ਭਾਰਤ ਦੇ ਉਪ ਚੋਣ ਕਮਿਸ਼ਨਰ ਵਲੋਂ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ
Published : Dec 21, 2018, 8:08 pm IST
Updated : Dec 21, 2018, 8:08 pm IST
SHARE ARTICLE
Video conferencing held with Electoral Rolling Officers
Video conferencing held with Electoral Rolling Officers

ਇੱਥੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਪੰਜਾਬ ਦੇ ਡਿਪਟੀ...

ਚੰਡੀਗੜ੍ਹ (ਸਸਸ) : ਇੱਥੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ.) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਭਾਰਤ ਦੇ ਉਪ ਚੋਣ ਕਮਿਸ਼ਨਰ ਸ੍ਰੀ ਅਲੋਕ ਸ਼ੁਕਲਾ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਹਾਜ਼ਰ ਸਨ।

aMeetingਇਸ ਮੌਕੇ ਸ੍ਰੀ ਸਕਸੈਨਾ ਨੇ ਕਿਹਾ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਆਖਿਆ ਕਿ ਕਈ ਥਾਈਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਵੋਟਰ ਸੂਚੀਆਂ ਵਿੱਚੋਂ ਨਾਂ ਗਲਤ ਤਰੀਕੇ ਨਾਲ ਕੱਟੇ ਗਏ। ਉਨ੍ਹਾਂ ਹਦਾਇਤ ਕੀਤੀ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਸਥਾਈ ਤੌਰ ਉਤੇ ਸਿਰਨਾਵੇਂ ਬਦਲਣ ਵਾਲੇ ਵੋਟਰਾਂ ਦੇ ਦੋ-ਦੋ ਦਰਜ ਇੰਦਰਾਜਾਂ ਵੱਲ ਖ਼ਾਸ ਧਿਆਨ ਦਿੱਤਾ ਜਾਵੇ। ​

ਮੌਤ ਹੋਣ ਦੀ ਸੂਰਤ ਵਿੱਚ ਸਬੰਧਤ ਵੋਟਰ ਦਾ ਨਾਂ ਵੋਟਰ ਸੂਚੀ ਵਿੱਚੋਂ ਕੱਟਣਾ ਯਕੀਨੀ ਬਣਾਇਆ ਜਾਵੇ। ਸ੍ਰੀ ਸਕਸੈਨਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਨਾਮ ਮਿਲਦੇ-ਜੁਲਦੇ ਹੋਣ ਕਾਰਨ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਦਿੱਕਤ ਆਉਂਦੀ ਹੈ। ਇਸ ਲਈ ਵੋਟਰ ਸੂਚੀਆਂ ਵਿੱਚ ਦਰਜ ਤਸਵੀਰਾਂ ਦੀ ਮਦਦ ਲਈ ਜਾਵੇ। ਉਨ੍ਹਾਂ ਖ਼ਾਸ ਤੌਰ 'ਤੇ ਆਖਿਆ ਕਿ ਤਸਵੀਰਾਂ ਬਿਲਕੁਲ ਸਾਫ਼ ਹੋਣੀਆਂ ਚਾਹੀਦੀਆਂ ਹਨ ਅਤੇ ਦੋਹਰੇ ਇੰਦਰਾਜਾਂ ਨੂੰ ਕੱਟਿਆ ਜਾਣਾ ਚਾਹੀਦਾ ਹੈ।

cMeetingਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਕਿਸੇ ਵੀ ਪਿੰਡ ਵਿੱਚ ਜਾ ਕੇ ਬੂਥ ਲੈਵਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕਰ ਕੇ ਉਥੋਂ ਦੀ ਸਥਿਤੀ ਦੇਖਣ, ਜਿਸ ਤੋਂ ਉਨ੍ਹਾਂ ਨੂੰ ਸਾਰੇ ਜ਼ਿਲ੍ਹੇ ਦੀ ਸਥਿਤੀ ਦਾ ਪਤਾ ਲੱਗ ਜਾਵੇਗਾ। ਉਪ ਚੋਣ ਕਮਿਸ਼ਨਰ ਨੇ ਕਿਹਾ ਕਿ ਕਈ ਥਾਈਂ ਇਕ ਪਰਿਵਾਰਕ ਮੈਂਬਰ ਦੀ ਵੋਟ ਕਿਸੇ ਇਕ ਪੋਲਿੰਗ ਬੂਥ ਉਤੇ ਹੈ, ਜਦੋਂ ਕਿ ਦੂਜੇ ਮੈਂਬਰ ਦੀ ਵੋਟ ਕਿਸੇ ਹੋਰ ਪੋਲਿੰਗ ਬੂਥ ਵਿੱਚ ਹੈ, ਜਿਸ ਨੂੰ ਤਰਕਸੰਗਤ ਬਣਾਉਣ ਦੀ ਲੋੜ ਹੈ।

ਇਸ ਮੌਕੇ ਉਪ ਚੋਣ ਕਮਿਸ਼ਨਰ ਅਲੋਕ ਸ਼ੁਕਲਾ ਨੇ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਇਸ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਤੋਂ ਉਨ੍ਹਾਂ ਦੇ ਜ਼ਿਲ੍ਹਿਆਂ ਦੀਆਂ ਸਮੱਸਿਆਵਾਂ ਦੀ ਰਿਪੋਰਟ ਲਈ ਗਈ ਅਤੇ ਹੋਏ ਕੰਮਾਂ ਬਾਬਤ ਪੁੱਛਿਆ ਗਿਆ। ਡਿਪਟੀ ਕਮਿਸ਼ਨਰਾਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਪ੍ਰਗਟਾਉਣ ਤੋਂ ਬਾਅਦ ਉਨ੍ਹਾਂ ਨੂੰ ਕੁੱਝ ਸੁਝਾਅ ਵੀ ਦਿਤੇ ਗਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement