ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਨੇ ਗਲਤ ਕਰਾਰ ਦਿੱਤਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਨੇ ਗਲਤ ਕਰਾਰ ਦਿੱਤਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵਲੋਂ ਦਾਇਰ ਪਟੀਸ਼ਨ 'ਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਜਾਣਕਾਰੀ ਮੁਤਾਬਕ ਨਛੱਤਰ ਸਿੰਘ ਗਿੱਲ ਨੂੰ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਖਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
