ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ' ਦਾ ਮੁੱਦਾ ਵਾਰ ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ: ਸ਼੍ਰੋਮਣੀ ਕਮੇਟੀ
Published : Nov 21, 2025, 6:15 pm IST
Updated : Nov 21, 2025, 6:15 pm IST
SHARE ARTICLE
Repeatedly raising the issue of the banned Hindi book 'Sikh History' is a mischievous act: SGPC
Repeatedly raising the issue of the banned Hindi book 'Sikh History' is a mischievous act: SGPC

1999 ਵਿਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ' ਦੇ ਮਾਮਲੇ ਨੂੰ ਬਿਨਾ ਵਜ੍ਹਾ ਤੂਲ ਦੇਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ।

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁਝ ਲੋਕਾਂ ਵੱਲੋਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਨਿਸ਼ਾਨੇ ਉਤੇ ਲੈਣ ਦੀਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ। ਬੀਤੇ ਦਿਨ ਕੁਝ ਵਿਦਵਾਨਾਂ ਵੱਲੋਂ ਇਤਿਹਾਸ ਦੀ ਉਸ ਪੁਸਤਕ ਦੀ ਚਰਚਾ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਟਾਰਗੇਟ ਕੀਤਾ ਗਿਆ ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਬੈਨ ਕੀਤਾ ਹੋਇਆ ਹੈ।

ਇਸ ਸਬੰਧੀ ਗਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅਜਿਹੇ ਲੋਕ ਸੋਚੀ ਸਮਝੀ ਸਾਜ਼ਿਸ਼ ਤਹਿਤ ਸਿੱਖ ਸੰਸਥਾ ਨੂੰ ਬਦਨਾਮ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ 1999 ਵਿਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦੇ ਮਾਮਲੇ ਨੂੰ ਬਿਨਾ ਵਜ੍ਹਾ ਤੂਲ ਦੇਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਦੋਂ ਹੀ ਵਾਪਸ ਲੈ ਲਿਆ ਗਿਆ ਸੀ ਜਦੋਂ ਇਸ ਪੁਸਤਕ ਵਿਚ ਕੁਝ ਇਤਰਾਜ਼ਯੋਗ ਤੱਥਾਂ ਬਾਰੇ ਸੰਗਤਾਂ ਵੱਲੋਂ ਇਤਰਾਜ਼ ਕੀਤੇ ਗਏ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਨਵੰਬਰ 2007 ਨੂੰ ਜਨਰਲ ਇਜਲਾਸ ਦੌਰਾਨ ਇਕ ਵਿਸ਼ੇਸ਼ ਮਤਾ ਕਰਕੇ ਇਸ ਕਿਤਾਬ ’ਤੇ ਪਾਬੰਦੀ ਲਗਾਉਂਦਿਆਂ ਇਸ ਦੀਆਂ ਛਪੀਆਂ ਕਾਪੀਆਂ ਵਾਪਸ ਲੈ ਲਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਹ ਪੁਸਤਕ ਜੇ. ਡੀ. ਕਨਿੰਘਮ ਦੀ ਅੰਗਰੇਜ਼ੀ ਪੁਸਤਕ ‘ਦਾ ਹਿਸਟਰੀ ਆਫ ਸਿੱਖਜ਼’ ਦਾ ਹਿੰਦੀ ਅਨੁਵਾਦ ਸੀ, ਜਿਸ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਤੀਜੀ ਸ਼ਤਾਬਦੀ ਮੌਕੇ ਕੇਵਲ 300 ਦੀ ਗਿਣਤੀ ਵਿਚ ਪ੍ਰਕਾਸ਼ਤ ਕੀਤਾ ਗਿਆ ਸੀ।

ਇਸ ’ਤੇ ਇਤਰਾਜ਼ ਆਏ ਸਨ, ਜਿਸ ਦੇ ਮੱਦੇਨਜ਼ਰ ਪੁਸਤਕ ’ਤੇ ਪਾਬੰਦੀ ਲਗਾਈ ਗਈ ਸੀ ਅਤੇ ਇਸ ਸਬੰਧੀ 24 ਅਕਤੂਬਰ 2010 ਅਤੇ ਫਿਰ 11 ਅਗਸਤ 2018 ਨੂੰ ਅਖ਼ਬਾਰਾਂ ਵਿਚ ਇਸ਼ਤਿਹਾਰ ਵੀ ਛਪਾਏ ਗਏ ਸਨ।ਉਨ੍ਹਾਂ ਕਿਹਾ ਕਿ ਇਸ ਪੁਸਤਕ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਜੋ ਸਭ ਤੋਂ ਸੁਪਰੀਮ ਹੈ, ਵੱਲੋਂ ਮਤੇ ਰਾਹੀਂ ਜਨਤਕ ਤੌਰ ’ਤੇ ਗਲਤੀ ਪ੍ਰਵਾਨ ਕਰਦਿਆਂ ਕਿਤਾਬ ਰੱਦ ਕੀਤੀ ਸੀ, ਜਿਸ ਮਗਰੋਂ ਇਸ ਕਿਤਾਬ ਦਾ ਕੋਈ ਮਾਮਲਾ ਨਹੀਂ ਬਣਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement