ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਮਾਨ
Published : Dec 21, 2020, 7:32 pm IST
Updated : Dec 21, 2020, 7:32 pm IST
SHARE ARTICLE
joginder singh mann
joginder singh mann

ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾ

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਫਸਲੀ ਵਿਭਿੰਨਤਾ ਦੀ ਪ੍ਰਕਿਰਿਆ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਧੀਆ ਖੇਤੀ ਸੇਵਾਵਾਂ ਉਪਲਬਧ ਕਰਵਾਉਣ ਦੀ ਸਹੂਲਤ ਦੇਣ ਦੇ ਉਦੇਸ਼ ਨਾਲ  ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਰਾਜ ਵਿੱਚ ਵਧੀਆ ਯੋਗਤਾ ਪ੍ਰਾਪਤ ‘ਮੈਨੇਜਮੈਂਟ ਟ੍ਰੇਨੀਜ਼’ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਇਥੇ ਨਿਗਮ ਦੇ ਦਫਤਰ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।

joginder singh mannjoginder singh mannਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਦੀ ਹਾਜ਼ਰੀ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨਾਂ ਕਿਹਾ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਬਣਦੇ ਯਤਨ ਕਰ ਰਹੇ ਹਨ ਜਿਸ ਨਾਲ ਉਨਾਂ ਨੂੰ ਕਣਕ / ਝੋਨੇ ਦੇ ਚੱਕਰ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਸ੍ਰੀ ਮਾਨ ਨੇ ਕਿਹਾ ਕਿ ਰਾਜ ਵਿੱਚ ਬਦਲਵੀਆਂ ਫਸਲਾਂ ਦੀ ਵੱਡੀ ਸੰਭਾਵਨਾ ਹੈ ਜਿਸ ਲਈ ਵੱਡੇ ਪੱਧਰ ’ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ।    

photophotoਚੇਅਰਮੈਨ ਨੇ ਕਿਹਾ ਕਿ ਸੂਬੇ ਵਿਚ ਫਸਲੀ ਵਿਭਿੰਨਤਾ ਲਿਆਉਣ ਲਈ ਕਾਰਪੋਰੇਸ਼ਨ (ਜੋ ਕਿ ਨੋਡਲ ਏਜੰਸੀ ਵੀ ਹੈ) ਵਲੋਂ  ਰਾਜ ਦੇ ਕਿਸਾਨਾਂ ਨੂੰ ਸਹੂਲਤਾਂ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਕਾਰਪੋਰੇਸ਼ਨ ਬੀਜਾਂ, ਜਿਪਸਮ, ਖਾਦਾਂ ਅਤੇ ਹੋਰਾਂ ਦੀ ਵਿਕਰੀ ਦੇ ਰੂਪ ਵਿੱਚ ਬਹੁਤ ਸਾਰੀਆਂ ਕਿਸਾਨ ਪੱਖੀ ਗਤੀਵਿਧੀਆਂ ਕਰ ਰਹੀ ਹੈ ਜਿਸ ਵਿੱਚ ਯੋਗਤਾ ਪ੍ਰਾਪਤ ‘ ਮੈਨੇਜਮੈਂਟ ਟ੍ਰੇਨੀਜ਼ ’ ਅਹਿਮ ਭੂਮਿਕਾ ਨਿਭਾਉਣਗੇ। ਸ੍ਰੀ ਮਾਨ ਨੇ ਕਿਹਾ ਬਿਹਤਰ ਖੇਤੀਬਾੜੀ ਸੇਵਾਵਾਂ ਅਤੇ ਸੁਚੱਜੀ ਡਿਲੀਵਰੀ ਲਈ ਕਿ ਬੀ.ਐਸ.ਸੀ (ਐਗਰੀਕਲਚਰ) ਸਮੇਤ ਐਮ.ਬੀ.ਏ ਦੀ ਪਿਛੋਕੜ ਵਾਲੇ ‘ਮੈਨੇਜਮੈਂਟ ਟ੍ਰੇਨੀਜ਼’  ਭਰਤੀ ਕੀਤੇ ਜਾਣਗੇ।

photophoto

ਚੇਅਰਮੈਨ ਨੇ ਕਿਹਾ ਕਿ ਰਾਜ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਰਾਹੀਂ ਆਪਣੀ ਕਿਸਮਤ ਬਦਲ ਸਕਦੇ ਹਨ ਅਤੇ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਖੇਤਰ ਅਪਣਾਉਣਾ ਉਹਨਾਂ ਲਈ ਲਾਹੇ ਦਾ ਸੌਦਾ ਸਾਬਤ ਹੋ ਸਕਦਾ ਹੈ। ਉਨਾਂ ਕਿਹਾ ਕਿ ਗਾਹਕਾਂ ਵੱਲੋਂ ਸਿੱਘਾ ਖੇਤ ਵਿਚੋਂ ਮਾਲ ਚੁੱਕਣ ਦੀ  ਵੱਧਦੀ ਮੰਗ ਕਾਰਨ ਕਿਸਾਨ ਭਾਰੀ ਮੁਨਾਫਾ ਕਮਾ ਸਕਦੇ ਹਨ। ਸ੍ਰੀ ਮਾਨ ਨੇ ਆਸ ਪ੍ਰਗਟਾਈ ਕਿ ਕਾਰਪੋਰੇਸ਼ਨ, ਵਿਭਿੰਨਤਾ ਅਤੇ ਖੇਤੀਬਾੜੀ ਅਧਾਰਤ ਉਦਯੋਗਾਂ ਨੂੰ ਹੁਲਾਰਾ ਦੇ ਕੇ ਕਿਸਾਨੀ ਦੀ ਨੁਹਾਰ ਬਦਲਣ ਲਈ ਅਹਿਮ ਕੜੀ ਵਜੋਂ ਕੰਮ ਕਰੇਗੀ। ਇਸ ਮੌਕੇ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਬੋਰਡ ਦੇ ਡਾਇਰੈਕਟਰਾਂ ਕਿਰਨਜੀਤ ਸਿੰਘ ਮਿੱਠਾ ਅਤੇ ਸ੍ਰੀ ਰਣਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement