‘ਆਪ’ ਦੀ ‘ਸੇਵਾਦਾਰ’ ਬਣ ਕਿਸਾਨਾਂ ਦੀ ਸੇਵਾ ’ਚ ਡਟੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ
Published : Dec 21, 2020, 12:02 pm IST
Updated : Dec 21, 2020, 12:04 pm IST
SHARE ARTICLE
Anmol Gagan Maan
Anmol Gagan Maan

ਆਮ ਇਨਸਾਨ ਵਾਂਗ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ ’ਚ ਜੁੱਟੀ ਪੰਜਾਬ ਦੀ ਧੀ

ਚੰਡੀਗੜ੍ਹ:  ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਿੰਘੂ ਬਾਰਡਰ ’ਤੇ ਕਈ ਦਿਨਾਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ’ਚ ਪੰਜਾਬੀ ਫਿਲਮ ਇੰਡਸਟਰੀ ਦੇ ਵੱਡੇ ਵੱਡੇ ਸਿਤਾਰੇ ਅਤੇ ਗਾਇਕ ਪਹਿਲੇ ਦਿਨ ਤੋਂ ਹੀ ਸ਼ਾਮਲ ਹੋ ਆਪਣਾ ਸਮਰਥਨ ਦੇ ਰਹੇ ਹਨ। ਇਨ੍ਹਾਂ ਵਿੱਚ ਸ਼ਾਮਲ ਹਰਮਨ ਪਿਆਰੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ, ਜੋ ਆਮ ਆਦਮੀ ਪਾਰਟੀ ਦੀ ਸੇਵਾਦਾਰ ਬਣ ਕਈ ਦਿਨਾਂ ਤੋਂ ਲਗਾਤਾਰ ਸਿੰਘੂ ਬਾਰਡਰ ’ਤੇ ਕਿਸਾਨਾਂ ਦੀ ਸੇਵਾ ਕਰ ਰਹੀ ਹੈ।

 

 

ਸਿੱਖ ਧਰਮ ’ਚ ਸੇਵਾ ਨੂੰ ਬਹੁਤ ਵੱਡਾ ਦਰਜਾ ਦਿੱਤਾ ਗਿਆ ਹੈ, ਇਸ ਦੀ ਪਾਲਣਾ ਕਰਦੇ ਹੋਏ ਗਾਇਕਾ ਅਨਮੋਲ ਗਗਨ ਮਾਨ ਸਿੰਘੂ ਬਾਰਡਰ ਉੱਤੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਬਜ਼ੁਰਗਾਂ ਅਤੇ  ਕਿਸਾਨਾਂ ਦੀ ਸੇਵਾ ਕਰ ਰਹੀ ਹੈ। ਅਨਮੋਲ ਗਗਨ ਮਾਨ ਵੱਲੋਂ ਅੰਦੋਲਨ ਵਾਲੀ ਥਾਂ ਉਤੇ ਜ਼ਰੂਰੀ ਚੀਜ਼ਾਂ ਜਿਵੇਂ ਸਵੈਟਰ, ਤੋਲੀਏ ਆਦਿ ਦਾਨ ਕੀਤੇ ਗਏ। ਉਨ੍ਹਾਂ ਗੁਰੂ ਤੇਗ ਬਹਾਦਰ ਮੈਮੋਰੀਅਲ ’ਚ ਆਮ ਆਦਮੀ ਪਾਰਟੀ ਦੀ ਰਸੋਈ ’ਚ ਲੰਗਰ ਦੀ ਸੇਵਾ ਕੀਤੀ। 

 

 

ਭਾਜਪਾ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕੜਾਕੇ ਦੀ ਪੈ ਰਹੀ ਠੰਢ ’ਚ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਹੇ ਕਿਸਾਨ ਖੁੱਲ੍ਹੇ ਅਸਮਾਨ ’ਚ ਡਟੇ ਹੋਏ ਹਨ। ਕਿਸਾਨ ਇਸ ਬਿੱਲ ਦੇ ਵਿਰੁੱਧ ਪਹਿਲਾਂ ਪੰਜਾਬ ’ਚ ਦੋ ਮਹੀਨੇ ਤੋਂ ਧਰਨੇ ਉੱਤੇ ਬੈਠੇ ਸਨ, ਪ੍ਰੰਤੂ ਜਦੋਂ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਮਜ਼ਬੂਰ ਹੋ ਕੇ ਦਿੱਲੀ ਵੱਲ ਕੂਚ ਕੀਤਾ। 

Farmer ProtestFarmer Protest

ਕਿਸਾਨ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ, ਜਦੋਂ ਕਿ ਮੋਦੀ ਸਰਕਾਰ ਕਿਸਾਨਾਂ ਦੀ ਬਜਾਏ ਅਡਾਨੀ-ਅੰਬਾਨੀ ਨੂੰ ਲਾਭ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਕਿਸਾਨਾਂ ਵੱਲੋਂ ਬੜੀ ਸਿੱਧੀ ਜਹੀ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨ ਵਿਰੋਧੀ ਤਿੰਨੋਂ ਕਾਲੇ ਬਿੱਲਾਂ ਨੂੰ ਤੁਰੰਤ ਰੱਦ ਕੀਤੇ ਜਾਣ ਅਤੇ ਸਾਰੀਆਂ ਫਸਲਾਂ ਉਤੇ ਐਮਐਸਪੀ ਦੀ ਕਾਨੂੰਨਨ ਗਾਰੰਟੀ ਦਿੱਤੀ ਜਾਵੇ, ਪ੍ਰੰਤੂ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ।

 

 

ਕੇਂਦਰ ਦੀ ਭਾਜਪਾ ਸਰਕਾਰ ਪਾਰਲੀਮੈਂਟ ਵਿੱਚ ਵੀ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਰਹੀ ਹੈ, ਇਸ ਲਈ ਕੋਰੋਨਾ ਦੀ ਆੜ ’ਚ ਸਰਦ ਰੁੱਤ ਤਾ ਸ਼ੈਸਨ ਨਹੀਂ ਬੁਲਾਇਆ ਜਾ ਰਿਹਾ, ਦੂਜੇ ਪਾਸੇ ਪੱਛਮੀ ਬੰਗਾਲ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀਆਂ ਕਰਨ ਵਿੱਚ ਰੁੱਝੇ ਹੋਏ ਹਨ। ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਕੇ ਕਿਸਾਨਾਂ ਦੀ ਮੰਗ ਮੰਨਦਿਆਂ ਤਿੰਨੇ ਕਾਨੂੰਨ ਰੱਦ ਕਰੇ ਅਤੇ ਫਸਲਾਂ ਦੀ ਐਮਐਸਪੀ ਦਾ ਕਾਨੂੰਨੀ ਪ੍ਰਬੰਧ ਕਰਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਕੇ ਦੇਸ਼ ਦੀ ਜਨਤਾ ਲਈ ਕੰਮ ਕਰਨ ਨਾ ਕਿ ਕਾਰਪੋਰੇਟ ਘਰਾਣਿਆਂ ਅਡਾਨੀ-ਅੰਬਾਨੀ ਦਾ ਨੌਕਰ ਬਣਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement