ਪ੍ਰੀ-ਪ੍ਰਾਇਮਰੀ ਜਮਾਤਾਂ ਸਬੰਧੀ ਆਨ-ਲਾਈਨ ਕਾਨਫਰੰਸ ਕੀਤੀ
Published : Dec 21, 2018, 5:12 pm IST
Updated : Dec 21, 2018, 5:12 pm IST
SHARE ARTICLE
Pre-Primary Classes conducted online conferences
Pre-Primary Classes conducted online conferences

ਸਕੂਲ ਸਿੱਖਿਆ ਵਿਭਾਗ ਪੰਜਾਬ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਪੰਜਾਬ ਵੱਲੋਂ ਸਾਂਝੇ ਤੌਰ 'ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ...

ਐੱਸ.ਏ.ਐੱਸ. ਨਗਰ (ਸ.ਸ.ਸ) : ਸਕੂਲ ਸਿੱਖਿਆ ਵਿਭਾਗ ਪੰਜਾਬ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਪੰਜਾਬ ਵੱਲੋਂ ਸਾਂਝੇ ਤੌਰ 'ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਲਈ ਦਾਖਲਾ ਮੁਹਿੰਮ ਨੂੰ ਪਿੰਡਾਂ ਤੇ ਸ਼ਹਿਰਾਂ 'ਚ ਪਹੁੰਚਾਉਣ ਲਈ ਯੋਜਨਾਬੰਦੀ ਕੀਤੀ ਜਾ ਰਹੀ ਹੈ| ਇਸ ਤਹਿਤ ਦੋਵੇਂ ਵਿਭਾਗਾਂ ਵੱਲੋਂ ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਆਨ-ਲਾਈਨ ਵੀਡੀਓ ਕਾਨਫਰੰਸਿੰਗ ਕਰਕੇ ਵਿਸ਼ੇਸ਼ ਬੈਠਕ ਕੀਤੀ ਗਈ| ਇਸ ਕਾਨਫਰੰਸ ਨੂੰ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਨੇ ਸਿੱਖਿਆ ਵਿਭਾਗ ਵੱਲੋਂ ਤੇ ਕਵਿਤਾ ਸਿੰਘ ਆਈ.ਏ.ਐੱਸ. ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸੰਬੋਧਨ ਕੀਤਾ।

ਇਸ ਤੋਂ ਇਲਾਵਾ ਸਹਾਇਕ ਡਾਇਰੈਕਟਰ ਟਰੇਨਿੰਗਾਂ ਡਾ. ਜਰਨੈਲ ਸਿੰਘ ਕਾਲੇਕੇ, ਲਿੱਲੀ ਚੌਧਰੀ ਸਹਾਇਕ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਪੰਜਾਬ, ਪੂਰਨ ਪੰਕਜ ਸ਼ਰਮਾ ਸੀਡੀਪੀਓ ਹੈਡ ਕੁਆਰਟਰ, ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵੀ ਮੀਟਿੰਗ 'ਚ ਹਾਜ਼ਰ ਹੋਏ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਇਸ ਬੈਠਕ ਦਾ ਮੁੱਖ ਉਦੇਸ਼ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦਾ ਪ੍ਰੀ-ਪ੍ਰਾਇਮਰੀ ਜਮਾਤਾਂ (ਪ੍ਰੀ-ਪ੍ਰਾਇਮਰੀ, ਲੋਅਰ ਕੇ.ਜੀ. ਅਤੇ ਅਪਰ ਕੇ.ਜੀ.) 'ਚ ਬਾਲ ਕੇਂਦਰਿਤ ਖੇਡ ਕਿਰਿਆਵਾਂ ਕਰਵਾ ਕੇ ਸਰਵਪੱਖੀ ਵਿਕਾਸ ਦੀ ਗੱਲ ਸਾਂਝੀ ਕਰਨਾ ਸੀ।

ਉਹਨਾਂ ਕਿਹਾ ਕਿ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਤੇ ਆਂਗਨਵੜੀ ਕੇਂਦਰਾਂ 'ਚ ਸਾਂਝੇ ਤੌਰ 'ਚ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਦਾਖ਼ਲ ਕਰਵਾ ਕੇ ਮਾਪਿਆਂ ਦਾ ਮਨ ਬਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸਿੱਖਿਆ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਪ੍ਰੀ-ਪ੍ਰਾਇਮਰੀ ਦਾ ਕੋਈ ਵੀ ਬੱਚਾ ਪਹਿਲਾਂ ਆਂਗਨਵਾੜੀ ਕੇਂਦਰ 'ਚ ਦਾਖ਼ਲ ਹੋਏਗਾ ਅਤੇ ਬਾਅਦ 'ਚ ਸਕੂਲ ਦੇ ਰਜਿਸਟਰ 'ਚ ਦਾਖਲ ਹੋਏਗਾ।ਵਿਭਾਗ ਨੇ ਸਪੱਸ਼ਟ ਕੀਤਾ ਕਿ ਸਕੂਲਾਂ 'ਚ ਆਂਗਨਵਾੜੀ ਵਰਕਰਾਂ ਨੂੰ ਪੂਰਾ ਬਣਦਾ ਮਾਨ-ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ 'ਚ ਵੀ ਦਿੱਤਾ ਜਾਵੇਗਾ।

 ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਦੇ ਜ਼ਿਲ੍ਹਾ ਤੇ ਬਲਾਕ ਅਧਿਕਾਰੀਆਂ ਨੇ ਮੰਨਿਆ ਕਿ ਜਿਹੜੇ ਆਂਗਨਵਾੜੀ ਕੇਂਦਰ ਸਕੂਲਾਂ 'ਚ ਚਲ ਰਹੇ ਹਨ ਉਹਨਾਂ ਦੇ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਪ੍ਰਭਾਵ ਬਹੁਤ ਵਧੀਆ ਪੈ ਰਿਹਾ ਹੈ ਅਤੇ ਇਸ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ| ਆਉਣ ਵਾਲੇ ਸਮੇਂ 'ਚ ਇਸ ਪ੍ਰੋਜੈਕਟ ਨੂੰ ਹੋਰ ਵੀ ਵਧੀਆ ਢੰਗ ਨਾਲ਼ ਚਲਾਉਣ ਲਈ ਦੋਨਾਂ ਵਿਭਾਗਾਂ ਨੂੰ ਸੁਝਾਅ ਵੀ ਦਿੱਤੇ| ਦੋਨਾਂ ਵਿਭਾਗਾਂ ਨੇ ਆਉਣ ਵਾਲੇ ਸਮੇਂ 'ਚ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਵੀ ਕਰਨ ਦੀ ਗੱਲ ਕੀਤੀ।

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ 14 ਨਵੰਬਰ 2017 ਤੋਂ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਇੱਕ ਲੱਖ ਸੱਤਰ ਹਜ਼ਾਰ ਦੇ ਕਰੀਬ ਬੱਚੇ ਤੇਰਾਂ ਹਜ਼ਾਰ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤ 'ਚ ਦਾਖ਼ਲ ਹੋਏ ਸਨ| ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਚੀ ਹਜ਼ਾਰ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾ ਚੁੱਕੀ ਹੈ ਤੇ ਸਪਲੀਮੈਂਟਰੀ ਮਟੀਰੀਅਲ ਵੀ ਬੱਚਿਆਂ ਲਈ ਤਿਆਰ ਕਰਕੇ ਭੇਜਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement