
ਇਸ ਦਾ ਅਸਰ ਸੜਕੀ ਆਵਾਜਾਈ ਅਤੇ ਰੇਲ ਗੱਡੀਆਂ ਦੀ ਰਫਤਾਰ ‘ਤੇ ਪੈਣਾ ਸ਼ੁਰੂ ਹੋ ਗਿਆ ਹੈ।
ਜਲੰਧਰ: ਦਸੰਬਰ ਮਹੀਨੇ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਪੂਰੇ ਪੰਜਾਬ ਨੂੰ ਇਸ ਸਮੇਂ ਕਲਾਵੇ ‘ਚ ਲਿਆ ਹੋਇਆ ਹੈ। ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ‘ਚ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਠਾਰਿਆ ਹੋਇਆ ਹੈ ਅਤੇ ਲੋਕ ਇਸ ਠੰਡ ਤੋਂ ਪਰੇਸ਼ਾਨ ਦਿਖਾਈ ਦੇ ਰਹੇ ਹਨ।
Photoਇਸ ਦਾ ਅਸਰ ਸੜਕੀ ਆਵਾਜਾਈ ਅਤੇ ਰੇਲ ਗੱਡੀਆਂ ਦੀ ਰਫਤਾਰ ‘ਤੇ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਕ ਵਾਰ ਫਿਰ ਪਹਾੜਾਂ ਤੋਂ ਇਲਾਵਾ ਮੈਦਾਨੀ ਇਲਾਕਿਆਂ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
Photoਬੀਤੇ ਦਿਨ ਸਵੇਰੇ ਹੁਸ਼ਿਆਰਪੁਰ, ਲੁਧਿਆਣਾ, ਪਠਾਨਕੋਟ, ਫਗਵਾੜਾ, ਜਲੰਧਰ ‘ਚ 7 ਡਿਗਰੀ, ਅੰਮ੍ਰਿਤਸਰ, ਫਰੀਦਕੋਟ, ਫਿਰੋਜ਼ਪੁਰ, ਪਟਿਆਲਾ ‘ਚ 8 ਡਿਗਰੀ, ਰਾਜਪੁਰਾ ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਮੋਗਾ, ਸੰਗਰੂਰ, ਫਾਜ਼ਿਲਕਾ ‘ਚ 9 ਡਿਗਰੀ, ਗੁਰਦਾਸਪੁਰ, ਚੰਡੀਗੜ੍ਹ, ਮਲੋਟ, ਜ਼ੀਰਕਪੁਰ, ਮਾਨਸ ‘ਚ 10 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
Cold In Punjab ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਤੱਕ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਕੋਲਡ ਡੇਅ ਕੰਡੀਸ਼ਨ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਸੀਤ ਲਹਿਰ ਦਾ ਪ੍ਰਕੋਪ ਵੀ ਜਾਰੀ ਰਹਿ ਸਕਦਾ ਹੈ। ਸੂਬੇ ਦੇ ਕਈ ਹਿੱਸਿਆ ਚ ਭਾਰੀ ਮੀਂਹ ਪਿਆ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।
Coldest in Punjabਭਾਰੀ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਖਰਾਬ ਹੋ ਗਈਆਂ ਹਨ। ਉੱਥੇ ਹੀ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਤੱਕ ਉੱਤਰਪ੍ਰਦੇਸ਼ ਤੇ ਬਿਹਾਰ ‘ਚ ਕਾਲੇ ਬਦਲ ਛਾਏ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਾਰਿਸ਼ ਦੇ ਕਾਰਨ ਬਿਹਾਰ ‘ਚ ਹੁਣ ਤੱਕ 79 ਮੌਤਾਂ ਹੋ ਚੁੱਕੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।