ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ
Published : Nov 21, 2025, 4:27 pm IST
Updated : Nov 21, 2025, 4:27 pm IST
SHARE ARTICLE
Punjab Advocate General Maninderjit Singh Bedi nominated as Senior Advocate
Punjab Advocate General Maninderjit Singh Bedi nominated as Senior Advocate

ਬੇਦੀ ਬਠਿੰਡਾ ਜ਼ਿਲ੍ਹੇ ਦੇ ਫੂਲ ਸ਼ਹਿਰ ਨਾਲ ਸਬੰਧਤ ਹਨ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਬੇਦੀ ਨੂੰ ਇਸ ਅਹੁਦੇ ‘ਤੇ ਨਾਮਜ਼ਦ ਕੀਤਾ ਗਿਆ ਹੈ।

ਐਡਵੋਕੇਟ ਜਨਰਲ ਸ. ਬੇਦੀ ਬਠਿੰਡਾ ਜ਼ਿਲ੍ਹੇ ਦੇ ਫੂਲ ਸ਼ਹਿਰ ਨਾਲ ਸਬੰਧਤ ਹਨ। ਉਹਨਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸਾਲ 2005 ਵਿੱਚ ਕਾਨੂੰਨ ‘ਚ ਗ੍ਰੈਜੂਏਟ ਕੀਤੀ ਅਤੇ ਆਪਣੇ ਚਾਚੇ ਦੀ ਅਗਵਾਈ ਹੇਠ ਰਾਮਪੁਰਾ ਫੂਲ ਵਿਖੇ ਪ੍ਰੈਕਟਿਸ ਕਰਦਿਆਂ ਕਾਨੂੰਨੀ ਖੇਤਰ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ।

ਸਾਲ 2009 ਵਿੱਚ ਉਹ ਚੰਡੀਗੜ੍ਹ ਆ ਗਏ ਅਤੇ ਸੰਵਿਧਾਨਕ, ਸਿਵਲ, ਅਪਰਾਧਿਕ, ਸਰਵਿਸ, ਮਾਲੀਆ ਅਤੇ ਕਾਰਪੋਰੇਟ ਮਾਮਲਿਆਂ ਵਿੱਚ ਇੱਕ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਕਾਰਜਕਾਲ ਵਿੱਚ ਪੀ.ਐਸ.ਪੀ.ਸੀ.ਐਲ., ਪੀ.ਟੀ.ਯੂ, ਯੂ.ਐਲ.ਬੀਜ਼ ਅਤੇ ਪਨਗ੍ਰੇਨ ਵਰਗੀਆਂ ਪ੍ਰਮੁੱਖ ਰਾਜ ਸੰਸਥਾਵਾਂ ਲਈ ਪੈਨਲ ਵਕੀਲ ਵਜੋਂ ਸੇਵਾ ਨਿਭਾਉਣਾ ਸ਼ਾਮਲ ਹੈ।

ਉਹਨਾਂ ਨੇ ਜੁਲਾਈ 2023 ਤੋਂ ਮਾਰਚ 2025 ਤੱਕ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਉਂਦਿਆਂ ਹਾਈ ਕੋਰਟ ਅਤੇ ਸੁਪਰੀਮ ਕੋਰਟ ਸਾਹਮਣੇ ਸੂਬੇ ਵੱਲੋਂ ਪੱਖ ਰੱਖਿਆ। ਇਸ ਸਾਲ ਮਾਰਚ, 2025 ਵਿੱਚ ਉਨ੍ਹਾਂ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement