ਰਵਨੀਤ ਬਿੱਟੂ ਦੀ 'ਸਿੱਧੂ' ਨੂੰ ਸਲਾਹ, ਕੈਪਟਨ ਨੂੰ CM ਮੰਨਦੇ ਤਾਂ ਮਿਲਦਾ ਵੱਡਾ ਅਹੁਦਾ
Published : Dec 21, 2019, 5:07 pm IST
Updated : Apr 9, 2020, 11:15 pm IST
SHARE ARTICLE
Navjot Singh Sidhu, Captain, Ravneet Bittu
Navjot Singh Sidhu, Captain, Ravneet Bittu

ਬਿੱਟੂ ਨੇ ਕਿਹਾ ਕਿ ਜੇਕਰ ਸਿੱਧੂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਮੁੱਖ ਮੰਤਰੀ ਮੰਨਦੇ ਤਾਂ ਪੰਜਾਬ ਕਾਂਗਰਸ ਵਿਚ ਚੰਗੀ ਵਾਜ਼ਾਰਤ ਹਾਸਲ ਕਰ ਸਕਦੇ ਸਨ

ਬਠਿੰਡਾ: ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਖਿਲਾਫ ਜੰਮ ਕੇ ਭੜਾਸ ਕੱਢੀ ਹੈ। ਦਰਅਸਲ ਬਿੱਟੂ ਅੱਜ ਇਕ ਕੇਸ 'ਚ ਬਠਿੰਡਾ ਵਿਖੇ ਅਦਾਲਤ 'ਚ ਪੇਸ਼ ਹੋਣ ਲਈ ਪੁੱਜੇ ਸਨ। ਇਸ ਦੌਰਾਨ ਪੱਤਰਕਾਰਾਂ ਨੇ ਉਨ੍ਹਾਂ ਤੋਂ ਪੁੱਛਿਆ ਸੀ ਕਿ ਪੰਜਾਬ ਦੇ ਲੋਕਾਂ ਨੂੰ ਜਾਂ ਪੰਜਾਬ ਦੀ ਵਜ਼ਾਰਤ ਨੂੰ ਨਵਜੋਤ ਸਿੰਘ ਸਿੱਧੂ ਦੀ ਲੋੜ ਹੈ ਤਾਂ ਇਸ 'ਤੇ ਬਿੱਟੂ ਨੇ ਕਿਹਾ ਕਿ ਜੇਕਰ ਕੋਈ ਬਾਹਰੋਂ ਆ ਕੇ ਮਨਿਸਟਰੀ ਲੈ ਲਵੇ ਤਾਂ ਕਾਂਗਰਸੀ ਕਿਥੇ ਜਾਣਗੇ।

ਬਿੱਟੂ ਨੇ ਕਿਹਾ ਕਿ ਜੇਕਰ ਸਿੱਧੂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਮੁੱਖ ਮੰਤਰੀ ਮੰਨਦੇ ਤਾਂ ਪੰਜਾਬ ਕਾਂਗਰਸ ਵਿਚ ਚੰਗੀ ਵਾਜ਼ਾਰਤ ਹਾਸਲ ਕਰ ਸਕਦੇ ਸਨ ਪਰ ਉਨ੍ਹਾਂ ਨੇ ਆਪਣੇ ਅੰਦਾਜ਼ ਵਿਚ ਛੱਕਾ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਉਨ੍ਹਾਂ ਦਾ ਆਪਣਾ ਹੀ ਨੁਕਸਾਨ ਹੋਇਆ। ਬਿੱਟੂ ਨੇ ਕਿਹਾ ਕਿ ਸਿੱਧੂ ਦਾ ਰੋਲ ਬੀ. ਜੇ. ਪੀ. ਵਿਚ ਅਜਿਹਾ ਹੀ ਸੀ।

ਜ਼ਿਕਰਯੋਗ ਹੈ ਕਿ ਇਕ ਸਮੇਂ 'ਚ ਰਵਨੀਤ ਬਿੱਟੂ ਨੇ ਹੀ ਸਿੱਧੂ ਖਿਲਾਫ਼ ਪੋਸਟਰ ਲਗਵਾਏ ਸਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਰਾਹੁਲ ਗਾਂਧੀ ਨੂੰ ਆਪਣਾ ਕੈਪਟਨ ਮੰਨਦੇ ਹਨ। ਦੱਸ ਦੇਈਏ ਕਿ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਅੱਜ ਬਠਿੰਡਾ ਕੋਰਟ ਵਿਚ ਪੇਸ਼ੀ ਲਈ ਪਹੁੰਚੇ ਸਨ ਪਰ ਕੋਈ ਚਾਲਾਨ ਪੇਸ਼ ਨਾ ਹੋਣ ਕਾਰਨ ਕੋਰਟ ਵੱਲੋਂ ਫਿਲਹਾਲ ਬਿੱਟੂ ਨੂੰ ਰਾਹਤ ਦੇ ਦਿੱਤੀ ਗਈ ਹੈ। 

ਹੁਣ ਜਦੋਂ ਕੋਈ ਚਾਲਾਨ ਪੇਸ਼ ਹੋਵੇਗਾ ਉਸ ਤੋਂ ਬਾਅਦ ਅਗਲੀ ਪੇਸ਼ੀ ਦੀ ਤਰੀਕ ਤੈਅ ਕੀਤੀ ਜਾਵੇਗੀ। ਬਿੱਟੂ ਨੇ ਦੱਸਿਆ ਕਿ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਬਠਿੰਡਾ ਵਿਚ ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਵਿਚ ਉਹ ਸ਼ਾਮਲ ਹੋਏ ਸਨ। ਇਸ ਦੌਰਾਨ ਉਥੇ ਆਪਸੀ ਝੜਪ ਹੋ ਗਈ ਅਤੇ ਉਨ੍ਹਾਂ 'ਤੇ ਉਦੋਂ ਕੁੱਝ ਮੁਕੱਦਮੇ ਦਰਜ ਕੀਤੇ ਗਏ ਸਨ, ਜਿਸ ਸਬੰਧ ਵਿਚ ਉਹ ਕੋਰਟ ਵਿਚ ਪੇਸ਼ ਹੋਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement