ਗੁਰਪ੍ਰੀਤ ਘੁੱਗੀ ਨੇ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਫੇਕ ਮੀਡੀਆ ਦਾ ਬਾਈਕਾਟ ਕਰਨ ਦੀ ਦਿੱਤੀ ਸਲਾਹ
Published : Dec 21, 2020, 6:34 pm IST
Updated : Dec 21, 2020, 6:34 pm IST
SHARE ARTICLE
Gurpreet singh guggi
Gurpreet singh guggi

ਵੀਡੀਓ ਮੈਂ ਜਾਣਬੁਝ ਕੇ ਹਿੰਦੀ 'ਚ ਬਣਾ ਰਿਹਾ ਹਾਂ ਤਾਂ ਕਿ ਪੰਜਾਬ ਦੇ ਨਾਲ-ਨਾਲ ਬਾਕੀ ਸੂਬਿਆਂ ਦੇ ਕਿਸਾਨਾਂ ਨੂੰ ਵੀ ਮੇਰੀ ਗੱਲ ਸਮਝ ਆਵੇ।

ਚੰਡੀਗੜ੍ਹ: ਕਿਸਾਨ ਅੰਦੋਲਨ ਦੀ ਹਮਾਇਤ ਚ ਪਾਲੀਵੁੱਡ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਜਾਰੀ ਕਰਕੇ ਕਿਸਾਨਾਂ ਦੇ ਵਿਰੋਧ ਵਿੱਚ ਪ੍ਰਚਾਰ ਕਰਨ ਵਾਲੇ ਸੋਸ਼ਲ ਮੀਡੀਏ ਦਾ ਬਾਈਕਾਟ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ  ਦੇਸ਼ ਦੇ ਅੰਨਦਾਤਾ ਕਿਸਾਨੀ ਸੰਘਰਸ਼ ਕਿਸਾਨ ਦੀ ਹੋਂਦ ਲਈ ਸੰਘਰਸ਼ ਲੜ ਰਹੀਆਂ ਹਨ ਪਰ ਨੈਸ਼ਨਲ ਮੀਡੀਆ ਕਿਸਾਨੀ ਸੰਘਰਸ਼ ਦੀ ਗਲਤ ਰਿਪੋਰਟ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ।

 

ਘੁੱਗੀ ਨੇ ਸੋਸ਼ਲ ਮੀਡੀਆ 'ਤੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ। ਘੁੱਗੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦਿਆਂ ਕਿਸਾਨਾਂ ਨੂੰ ਫੇਕ ਮੀਡੀਆ ਦਾ ਬਾਈਕਾਟ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਵੀਡੀਓ ਮੈਂ ਜਾਣਬੁਝ ਕੇ ਹਿੰਦੀ 'ਚ ਬਣਾ ਰਿਹਾ ਹਾਂ ਤਾਂ ਕਿ ਪੰਜਾਬ ਦੇ ਨਾਲ-ਨਾਲ ਬਾਕੀ ਸੂਬਿਆਂ ਦੇ ਕਿਸਾਨਾਂ ਨੂੰ ਵੀ ਮੇਰੀ ਗੱਲ ਸਮਝ ਆਵੇ।

 

ਉਨ੍ਹਾਂ ਕਿਹਾ ਕਿ ਅੱਜ ਤੁਹਾਡੇ ਵਿਚਾਲੇ ਨਕਲੀ ਮੀਡੀਆ ਕਰਮੀ ਤੇ ਜੋ ਜਾਣਬੁਝ ਕੇ ਪੱਤਰਕਾਰ ਬਣੇ ਹੁੰਦੇ ਹਨ, ਉਹ ਮੌਜੂਦ ਹਨ। ਭੁੱਲ-ਭੁਲੇਖੇ ਉਹ ਮੋਬਾਈਲ 'ਤੇ ਹੀ ਤੁਹਾਡਾ ਇੰਟਰਵਿਊ ਕਰਨ ਦੀ ਕੋਸ਼ਿਸ਼ ਕਰਨਗੇ ਤੇ ਤੁਹਾਡੇ ਮੂੰਹੋਂ ਕੁਝ ਅਜਿਹਾ ਕਢਵਾ ਲੈਣਗੇ, ਜਿਸ ਦਾ ਉਹ ਮਜ਼ਾਕ ਬਣਾ ਸਕਣ।'

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement