ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ਼ FIR ਦਰਜ, ਜਲਦ ਹੋ ਸਕਦੀ ਹੈ ਗ੍ਰਿਫ਼ਤਾਰੀ 
Published : Dec 21, 2021, 10:14 am IST
Updated : Dec 21, 2021, 10:14 am IST
SHARE ARTICLE
Bikram Singh Majithia
Bikram Singh Majithia

ਮਜੀਠੀਆ ਖ਼ਿਲਾਫ਼ ਇਹ ਐੱਫ. ਆਈ. ਆਰ. ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਅਧਾਰ 'ਤੇ ਧਾਰਾ  25, 27 ਏ, 29 NDPS ਤਹਿਤ ਦਰਜ ਕੀਤੀ ਗਈ ਹੈ।

 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਬਿਓਰੋ ਆਫ ਇਨਵੈਸਟੀਗੇਸ਼ਨ ਥਾਣਾ ਮੋਹਾਲੀ 'ਚ ਦਰਜ ਕੀਤੀ ਗਈ ਹੈ। ਮਜੀਠੀਆ ਖ਼ਿਲਾਫ਼ ਇਹ ਐੱਫ. ਆਈ. ਆਰ. ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਅਧਾਰ 'ਤੇ ਧਾਰਾ  25, 27 ਏ, 29 NDPS ਤਹਿਤ ਦਰਜ ਕੀਤੀ ਗਈ ਹੈ।

FIRFIR

ਇਸ ਬਾਰੇ ਪੁਲਿਸ ਵੱਲੋਂ ਅਜੇ ਕਿਸੇ ਤਰ੍ਹਾਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਹਾਲਾਂਕਿ ਕੋਈ ਵੀ ਪੁਲਿਸ ਅਧਿਕਾਰੀ ਇਸ ਬਾਰੇ ਕੁੱਝ ਦੱਸਣ ਲਈ ਤਿਆਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਐੱਫ. ਆਈ. ਆਰ. ਬੀਤੀ ਰਾਤ ਦਰਜ ਕੀਤੀ ਗਈ ਹੈ। ਸੂਤਰਾਂ ਮੁਤਾਬਕ ਡਰੱਗਜ਼ ਮਾਮਲੇ ਨੂੰ ਲੈ ਕੇ ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਕ ਨਵਾਂ ਕੇਸ ਦਰਜ ਕੀਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਹੈ।

Bikram singh majithiaBikram singh majithia

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾਅਵਾ ਕਰ ਰਹੇ ਸਨ ਕਿ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ 'ਚ ਮਜੀਠੀਆ ਦਾ ਨਾਂ ਸ਼ਾਮਲ ਹੈ। ਇਹ ਰਿਪੋਰਟ ਏ. ਡੀ. ਜੀ. ਪੀ. ਹਰਪ੍ਰੀਤ ਸਿੱਧੂ ਦੀ ਅਗਵਾਈ 'ਚ ਤਿਆਰ ਕੀਤੀ ਗਈ ਹੈ। ਪਿਛਲੇ ਦਿਨੀਂ ਡਰਗੱਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਮੁੜ ਲਗਾਤਾਰ ਦੋਸ਼ ਲੱਗ ਰਹੇ ਸਨ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement