
ਰਾਜ ਪੱਧਰੀ ਅੰਦੋਲਨਾਂ ਤਹਿਤ ਅੱਜ ਪਟਿਆਲਾ ਵਿਖੇ ਪਿੰਡ ਤਖ਼ਤੂਮਾਜਰਾ ਮਾਮਲੇ ਨੂੰ ਲੈ ਕੇ ਐੱਸ.ਐੱਸ ਪੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਪਾਰਟੀ ਵੱਲੋਂ ਸੂਬੇ ਅੰਦਰ ਅਮਨ-ਕਾਨੂੰਨ ਦੀ ਖਸਤਾ ਹਾਲਤ, ਪੁਲਿਸ ਵਧੀਕੀਆਂ, ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ, ਗੈਰਕਾਨੂੰਨੀ ਮਾਈਨਿੰਗ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਕੀਤੇ ਜਾ ਰਹੇ
Shiromani Akali Dal
ਰਾਜ ਪੱਧਰੀ ਅੰਦੋਲਨਾਂ ਤਹਿਤ ਅੱਜ ਪਟਿਆਲਾ ਵਿਖੇ ਪਿੰਡ ਤਖ਼ਤੂਮਾਜਰਾ ਮਾਮਲੇ ਨੂੰ ਲੈ ਕੇ ਐੱਸ.ਐੱਸ ਪੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Photo 1
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਬਿਕਰਮ ਮਜੀਠੀਆ, ਪ੍ਰੋ. ਚੰਦੂਮਾਜਰਾ, ਸੁਰਜੀਤ ਰੱਖੜਾ ਸਮੇਤ ਹੋਰ ਆਗੂ ਵੀ ਧਰਨੇ ‘ਚ ਮੌਜੂਦ ਹਨ।
Captain Amarinder Singh and Sarpanch
ਇਸ ਧਰਨੇ ‘ਚ ਪਟਿਆਲਾ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚੋਂ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪਹੁੰਚੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ। ਲੋਕਾਂ ਵੱਲੋਂ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਫ਼ ਦੇਖ ਸਕਦੇ ਹੋ।