ਜਿਨ੍ਹਾਂ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹੇ ਹਨ ਉਨ੍ਹਾਂ ਦੀਆਂ ਕੁੱਖਾਂ ਨੂੰ ਇਨਸਾਫ਼ ਮਿਲੇਗਾ - CM
Published : Dec 21, 2021, 7:24 pm IST
Updated : Dec 21, 2021, 7:35 pm IST
SHARE ARTICLE
Mothers whose sons have been lost their lives for drugs will get justice - CM Channi
Mothers whose sons have been lost their lives for drugs will get justice - CM Channi

ਕਿਹਾ - ਪੰਜਾਬ ਸਰਕਾਰ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ

ਸਮੂਹ ਪੰਜਾਬੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ 

ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ 'ਤੇ ਦਰਜ ਹੋਈ FIR ਬਾਬਤ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵੀ ਬਿਆਨ ਦਿਤਾ ਗਿਆ ਹੈ।  ਸਾਫ਼ ਤੌਰ 'ਤੇ ਟਵੀਟ ਕਰਦਿਆਂ ਹੋਇਆਂ ਮੁੱਖ ਮੰਤਰੀ ਚੰਨੀ ਵਲੋਂ ਇਹ ਗੱਲ ਆਖੀ ਗਈ ਹੈ ਕਿ ਹੁਣ ਉਨ੍ਹਾਂ ਮਾਵਾਂ ਅਤੇ ਉਨ੍ਹਾਂ ਦੀਆਂ ਕੁੱਖਾਂ ਨੂੰ ਇਨਸਾਫ਼ ਮਿਲੇਗਾ ਜਿਨ੍ਹਾਂ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹੇ ਹਨ।  

CM Charanjit singh channiCM Charanjit singh channi

ਉਨ੍ਹਾਂ ਨੇ ਇਸ ਵੱਡੀ ਲੜਾਈ 'ਚ ਪੰਜਾਬੀਆਂ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ।  ਦੱਸ ਦੇਈਏ ਕਿ ਮੁੱਖ ਮੰਤਰੀ ਨੇ ਲਿਖਿਆ, “ਜਿਨ੍ਹਾਂ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਗਏ, ਅੱਜ ਉਹਨਾਂ ਮਾਵਾਂ, ਨੌਜਵਾਨਾਂ, ਪਰਿਵਾਰਾਂ ਅਤੇ ਪੰਜਾਬ ਨੂੰ ਬਰਬਾਦੀ ਦੇ ਰਾਹ ’ਤੇ ਤੋਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਸ਼ੁਰੂਆਤ ਹੋਈ ਹੈ। STF ਦੀ ਰਿਪੋਰਟ ’ਤੇ ਬਿਕਰਮ ਮਜੀਠੀਆ ਖ਼ਿਲਾਫ਼ ਕ੍ਰਾਈਮ ਬ੍ਰਾਂਚ ਮੋਹਾਲੀ ਵਿਖੇ FIR ਦਰਜ ਕੀਤੀ ਗਈ। ਪੰਜਾਬ ਸਰਕਾਰ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਇਹ ਬਹੁਤ ਵੱਡੀ ਲੜਾਈ ਹੈ। ਇਸ ਵਿਚ ਸਾਥ ਦੇਣ ਲਈ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ।”

 Bikram Singh MajithiaBikram Singh Majithia

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰ ਦੀ ਧਰਤੀ ਹੈ ਜਿੱਥੇ ਨਸ਼ੇ ਫ਼ੈਲਾਏ ਗਏ ਹਨ।  ਉਨ੍ਹਾਂ ਕਿਹਾ ਕਿ ਇਹ ਕਾਰਵਾਈ STF ਦੀ ਰਿਪੋਰਟ ਅਤੇ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਤਹਿਤ ਹੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਵੀ ਇਹ ਕਿਹਾ ਜਾ ਚੁੱਕਾ ਹੈ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement