
ਬੇਰੁਜ਼ਗਾਰਾਂ ਉਤੇ ਕੀਤੇ ਪਰਚਿਆਂ ਤੇ ਲਾਠੀਚਾਰਜ ਦੀ ਡੈਮੋ¬ਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਨਿਖੇਧੀ
ਚੰਡੀਗੜ੍ਹ, 20 ਦਸੰਬਰ (ਨੀਲ ਭÇਲੰਦਰ ਸਿੰਘ) : ਡੈਮੋ¬ਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਪੂਨੀਆ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰਾਂ ਉਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਉਣ ਵਾਲੀ ਸਰਕਾਰ ਹੁਣ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਆਂ ਨਾਲ ਨਵਾਜ ਰਹੀ ਹੈ। ਰੁਜ਼ਗਾਰ ਮੰਗਣ ਵਾਲਿਆਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ’ਤੇ ਈਟੀਟੀ ਅਧਿਆਪਕਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪਟਿਆਲਾ ਪੁਲਿਸ ਵਲੋਂ ਕੁੱਟਿਆ ਜਾਣਾ ਨਿਖੇਧੀਯੋਗ ਕਾਰਵਾਈ ਹੈ ਅਤੇ ਉਪਰੋਂ ਆਗੂਆਂ ਉਤੇ ਪਰਚੇ ਦਰਜ ਕਰਨਾ ਹੋਰ ਵੀ ਮੰਦਭਾਗਾ ਹੈ।
ਡੈਮੋ¬ਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂਆਂ ਵਿਕਰਮ ਦੇਵ ਸਿੰੰਘ, ਅਸ਼ਵਨੀ ਅਵਸਥੀ, ਗੁਰਮੀਤ ਸਿੰਘ, ਓਮ ਪ੍ਰਕਾਸ਼, ਰਾਜੀਵ ਕੁਮਾਰ, ਜਗਪਾਲ ਬੰਗੀ, ਰਘਵੀਰ ਸਿੰਘ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਦੀਪ ਟੋਡਰਪੁਰ, ਹਰਜਿੰਦਰ ਸਿੰਘ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ, ਨਛੱਤਰ ਸਿੰਘ, ਰੁਪਿੰਦਰ ਗਿੱਲ, ਤੇਜਿੰਦਰ ਸਿੰਘ, ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਪਾਸੋਂ ਸਾਰੇ ਵਿਭਾਗਾਂ ਵਿਚ ਖ਼ਾਲੀ ਪਈਆਂ ਅਸਾਮੀਆਂ ਭਰਨ, ਬੇਰੁਜ਼ਗਾਰ ਆਗੂਆਂ ’ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ।