ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ
Published : Nov 21, 2025, 8:09 pm IST
Updated : Nov 21, 2025, 8:09 pm IST
SHARE ARTICLE
Nagar Kirtan decorated from four directions will be completed at Sri Anandpur Sahib on November 22: Harjot Singh Bains
Nagar Kirtan decorated from four directions will be completed at Sri Anandpur Sahib on November 22: Harjot Singh Bains

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ਨੀਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ ਰਹੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਬਣਦੀ ਹੈ।

ਉੱਧਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਹਨ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਤੇ ਫ਼ਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ ਅਤੇ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਕੀਰਤਨ ਦਰਬਾਰ ਸਜਾਏ ਗਏ।

23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦਾ ਵੇਰਵਾ ਸਾਂਝਾ ਕਰਦਿਆ ਬੈਂਸ ਨੇ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਬੁੱਢਾ ਦਲ ਛਾਉਣੀ ਨੇੜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ, ਜਿਸ ਵਿਚ ਮੁੱਖ ਮੰਤਰੀ ਸਮੇਤ ਹੋਰ ਪਤਵੰਤੇ ਸ਼ਾਮਲ ਹੋਣਗੇ। ਇਸੇ ਤਰ੍ਹਾਂ ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਫਸਲਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸੇ ਦਿਨ ਮੁੱਖ ਪੰਡਾਲ ਬਾਬਾ ਬੁੱਢਾ ਦਲ ਛਾਉਣੀ ਵਿਖੇ ਸੂਬਾ ਸਰਕਾਰ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ ਜਿਸ ਵਿੱਚ ਉੱਘੇ ਧਾਰਮਿਕ ਆਗੂਆਂ ਸਮੇਤ ਹੋਰ ਪਤਵੰਤੇ ਸ਼ਾਮਲ ਹੋਣਗੇ।

24 ਨਵੰਬਰ ਨੂੰ ਕੀਰਤਪੁਰ ਸਾਹਿਬ ਤੋਂ ਭਾਈ ਜੈਤਾ ਜੀ ਦੀ ਯਾਦਗਾਰ ਤੱਕ ਸੀਸ ਭੇਟ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ (ਗੁਰਦੁਆਰਾ ਭੋਰਾ ਸਾਹਿਬ-ਗੁਰਦੁਆਰਾ ਸੀਸ ਗੰਜ ਸਾਹਿਬ-ਗੁਰੂ ਤੇਗ਼ ਬਹਾਦਰ ਅਜਾਇਬ ਘਰ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ-ਕਿਲਾ ਆਨੰਦਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਵਿਖੇ ਸਮਾਪਤ) ਵਿਖੇ ਹੈਰੀਟੇਜ ਵਾਕ ਕਰਵਾਈ ਜਾਵੇਗੀ ਅਤੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਚਰਨ ਗੰਗਾ ਸਟੇਡੀਅਮ ਵਿਖੇ ਗਤਕਾ ਅਤੇ ਹੋਰ ਸਮਾਗਮ ਜਿਵੇਂ ਕਿ ਟੈਂਟ ਪੈਗਿੰਗ, ਢਾਲ-ਤਲਵਾਰ ਮੁਕਾਬਲਾ ਅਤੇ ਸ਼ਾਸਤਰ ਦਰਸ਼ਨ, ਸਿਮਰਨ ਤੇ ਤਲਵਾਰ ਦਾ ਸੁਮੇਲ ਆਦਿ ਸਮਾਗਮ ਕਰਵਾਏ ਜਾਣਗੇ। ਇਸੇ ਤਰ੍ਹਾਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਰੋਜ਼ਾਨਾ ਡਰੋਨ ਸ਼ੋਅ ਕਰਵਾਏ ਜਾਣਗੇ।

ਇਸੇ ਤਰ੍ਹਾਂ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਸੰਪੂਰਨਤਾ ਉਪਰੰਤ, ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬੱਤ ਦਾ ਭਲਾ ਇਕੱਤਰਤਾ ਸਮਾਗਮ ਕਰਵਾਇਆ ਜਾਵੇਗਾ। ਸੂਬਾ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪਾਰਕਿੰਗ ਜ਼ੋਨਾਂ ਤੋਂ ਮੁੱਖ ਸਥਾਨਾਂ ਤੱਕ ਸੰਗਤਾਂ ਦੇ ਆਉਣ-ਜਾਣ ਵਾਸਤੇ ਸ਼ਟਲ ਸੇਵਾ ਯਕੀਨੀ ਬਣਾਈ ਗਈ ਹੈ। ਸਾਰੇ ਪਾਰਕਿੰਗ ਸਥਾਨ ਸੀ.ਸੀ.ਟੀ.ਵੀ. ਨਿਗਰਾਨੀ, ਰੌਸ਼ਨੀ, ਬੈਰੀਕੇਡਿੰਗ, ਟ੍ਰੈਫਿਕ ਮਾਰਸ਼ਲ, ਸਾਈਨ ਬੋਰਡ ਅਤੇ ਮੋਬਾਈਲ ਟਾਇਲਟਾਂ ਨਾਲ ਲੈਸ ਹਨ। ਮੁੱਖ ਧਾਰਮਿਕ ਅਤੇ ਸੱਭਿਆਚਾਰਕ ਸਥਾਨਾਂ ਦੇ ਆਲੇ-ਦੁਆਲੇ ਮੌਜੂਦਾ ਪਾਰਕਿੰਗ ਥਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਸੰਗਤਾਂ ਦੀ ਸੇਵਾ ਲਈ ਤਾਇਨਾਤ ਸਾਧਨਾਂ ਵਿੱਚ 500 ਈ-ਰਿਕਸ਼ਾ, 150 ਮਿੰਨੀ-ਬੱਸਾਂ, 25 ਫੋਰਸ ਅਰਬਨੀਆ ਵੈਨਾਂ, 15 ਕਾਰਾਂ, 20 ਟਾਟਾ ਏਸ ਵਾਹਨ ਅਤੇ ਬਜ਼ੁਰਗਾਂ ਤੇ ਦਿਵਿਆਂਗ ਸੰਗਤ ਦੀ ਸਹਾਇਤਾ ਲਈ 10 ਗੋਲਫ ਕਾਰਟ ਸ਼ਾਮਲ ਹਨ। ਸ਼ਟਲ ਸੇਵਾਵਾਂ ਪਾਰਕਿੰਗ ਸਥਾਨਾਂ ਅਤੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਮੁੱਖ ਪੰਡਾਲ, ਟੈਂਟ ਸਿਟੀਜ਼ ਅਤੇ ਹੈਲਪ ਡੈਸਕ ਪੁਆਇੰਟਾਂ ਦਰਮਿਆਨ ਸੰਗਤਾਂ ਨੂੰ ਆਉਣ-ਜਾਣ ਦੀ ਸਹੂਲਤ ਦੇਣਗੀਆਂ। ਇਸ ਸਿਸਟਮ ਦੀ ਮੁਕੰਮਲ ਨਿਗਰਾਨੀ ਮੁੱਖ ਕੰਟਰੋਲ ਸੈਂਟਰ ਰਾਹੀਂ ਕੀਤੀ ਜਾਵੇਗੀ, ਜਿਸ ਵਿੱਚ ਸਮਰਪਿਤ ਪਿਕ-ਅੱਪ ਪੁਆਇੰਟ, ਸਾਈਨੇਜ ਅਤੇ ਵਲੰਟੀਅਰ ਦੁਆਰਾ ਮਾਰਗਦਰਸ਼ਨ ਸ਼ਾਮਲ ਹੈ।

ਇਸੇ ਤਰ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸੰਗਤ ਦੀ ਭਾਰੀ ਆਮਦ ਨੂੰ ਸੁਵਿਧਾਜਨਕ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ, ਰੂਪਨਗਰ ਵੱਲੋਂ ਦੋ ਪ੍ਰਮੁੱਖ ਟੈਂਟ ਸਿਟੀਜ਼ ‘ਚੱਕ ਨਾਨਕੀ ਨਿਵਾਸ’ ਟੈਂਟ ਸਿਟੀ ਅਤੇ ‘ਭਾਈ ਮਤੀ ਦਾਸ ਨਿਵਾਸ’ ਟੈਂਟ ਸਿਟੀ ਸਥਾਪਤ ਕੀਤੀਆਂ ਗਈਆਂ ਹਨ ਜਿਸ ਵਿੱਚ ਲਗਭਗ 10,000 ਸੰਗਤ ਦੇ ਠਹਿਰਨ ਦੀ ਵਿਵਸਥਾ ਕੀਤੀ ਗਈ ਹੈ।

ਹੋਰ ਸਹੂਲਤਾਂ ਸਮੇਤ ਐਂਬੂਲੈਂਸ ਦੀ ਤਾਇਨਾਤੀ ਅਤੇ 24 ਘੰਟੇ ਮੁੱਖ ਕੰਟਰੋਲ ਰੂਮ ਨਾਲ ਫੌਰੀ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ। ਸਮਾਗਮਾਂ ਲਈ ਸੁਚਾਰੂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੁਰੱਖਿਆ, ਸਹੂਲਤ ਅਤੇ ਟਰੈਫਿਕ ਪ੍ਰਬੰਧਨ ਲਈ ਵੀ ਵਿਆਪਕ ਪ੍ਰਬੰਧ ਕੀਤੇ ਹਨ।ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੰਗਤ ਦੀ ਸੁਰੱਖਿਆ, ਆਉਣ-ਜਾਣ ਅਤੇ ਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement