ਕੜਾਕੇ ਦੀ ਠੰਢ ‘ਚ ਜੋ ਕਹਿਰ ਮੋਦੀ ਕਿਸਾਨਾਂ ‘ਤੇ ਢਾਹ ਰਿਹਾ, ਕੈਪਟਨ ਨੇ ਬੇਰੁਜ਼ਗਾਰਾਂ ‘ਤੇ ਢਾਹਿਆ
Published : Dec 21, 2020, 6:56 pm IST
Updated : Dec 21, 2020, 6:56 pm IST
SHARE ARTICLE
kultar singh randhwa
kultar singh randhwa

ਕੇਂਦਰ ਸਰਕਾਰ ਨੂੰ ਖ਼ੁਸ਼ ਕਰਨ ਲਈ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਤੁਗ਼ਲਕੀ ਫ਼ਰਮਾਨ ਜਾਰੀ ਕਰ ਰਹੇ ਹਨ ਕੈਪਟਨ- ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਹੱਕ-ਹਕੂਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਅੰਦੋਲਨਕਾਰੀਆਂ ਵਿਰੁੱਧ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਦੇਸ਼ ਦੇ ਪ੍ਰਧਾਨ ਮੰਤਰੀ ਵਾਲੀ ਸੋਚ ਅਤੇ ਪਹੁੰਚ ਰੱਖਦੇ ਹਨ। ਕਿਸਾਨ ਅੰਦੋਲਨ ਨੂੰ ਕੁਚਲਨ ਲਈ ਕੈਪਟਨ ਸਰਕਾਰ ਵੀ ਕੇਂਦਰ ਸਰਕਾਰ ਵਰਗੇ ਹੋਛੇ ਹੱਥਕੰਡੇ ਵਰਤ ਰਹੀ ਹੈ ਤਾਂ ਕਿ ‘ਮੋਦੀ ਸਾਹਿਬ’ ਨਾਰਾਜ਼ ਨਾ ਹੋਣ ਜਾਣ। 

photophoto ਸੋਮਵਾਰ ਇੱਥੇ ਪ੍ਰੈਸ ਕਾਨਫ਼ਰੰਸ ਦੌਰਾਨ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9 ਦਸੰਬਰ ਨੂੰ ਜਾਰੀ ਕੀਤੇ ਇੱਕ ਪੱਤਰ ਦੀ ਕਾਪੀ ਮੀਡੀਆ ਨੂੰ ਪੇਸ਼ ਕਰਦਿਆਂ ਦੱਸਿਆ ਕਿ ਕੈਪਟਨ ਸਰਕਾਰ ਦਾ ਇਹ ਤੁਗ਼ਲਕੀ ਫ਼ਰਮਾਨ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਅਤੇ ਮੋਦੀ ਸਰਕਾਰ ਨੂੰ ਖ਼ੁਸ਼ ਕਰਨ ਦਾ ਇੱਕ ਟਰੇਲਰ (ਨਮੂਨਾ) ਹੈ। ਜਿਸ ਮੁਤਾਬਿਕ ਸਥਾਨਕ ਐਸਡੀਐਮ (ਉਪ ਮੰਡਲ ਮਜਿਸਟਰੇਟ) ਬਬਨਦੀਪ ਸਿੰਘ ਨੇ ਪੈਲੇਸ, ਟੈਂਟ ਹਾਊਸ ਅਤੇ ਡੀਜੇ (ਸਾਊਂਡ) ਆਦਿ ਦੇ ਕਾਰੋਬਾਰੀਆਂ-ਦੁਕਾਨਦਾਰਾਂ ਨਾਲ 2 ਦਸੰਬਰ ਨੂੰ ਬੈਠਕ ਕਰਕੇ ਹੁਕਮ ਸੁਣਾਏ ਕਿ ਜਲੂਸ, ਰੈਲੀਆਂ, ਧਰਨਿਆਂ ਆਦਿ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਲਵੇ ਬਗੈਰ ਟੈਂਟ ਜਾਂ ਸਾਊਂਡ ਆਦਿ ਦਾ ਸਮਾਨ ਨਾ ਦਿੱਤਾ ਜਾਵੇ।

Captain Amarinder Singh- Farmer- PM ModiCaptain Amarinder Singh- Farmer- PM Modiਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਕਾਨੂੰਨੀ ਕਾਰਵਾਈ ਲਈ ਖ਼ੁਦ ਜ਼ਿੰਮੇਵਾਰ ਹੋਣਗੇ।  ਸੰਧਵਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਮੇਤ ਪੂਰੇ ਦੇਸ਼ ਦਾ ਕਿਸਾਨ ਸੜਕਾਂ-ਚੌਂਕ ਚੁਰਾਹਿਆਂ ਉੱਤੇ ਦਿੱਲੀ ਤੱਕ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ, ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਦੋਲਨਕਾਰੀਆਂ ਨੂੰ ਲੋੜੀਂਦੀਆਂ ਟੈਂਟ ਜਾਂ ਸਾਊਂਡ ਵਰਗੀਆਂ ਜ਼ਰੂਰੀ ਚੀਜ਼ਾਂ ਤੋਂ ਵੀ ਵਾਂਝੇ ਕਰ ਰਹੀ ਹੈ। 

photophotoਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਗਾਇਆ ਕਿ ਅਜਿਹੇ ਗੈਰ-ਜ਼ਰੂਰੀ ਅਤੇ ਲੋਕਤੰਤਰ ਵਿਰੋਧੀ ਸਰਕਾਰੀ ਫ਼ਰਮਾਨ ਮੋਦੀ-ਅਮਿਤ ਸ਼ਾਹ ਨੂੰ ਖ਼ੁਸ਼ ਕਰਨ ਲਈ ਜਾਰੀ ਕੀਤੇ ਜਾ ਰਹੇ ਹਨ। ਜੋ ਤੁਰੰਤ ਵਾਪਸ ਹੋਣੇ ਚਾਹੀਦੇ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਈਡੀ ਅਤੇ ਭਿ੍ਰਸ਼ਟਾਚਾਰ ਦੇ ਕੇਸਾਂ ‘ਚ ਖ਼ੁਦ ਅਤੇ ਆਪਣੇ ਪੁੱਤਰ (ਰਣਇੰਦਰ ਸਿੰਘ) ਦਾ ਈਡੀ ਤੋਂ ਖਹਿੜਾ ਛੁਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਅਜਿਹੇ ਹੱਥਕੰਡੇ ਵਰਤ ਰਹੇ ਹਨ। 

No Captionਸੰਧਵਾਂ ਮੁਤਾਬਿਕ, ‘‘ਕਿਸਾਨਾਂ ਨਾਲ ਕੇਂਦਰੀ ਮੰਤਰੀਆਂ ਦੀ ਮੀਟਿੰਗ ਤੋਂ ਐਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦਾ ਅਚਾਨਕ ਕੇਂਦਰੀ ਗ੍ਰਹਿ-ਮੰਤਰੀ ਅਮਿਤ ਸ਼ਾਹ ਦੇ ਘਰ ਜਾਣਾ ਅਤੇ ਬੰਦ ਕਮਰਾ ਮੀਟਿੰਗ ਕਰਨ ਦਾ ਅਸਲ ਏਜੰਡਾ ਅਮਿਤ ਸ਼ਾਹ ਨੂੰ ਅਜਿਹੀਆਂ ਚਿੱਠੀਆਂ ਦਿਖਾ ਕੇ ਭਰੋਸਾ ਦੇਣਾ ਸੀ ਕਿ ਪੰਜਾਬ ਸਰਕਾਰ ਕਿਸਾਨੀ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਹਰ ਕੋਸ਼ਿਸ਼ ਕਰ ਰਹੀ ਹੈ, ਤੁਸੀਂ ਮੇਰੇ ਅਤੇ ਮੇਰੇ ਪੁੱਤਰ (ਕੈਪਟਨ ਅਤੇ ਰਣਇੰਦਰ ਸਿੰਘ) ਉੱਤੇ ਈਡੀ ਕੇਸਾਂ ‘ਚ ਮਿਹਰਬਾਨੀ ਰੱਖਿਓ।’’

farmerfarmerਸੰਧਵਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਹੋਈ ਇਕਲੌਤੀ ਬੈਠਕ ਇੱਕ ਡੀਲ (ਸੌਦੇਬਾਜ਼ੀ) ਤੋਂ ਬਗੈਰ ਕੁੱਝ ਵੀ ਨਹੀਂ ਸੀ। ਸੰਧਵਾਂ ਨੇ ਕਿਹਾ ਕਿ ਕੈਪਟਨ ਨੇ ਕਿਸਾਨ ਅੰਦੋਲਨ ਦੀ ਪਿੱਠ ‘ਚ ਛੁਰੇ ਮਾਰ ਕੇ ਖ਼ੁਦ ਤਾਂ ਈਡੀ ਤੋਂ ਖਹਿੜਾ ਛੁਡਾ ਲਿਆ, ਪਰੰਤੂ ਕਿਸਾਨ ਅੰਦੋਲਨ ਦੀ ਡਟ ਕੇ ਹਿਮਾਇਤ ਕਰ ਰਹੇ ਆੜ੍ਹਤੀਆਂ-ਵਪਾਰੀਆਂ ਮਗਰ ਇਨਕਮ ਟੈਕਸ ਦੀਆਂ ਟੀਮਾਂ ਪਾ ਦਿੱਤੀਆਂ।  ਸੰਧਵਾਂ ਨੇ ਇਨਕਮ ਟੈਕਸ ਦੇ ਛਾਪਿਆਂ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਕਿਹਾ ਕਿ ਪੂਰਾ ਦੇਸ਼ ਕਿਸਾਨਾਂ ਨਾਲ ਖੜ੍ਹਾ ਹੈ। ਕੀ ਮੋਦੀ ਸਰਕਾਰ ਸਾਰੇ ਦੇਸ਼ ਵਾਸੀਆਂ ‘ਤੇ ਛਾਪੇਮਾਰੀ ਕਰਵਾਏਗੀ।

Aap Punjab Aap Punjabਸੰਧਵਾਂ ਨੇ ਕੈਪਟਨ ਸਰਕਾਰ ਵੱਲੋਂ ਈਟੀਟੀ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੀ ਲਾਠੀਚਾਰਜ ਅਤੇ ਉਨ੍ਹਾਂ ਨੂੰ ਰਾਤ ਦੇ ਸਮੇਂ ਗਰਮ ਕੱਪੜੇ ਨਾ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਹੱਕ ਮੰਗ ਰਹੇ ਕਿਸਾਨਾਂ ਨੂੰ ਠੰਢ ‘ਚ ਮਾਰ ਰਹੀ ਹੈ ਅਤੇ ਉਹੀ ਰਾਹ ਕੈਪਟਨ ਅਮਰਿੰਦਰ ਸਿੰਘ ਨੇ ਫੜਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਮੌਜੂਦ ਸਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement