350 ਸਾਲਾ ਸ਼ਹੀਦੀ ਸਮਾਗਮਾਂ ਦੌਰਾਨ ਕੁਤਾਹੀ ਵਰਤਣ ਦੇ ਇਲਜ਼ਾਮ
ਚੰਡੀਗੜ੍ਹ: ਰੋਪੜ ਦੇ RTO ਗੁਰਵਿੰਦਰ ਸਿੰਘ ਜੌਹਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਏ.ਕੇ. ਸਿਨਹਾ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਮੁਤਾਬਕ ਰੂਪਨਗਰ ਦੇ ਆਰ.ਟੀ.ਓ. ਗੁਰਵਿੰਦਰ ਸਿੰਘ ਜੌਹਲ ਪੀ.ਸੀ.ਐਸ. ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਤੋਂ ਮੁਅਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਅੱਤਲੀ ਸਮੇਂ ਦੌਰਾਨ ਇਨ੍ਹਾਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਬਣਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ 'ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਆਧਾਰਤ ਕਰਵਾਏ ਗਏ ਸ਼ੋਅ ਲਈ ਸੰਗਤਾਂ ਦੀ ਸਹੂਲਤ ਵਾਸਤੇ ਬੱਸਾਂ ਦੀ ਸਰਵਿਸ ਸਹੀ ਢੰਗ ਨਾਲ ਨਹੀਂ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।
