
ਰਾਜਨੀਤਿਕ ਨਿਯੁਕਤੀਆਂ ਵਿਚ ਹਰੇਕ ਮੰਤਰੀ ਅਤੇ ਵਿਧਾਇਕਾਂ ਦੀਆਂ ਸਿਫਾਰਸ਼ਾਂ ਨੂੰ ਅਨੁਕੂਲ ਕਰਨ ਦਾ ਯਤਨ ਕੀਤਾ ਗਿਆ ਹੈ
ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਯੁਕਤੀਆਂ ਲਈ ਹਰੀ ਝੰਡੀ ਦੇ ਦਿੱਤੀ ਹੈ। ਜੋ ਕਿ ਪ੍ਰਬੰਧਕੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਨਿਯੁਕਤੀਆਂ ਜਾਰੀ ਕਰਨ ਦੀ ਪ੍ਰਕਿਰਿਆ ਬੀਤੀ ਸ਼ਾਮ ਤੋਂ ਸ਼ੁਰੂ ਵੀ ਹੋ ਗਈ। ਰਾਜ ਬੋਰਡਾਂ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਵੱਡੇ ਪੱਧਰ 'ਤੇ ਰਾਜਨੀਤਿਕ ਨਿਯੁਕਤੀਆਂ ਦਾ ਇਹ ਦੂਜਾ ਪੜਾਅ ਹੈ।
Captain Amarinder Singh
ਰਾਜਨੀਤਿਕ ਨਿਯੁਕਤੀਆਂ ਵਿਚ ਹਰੇਕ ਮੰਤਰੀ ਅਤੇ ਵਿਧਾਇਕਾਂ ਦੀਆਂ ਸਿਫਾਰਸ਼ਾਂ ਨੂੰ ਅਨੁਕੂਲ ਕਰਨ ਦਾ ਯਤਨ ਕੀਤਾ ਗਿਆ ਹੈ। ਨਿਯੁਕਤੀਆਂ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ ਅਤੇ ਉਪ-ਚੇਅਰਮੈਨ ਅਤੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਖਾਲੀ ਸਥਾਨ ਸ਼ਾਮਲ ਹਨ।
Sukhbir Badal in Protest
ਦੱਸ ਦਈਏ ਕਿ ਅੱਜ ਕੈਪਟਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਪਾਰਟੀ ਵੱਲੋਂ ਸੂਬੇ ਅੰਦਰ ਅਮਨ-ਕਾਨੂੰਨ ਦੀ ਖਸਤਾ ਹਾਲਤ, ਪੁਲਿਸ ਵਧੀਕੀਆਂ, ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ, ਗੈਰਕਾਨੂੰਨੀ ਮਾਈਨਿੰਗ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਕੀਤੇ ਜਾ ਰਹੇ ਰਾਜ ਪੱਧਰੀ ਅੰਦੋਲਨਾਂ ਤਹਿਤ ਅੱਜ ਪਟਿਆਲਾ ਵਿਖੇ ਪਿੰਡ ਤਖ਼ਤੂਮਾਜਰਾ ਮਾਮਲੇ ਨੂੰ ਲੈ ਕੇ ਐੱਸ.ਐੱਸ ਪੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Captain Amarinder Singh
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਬਿਕਰਮ ਮਜੀਠੀਆ, ਪ੍ਰੋ. ਚੰਦੂਮਾਜਰਾ, ਸੁਰਜੀਤ ਰੱਖੜਾ ਸਮੇਤ ਹੋਰ ਆਗੂ ਵੀ ਧਰਨੇ ‘ਚ ਮੌਜੂਦ ਹਨ। ਇਸ ਧਰਨੇ ‘ਚ ਪਟਿਆਲਾ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚੋਂ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪਹੁੰਚੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ।