ਕੱਲ੍ਹ ਹੋਵੇਗਾ ਅਵਤਾਰ ਸਿੰਘ ਮੱਕੜ ਦਾ ਅੰਤਮ ਸਸਕਾਰ
Published : Dec 21, 2019, 4:56 pm IST
Updated : Apr 9, 2020, 11:15 pm IST
SHARE ARTICLE
File Photo
File Photo

ਡੀਐਮਸੀ ‘ਚ ਰੱਖੀਆ ਗਈ ਹੈ ਦੇਹ

ਲੁਧਿਆਣਾ- 11 ਸਾਲ ਐਸਜੀਪੀਸੀ ਦੇ ਪ੍ਰਧਾਨ ਰਹੇ ਅਵਤਾਰ ਸਿੰਘ ਮੱਕੜ ਦਾ ਬੀਤੇ ਦਿਨੀਂ ਅਕਾਲ ਚਲਾਣਾ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਲੁਧਿਆਣਾ ‘ਚ ਉਨ੍ਹਾਂ ਦੇ ਘਰ ਸ਼ੌਕ ਦਾ ਮਾਹੋਲ ਹੈ। ਉਨ੍ਹਾਂ ਦੇ ਘਰ ਸਿਆਸੀ ਅਤੇ ਧਾਰਮਿਕ ਆਗੂ ਦੁਖ ਜ਼ਾਹਿਰ ਕਰਨ ਆ ਰਹੇ ਹਨ। ਫਿਲਹਾਲ ਮੱਕੜ ਦਾ ਅੰਤਮ ਸਸਕਾਰ ਕੱਲ੍ਹ ਯਾਨੀ ਐਤਵਾਰ 22 ਦਸੰਬਰ ਨੂੰ ਕੀਤਾ ਜਾਣਾ ਹੈ। ਉਨ੍ਹਾਂ ਦੀ ਦੇਹ ਲੁਧਿਆਣਾ ਦੇ ਹੀ ਡੀਐਮਸੀ ਹਸਪਤਾਲ ‘ਚ ਰੱਖੀ ਗਈ ਹੈ।

ਐਤਵਾਰ ਨੂੰ ਅਵਤਾਰ ਸਿੰਘ ਮੱਕੜ ਦਾ ਸਸਕਾਰ ਕਰੀਬ 3 ਵਜੇ ਕੀਤਾ ਜਾਵੇਗਾ ਜਿਸ ਮੌਕੇ ਸੁਬੇ ਦੇ ਕਈ ਵੱਡੇ ਨੇਤਾ ਮੌਜੂਦ ਰਹਿਣ ਦੀ ਉਮੀਦ ਹੈ। ਦੱਸ ਦਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਹ 78 ਸਾਲ ਦੇ ਸਨ। ਜਾਣਕਾਰੀ ਅਨੁਸਾਰ ਉਹ ਪਿਛਲੇ ਇਕ ਹਫ਼ਤੇ ਤੋਂ ਹਸਪਤਾਲ 'ਚ ਦਾਖ਼ਲ ਸਨ। ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਕਾਬਲੇਗੌਰ ਹੈ ਕਿ ਸਾਲ 2004 'ਚ ਉਹ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੁਣੇ ਗਏ ਸਨ। ਅਗਲੇ ਹੀ ਸਾਲ ਉਹ ਪ੍ਰਧਾਨ ਦੇ ਅਹੁਦੇ ਤਕ ਪਹੁੰਚ ਗਏ ਸਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਲੁਧਿਆਣਾ ਸ਼ਹਿਰੀ ਅਕਾਲੀ ਜਥੇ ਦੇ ਕਾਰਜਕਾਰੀ ਪ੍ਰਧਾਨ ਵੀ ਰਹੇ ਤੇ ਲੁਧਿਆਣਾ ਦੇ ਪ੍ਰਮੁੱਖ ਧਾਰਮਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸ ਦੇ ਮੁਢਲੇ ਮੁੱਖ ਸੇਵਾਦਾਰ ਵਜੋਂ ਵੀ ਸੇਵਾ ਨਿਭਾਉਂਦੇ ਆ ਰਹੇ ਸਨ।

ਉਨ੍ਹਾਂ ਦਾ ਅੰਤਮ ਸਸਕਾਰ ਕੱਲ੍ਹ ਯਾਨੀ ਐਤਵਾਰ 22 ਦਸੰਬਰ ਨੂੰ ਕੀਤਾ ਜਾਣਾ ਹੈ। ਉਨ੍ਹਾਂ ਦੀ ਦੇਹ ਲੁਧਿਆਣਾ ਦੇ ਹੀ ਡੀਐਮਸੀ ਹਸਪਤਾਲ ‘ਚ ਰੱਖੀ ਗਈ ਹੈ।। ਮੀਡੀਆ ਦੇ ਇਕ ਹਿੱਸੇ ਦੀਆਂ ਖ਼ਬਰਾਂ ਮੁਤਾਬਕ ਉਨ੍ਹਾਂ ਦੇ ਪੋਤਰਿਆਂ ਦੇ ਵਿਦੇਸ਼ ਤੋਂ ਪਰਤਣ ਬਾਅਦ ਹੀ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ ਜਾਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement