਦੇ ਫੇਜ਼ ਇੱਕ ਥਾਣਾ ਵਿਖੇ ਇਰਾਦਾ ਕਤਲ ਦਾ ਮੁਕੱਦਮਾ ਦਰਜ ਹੈ। ਉਨਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਕਤਲ ਦੌਰਾਨ ਵਰਤੇ ਗਏ ਹਥਿਆਰ ਬਰਾਮਦ ਕੀਤੇ ਜਾ ਸਕਣ।

(For more news apart from  Young Dilpreet Singh, injured in attack in Mohali Kumbha, died during treatment at Chandigarh PGI News in Punjabi, stay tuned to Rozana Spokesman)


 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement