’84 ਦਾ ਇਨਸਾਫ਼ ਅਜੇ ਤਕ ਨਹੀਂ ਮਿਲਿਆ
Published : Dec 21, 2021, 12:56 am IST
Updated : Dec 21, 2021, 12:56 am IST
SHARE ARTICLE
image
image

’84 ਦਾ ਇਨਸਾਫ਼ ਅਜੇ ਤਕ ਨਹੀਂ ਮਿਲਿਆ

ਅੰਮ੍ਰਿਤਸਰ, 20 ਦੰਸਬਰ (ਸਸਸ) : ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ, ਜਿਸ ’ਤੇ ਸਿੱਖਾਂ ’ਚ ਰੋਸ ਦੀ ਲਹਿਰ ਹੈ। ਹਾਲਾਂਕਿ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਸੰਗਤ ਵਲੋਂ ਕੁੱਟ-ਕੁੱਟ ਕੇ ਮਾਰ ਦਿਤਾ। ਇਸ ਮਾਮਲੇ ਵਿਚ ਕਾਂਗਰਸ ਆਗੂ ਅਤੇ ਰਾਜ ਸਭਾ ਮੈਂਬਰ ਅਭਿਸ਼ੇਕ ਮਨੂੰ ਸਿੰਘਵੀ ਨੇ ਟਵੀਟ ਕੀਤਾ ਸੀ,‘‘ਬੇਅਦਬੀ ਭਿਆਨਕ ਹੈ ਪਰ ਸਭਿਅਕ ਦੇਸ਼ ’ਚ ਲਿੰਚਿੰਗ (ਭੀੜ ਵਲੋਂ ਕੁੱਟ-ਕੁੱਟ ਕੇ ਮਾਰ ਦੇਣਾ) ਘੱਟ ਭਿਆਨਕ ਨਹੀਂ ਹੈ। ਮੈਂ ਅਧਿਕਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਸਾਰਿਆਂ ਵਿਰੁਧ ਸਖ਼ਤ ਕਾਰਵਾਈ ਕਰੋ, ਜਿਨ੍ਹਾਂ ਨੇ ਕਾਨੂੰਨ ਨੂੰ ਅਪਣੇ ਹੱਥਾਂ ’ਚ ਲਿਆ।’’
ਇਸ ’ਤੇ ਅਪਣੀ ਪ੍ਰਤੀਕਿਰਿਆ ਦਿੰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਮੋੜਵਾਂ ਜਵਾਬ ਦਿੰਦੇ ਹੋਏ ਕਿਹਾ ਕਿ,‘‘ਕਾਂਗਰਸ ਦੇ ਮੈਂਬਰ ਪਾਰਲੀਮੈਂਟ ਅਭਿਸ਼ੇਕ ਸਿੰਘਵੀ ਟਵੀਟ ਕਰ ਕੇ ਆਖ ਰਹੇ ਨੇ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਬੇਅਦਬੀ ਕਰਨ ਵਾਲੇ ਨੂੰ ਮਾਰਨ ਵਾਲਿਆਂ ’ਤੇ ਸਖ਼ਤ ਐਕਸ਼ਨ ਹੋਣਾ ਚਾਹੀਦਾ ਹੈ ਪਰ ਅਸੀਂ ਇਹ ਦਸਣਾ ਚਾਹੁੰਦੇ ਹਾਂ ਕਿ 1947 ਤੋਂ ਬਾਅਦ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਭੜਕਾਉਣ ਲਈ ਸਿੱਖ ਮਰਿਆਦਾ, ਸਿੱਖ ਧਰਮ ਅਸਥਾਨਾਂ, ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਹਮਲੇ ਕਰ ਕੇ ਤੇ ਸਰਕਾਰੀ ਸਰਪ੍ਰਸਤੀ ਹੇਠ ਇਨ੍ਹਾਂ ਹਮਲਾਵਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਜਗ੍ਹਾ ਪੁਸ਼ਤਪਨਾਹੀ ਕਰ ਕੇ ਬਚਾਉਣ ਦੀਆਂ ਕੋਸ਼ਿਸ਼ਾਂ ਨੇ ਸਿੱਖ ਕੌਮ ਨੂੰ ਮਾਨਸਿਕ ਪ੍ਰੇਸ਼ਾਨੀ ਦਿਤੀ ਹੈ। ਅਹਿਮ ਸਵਾਲ ਇਹ ਹੈ ਕਿ ਸੰਗਤ ਵਲੋਂ ਦੋਸ਼ੀ ਨੂੰ ਮਾਰਨ ਤਕ ਦੀ ਨੌਬਤ ਹੀ ਕਿਉਂ ਆਈ? ਜਦੋਂ ਕਾਨੂੰਨ ਦਾ ਰਾਜ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਸਿੱਖਾਂ ਨੂੰ ਇਨਸਾਫ਼ ਦੇਣ ਤੋਂ ਅਸਮਰੱਥ ਰਿਹਾ ਤਾਂ ਵਲੂੰਧਰੇ ਹਿਰਦੇ ਚੁੱਕੀ ਫਿਰਦੇ ਸਿੱਖ ਕੀ ਕਰਨ? 84 ਦੀ ਨਸਲਕੁਸ਼ੀ ਲਈ ਇਨਸਾਫ਼ ਉਡੀਕਦੇ ਜਹਾਨੋਂ ਤੁਰ ਗਏ ਸਿੱਖਾਂ ਦੇ ਵਾਰਸ ਅਤੇ ਜ਼ਿੰਦਗੀ ਦੇ ਆਖ਼ਰੀ ਸਾਹ ਗਿਣ ਰਹੇ ਸਿੱਖ ਕੀ ਕਰਨ? ਇਹ ਵੀ ਅਭਿਸ਼ੇਕ ਸਿੰਘਵੀ ਨੂੰ ਦਸਣਾ ਚਾਹੀਦਾ ਹੈ।’’
  

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement