ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
Published : Nov 21, 2025, 4:00 pm IST
Updated : Nov 21, 2025, 4:00 pm IST
SHARE ARTICLE
BJP leader Amanjot Kaur met Union Minister Ravneet Singh Bittu.
BJP leader Amanjot Kaur met Union Minister Ravneet Singh Bittu.

ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਰੇਲਵੇ ਫਾਟਕ ਕਰੋਸਿੰਗ ਥੱਲੇ ਅੰਡਰਪਾਥ ਬ੍ਰਿਜ ਬਣਾਉਣ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਲੋਧੀਪੁਰ,ਅਗੰਮਪੁਰ,ਚੁੰਗੀਆਂ,ਵਾਸ ਬਰੋਟੂ ਤੇ ਆਸ ਪਾਸ ਦੇ ਪਿੰਡਾਂ ਨੂੰ ਸਹੂਲਤ ਮਿਲਣ ਜਾ ਰਹੀ ਹੈ ਕਿਉਂਕਿ ਇਥੋਂ ਦੇ ਮੌਹਤਬਰ ਲੋਕਾਂ ਸਮਾਜ ਸੇਵਕਾਂ ਤੇ ਬੁੱਧੀਜੀਵੀਆਂ ਨੇ ਮੇਰੇ ਤੱਕ ਪਹੁੰਚ ਕਰਕੇ ਚਰਨ ਗੰਗਾ ਰੇਲਵੇ ਕਰੋਸਿੰਗ ਥੱਲੇ ਅੰਡਰਪਾਥ ਬਣਾਉਣ ਲਈ ਦਰਖਾਸਤ ਦਿੱਤੀ ਸੀ ਜਿਸ ਨੂੰ ਉਹਨਾਂ ਨੇ ਰੇਲਵੇ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਉਹਨਾਂ ਕੋਲ ਇਸ ਅੰਡਰ ਪਾਥ ਬ੍ਰਿਜ ਬਣਾਉਣ ਦੀ ਅਪੀਲ ਕੀਤੀ ॥

 ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਉਸੇ ਵਕਤ ਉਸ ਮੰਗ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹਨਾਂ ਦੇ ਧੰਨਭਾਗ ਹਨ ਕਿ ਅਨੰਦਪੁਰ ਸਾਹਿਬ ਵਰਗੀ ਪਵਿੱਤਰ ਧਰਤੀ ਤੇ ਉਹਨਾਂ ਨੂੰ ਸੇਵਾ ਕਰਨ ਦਾ ਮੌਕਾ ਮਿਲੇਗਾ ਉਹਨਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮਨਾਏ ਜਾ ਰਹੇ ਹਨ ਤੇ ਉਹ ਇਸ ਕਾਰਜ ਨੂੰ ਪਹਿਲ ਦੇ ਆਧਾਰ ਦੇ ਉੱਤੇ ਕਰਾਉਣਗੇ ਉਹਨਾਂ ਨੇ ਆਪਣੇ ਵੱਲੋਂ ਉਸ ਨੂੰ ਪਾਸ ਕਰਕੇ ਮਹਿਕਮੇ ਨੂੰ ਭੇਜ ਦਿੱਤਾ ਹੈ ਤੇ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਦੇ ਵਿੱਚ ਜਲਦੀ ਹੀ ਇਸ ਦੇ ਕੰਮ ਸ਼ੁਰੂ ਕੀਤਾ ਜਾਵੇਗਾ। ਬੀਬਾ ਅਮਨਜੋਤ ਰਾਮੂਵਾਲੀਆ ਨੇ ਕਿਹਾ ਕਿ ਉਹ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਇਲਾਕੇ ਦੀ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਸਵੀਕਾਰ ਕਰਕੇ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਹੈ।ਬੀਬਾ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਕਿ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਵਸਨੀਕਾਂ ਦੀ ਸੇਵਾ ਕਰਨਾ ਮੇਰੇ ਲਈ ਵੱਡੇ ਸੁਭਾਗ ਦੀ ਗੱਲ ਹੈ ਤੇ ਉਹ ਭਵਿੱਖ ਚ ਵੀ ਲੋਕਾਂ ਦੀ ਸੇਵਾ ਕਰ ਆਪਣਾ ਜੀਵਨ ਸਫਲਾ ਕਰਨਗੇ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement