
ਕਾਂਗਰਸੀ ਇਸ ਸਮੇਂ ਆਪ ਹੀ ਜੱਜ ਅਤੇ ਆਪ ਵੀ ਵਕੀਲ ਬਣੇ ਹੋਏ ਹਨ।
ਚੰਡੀਗੜ੍ਹ - ਬਿਕਰਮ ਮਜੀਠੀਆ 'ਤੇ ਹੋਈ ਐੱਫਆਈਆਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਦੌਰਾਨ ਉਹਨਾਂ ਨੇ ਕਾਂਗਰਸ ਨੂੰ ਕਰੜੇ ਹੱਥੀਂ ਲਿਆ ਹੈ। ਬਿਕਰਮ ਮਜੀਠੀਆ ਖਿਲਾਫ਼ ਦਰਜ ਹੋਏ ਮਾਮਲੇ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਇਸ ਸਮੇਂ ਬਦਲਾਖ਼ੋਰੀ ਦੀ ਰਾਜਨੀਤੀ ਚੱਲ ਰਹੀ ਹੈ। ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ।
Bikram Singh Majithia
ਕਾਂਗਰਸੀ ਇਸ ਸਮੇਂ ਆਪ ਹੀ ਜੱਜ ਅਤੇ ਆਪ ਵੀ ਵਕੀਲ ਬਣੇ ਹੋਏ ਹਨ। ਚੰਦੂਮਾਜਰਾ ਨੇ ਕਾਂਗਰਸ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਐਵੇਂ ਸਾਡੇ ਨਾਲ ਪੰਗਾ ਨਾ ਲਵੋ। ਪੰਜਾਬ ਦੇ ਲੋਕ ਅਮਨ ਅਤੇ ਸ਼ਾਂਤੀ ਚਾਹੁੰਦੇ ਹਨ ਪਰ ਮੌਜੂਦਾ ਸਰਕਾਰ ਬਦਲੇ ਦੀ ਰਾਜਨੀਤੀ ਨਾਲ ਕਾਰਵਾਈ ਕਰ ਰਹੀ ਹੈ। ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਪਹਿਲਾਂ ਆਪਣੇ ਆਪਸੀ ਕਲੇਸ਼ ਸੁਲਝਾਏ, ਫਿਰ ਕਿਸੇ ਦੇ ਖ਼ਿਲਾਫ਼ ਕਾਰਵਾਈ ਕਰੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਇਹ ਸਭ ਕੁਝ ਕਿਉਂ ਨਹੀਂ ਕੀਤਾ ਗਿਆ।