ਮਜੀਠੀਏ ਦੀ ਬਜਾਏ ਮੈਨੂੰ ਫੜ੍ਹ ਕੇ ਲੈ ਜਾਓ -ਪ੍ਰਕਾਸ਼ ਸਿੰਘ ਬਾਦਲ
Published : Dec 21, 2021, 1:06 pm IST
Updated : Dec 21, 2021, 1:06 pm IST
SHARE ARTICLE
Arrest me instead of Majithia - Parkash Singh Badal
Arrest me instead of Majithia - Parkash Singh Badal

'ਬਦਲਾਖ਼ੋਰੀ ਦੀ ਨੀਤੀ ਰੱਖਣ ਵਾਲੀ ਸਰਕਾਰ ਨੂੰ ਨਤੀਜਾ ਭੁਗਤਣਾ ਪੈ ਸਕਦਾ ਹੈ।'

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗਜ਼ ਮਾਮਲੇ ਨੂੰ ਲੈ ਕੇ FIR ਦਰਜ ਕੀਤੀ ਗਈ ਹੈ ਜਿਸ ਦੇ ਸਬੰਧ ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਬੋਲਦਿਆਂ ਕਿਹਾ, ''ਪਿਛਲੇ ਦਿਨਾਂ 'ਚ ਸਰਕਾਰ ਵਲੋਂ ਤਿੰਨ DGP ਬਦਲੇ ਗਏ ਹਨ ਜੋ ਅੱਜ ਤੱਕ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ।

Parkash Singh BadalParkash Singh Badal

ਸਰਕਾਰ ਵਲੋਂ ਇਹ ਬਦਲੀਆਂ ਸਿਰਫ਼ ਬਾਦਲਾਂ ਅਤੇ ਮਜੀਠੀਏ ਨੂੰ ਅੰਦਰ ਕਰਨ ਲਈ ਕੀਤੀਆਂ ਗਈਆਂ ਸਨ। ਪਹਿਲਿਆਂ ਨੇ ਬਿਨ੍ਹਾਂ ਵਜ੍ਹਾ ਕਾਰਵਾਈ ਨਹੀਂ ਕੀਤੀ ਪਰ ਮੌਜੂਦਾ DGP ਨੇ ਜੇ ਇਹ ਕਦਮ ਚੁੱਕਿਆ ਹੀ ਹੈ ਤਾਂ ਮਜੀਠੀਏ ਦੀ ਬਜਾਏ ਮੈਨੂੰ ਫੜ੍ਹ ਕੇ ਲੈ ਜਾਓ, ਮੈਂ ਗ੍ਰਿਫ਼ਤਾਰੀ ਲਈ ਤਿਆਰ ਬੈਠਾ ਹਾਂ। ਬਦਲਾਖ਼ੋਰੀ ਦੀ ਨੀਤੀ ਰੱਖਣ ਵਾਲੀ ਸਰਕਾਰ ਨੂੰ ਨਤੀਜਾ ਭੁਗਤਣਾ ਪੈ ਸਕਦਾ ਹੈ। ਇਸ ਬੇਇਨਸਾਫ਼ੀ ਵਿਰੁੱਧ ਜੋ ਵੀ ਲੜਾਈ ਲੜਨੀ ਪਵੇਗੀ ਅਸੀਂ ਲੜਨ ਲਈ ਤਿਆਰ ਹਾਂ।''

Bikram Singh MajithiaBikram Singh Majithia

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਬਿਓਰੋ ਆਫ਼ ਇਨਵੈਸਟੀਗੇਸ਼ਨ ਥਾਣਾ ਮੋਹਾਲੀ 'ਚ ਦਰਜ ਕੀਤੀ ਗਈ ਹੈ। ਮਜੀਠੀਆ ਖ਼ਿਲਾਫ਼ ਇਹ ਐੱਫ. ਆਈ. ਆਰ. ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਅਧਾਰ 'ਤੇ ਧਾਰਾ  25, 27 ਏ, 29 NDPS ਤਹਿਤ ਦਰਜ ਕੀਤੀ ਗਈ ਹੈ।

ਇਸ ਬਾਰੇ ਪੁਲਿਸ ਵੱਲੋਂ ਅਜੇ ਕਿਸੇ ਤਰ੍ਹਾਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement