ਕੌਮੀ ਸੁਰੱਖਿਆ ਅਤੇ ਪੰਜਾਬ ਦੇ ਹਿੱਤ ਮੇਰੇ ਲਈ ਪਹਿਲਾਂ : ਕੈਪਟਨ ਅਮਰਿੰਦਰ ਸਿੰਘ 
Published : Dec 21, 2021, 6:48 pm IST
Updated : Dec 21, 2021, 6:48 pm IST
SHARE ARTICLE
Captain Amarinder Singh
Captain Amarinder Singh

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਕਾਨੂੰਨੀ ਪੜਤਾਲ 'ਚ ਕਾਇਮ ਨਹੀਂ ਰਹਿ ਸਕੇਗਾ, ਕਿਉਂਕਿ ਸਰਕਾਰ ਨੇ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ

ਰਾਜਪੁਰਾ (ਪਟਿਆਲਾ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਉਨ੍ਹਾਂ ਦੇ ਏਜੰਡੇ 'ਤੇ ਪਹਿਲਾਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਪੀਐਲਸੀ-ਬੀਜੇਪੀ ਸਰਕਾਰ ਇਸ 'ਤੇ ਸਫ਼ਲਤਾ ਪੂਰਵਕ ਕੰਮ ਕਰੇਗੀ।

ਇੱਥੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ 'ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਵੇਂ ਪਾਰਟੀਆਂ ਚੋਣਾਂ ਚ ਸਫ਼ਲਤਾ ਸੁਨਿਸ਼ਚਿਤ ਕਰਨ ਲਈ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ।

captain amarinder singh captain amarinder singh

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਕਾਨੂੰਨੀ ਪੜਤਾਲ 'ਚ ਕਾਇਮ ਨਹੀਂ ਰਹਿ ਸਕੇਗਾ, ਕਿਉਂਕਿ ਸਰਕਾਰ ਨੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਹੈ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ 'ਚ ਬੇਅਦਬੀ ਦੇ ਦੋਸ਼ੀਆਂ ਦੀ ਹੱਤਿਆ ਦੀ ਨਿੰਦਾ ਵੀ ਕੀਤੀ ਅਤੇ ਕਿਹਾ ਕਿ ਆਰੋਪੀਆਂ ਨੂੰ ਪੁਲਿਸ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਸੀ।

captain amarinder singh captain amarinder singh

ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਸਬੰਧੀ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਪੁਛਿਆ ਕਿ ਕਿਸ ਆਧਾਰ 'ਤੇ ਸਰਕਾਰ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ, ਕਿਉਂਕਿ ਨਸ਼ਾ ਤਸਕਰੀ ਤੇ ਰਿਪੋਰਟ ਹਾਲੇ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੀਲਬੰਦ ਲਿਫ਼ਾਫ਼ੇ 'ਚ ਪਈ ਹੈ। ਦੇਸ਼ 'ਚ ਕਾਨੂੰਨ ਦਾ ਸ਼ਾਸਨ ਚਲਦਾ ਹੈ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਕਾਨੂੰਨੀ ਪੜਤਾਲ 'ਚ ਇਹ ਕੇਸ ਕਾਇਮ ਨਹੀਂ ਰਹਿ ਸਕੇਗਾ। ਸਿਰਫ਼ ਇਸ ਲਈ ਕਿ ਤੁਸੀਂ ਕਿਸੇ ਨੂੰ ਪਸੰਦ ਨਹੀਂ ਕਰਦੇ, ਤੁਸੀਂ ਉਸ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਨਹੀਂ ਧੱਕ ਸਕਦੇ।

captain amarinder singh captain amarinder singh

ਅੰਮ੍ਰਿਤਸਰ ਅਤੇ ਕਪੂਰਥਲਾ 'ਚ ਲਿੰਚਿੰਗ ਨਾਲ ਜੁੜੇ ਇਕ ਸਵਾਲ 'ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਆਰੋਪੀਆਂ ਨੂੰ ਪੁਲਿਸ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਸੀ। ਕੋਈ ਵੀ ਸਮਾਜ ਅਜਿਹੀਆਂ ਹੱਤਿਆਵਾਂ ਦੀ ਇਜਾਜ਼ਤ ਨਹੀਂ ਦਿੰਦਾ। ਜਦਕਿ ਬਹਿਬਲ ਕਲਾਂ ਬੇਅਦਬੀ ਮਾਮਲੇ 'ਚ ਨਿਆਂ ਨਾ ਮਿਲਣ ਨਾਲ ਲੋਕਾਂ 'ਚ ਗੁੱਸੇ ਦੇ ਚੱਲਦਿਆਂ ਅਜਿਹੀਆਂ ਹੱਤਿਆਵਾਂ ਹੋਣ ਬਾਰੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੇ ਦਿਨ ਤੋਂ ਇਸ ਮਾਮਲੇ 'ਤੇ ਕੰਮ ਕੀਤਾ ਸੀ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਨੂੰ ਸੀਬੀਆਈ ਤੋਂ ਜਾਂਚ ਵਾਪਸ ਲੈਣ ਵਾਸਤੇ ਲੰਬੀ ਲੜਾਈ ਲੜਨੀ ਪਈ ਸੀ ਅਤੇ ਬਾਅਦ 'ਚ ਜਾਂਚ ਸ਼ੁਰੂ ਹੋਈ ਤੇ 22 ਆਰੋਪੀਆਂ ਨੂੰ, ਜਿਨ੍ਹਾਂ 'ਚ ਪੁਲਿਸ ਅਫ਼ਸਰ ਤੇ ਆਮ ਲੋਕ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਹੜੇ ਹਾਲੇ ਜ਼ਮਾਨਤ 'ਤੇ ਹਨ। ਉਨ੍ਹਾਂ ਨੇ ਕਿਹਾ ਕਿ ਮੌਬ ਲਿੰਚਿੰਗ ਦੀ ਕਿਤੇ ਵੀ ਇਜਾਜ਼ਤ ਨਹੀਂ ਮਿਲਦੀ, ਜੋ ਵੀ ਹੋਇਆ ਉਹ ਨਿੰਦਣਯੋਗ ਹੈ।

captain amarinder singh captain amarinder singh

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਦਾ ਉਦਯੋਗਿਕ ਸ਼ਹਿਰ ਤੇ ਲੋਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਕਾਫਲੇ ਦੀ ਅਗਵਾਈ ਕਰ ਰਹੀਆਂ ਕਾਰਾਂ ਦੇ ਅੱਗੇ ਮੋਟਰਸਾਈਕਲ ਰੈਲੀ ਚੱਲ ਰਹੀ ਸੀ, ਜਿਸ ਚ ਸੈਂਕੜਾ ਨੌਜਵਾਨ ਸ਼ਾਮਲ ਹੋਏ। ਉਨ੍ਹਾਂ ਦਾ ਲੋਕਾਂ ਵੱਲੋਂ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ ਅਤੇ ਰਸਤੇ ਭਰ ਫੁੱਲ ਵਰਸਾਏ ਗਏ।

captain amarinder singh captain amarinder singh

ਕੈਪਟਨ ਅਮਰਿੰਦਰ ਨੇ ਰਾਜਪੁਰਾ ਸ਼ਹਿਰ ਨਾਲ ਆਪਣੇ ਭਾਵਨਾਤਮਕ ਜੋੜ ਨੂੰ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਵਰਗਵਾਸੀ ਮਹਾਰਾਜਾ ਯਾਦਵਿੰਦਰ ਸਿੰਘ ਨੇ ਬਹਾਵਲਪੁਰ ਤੋਂ ਰਫਿਊਜੀਆਂ ਨੂੰ ਇੱਥੇ ਵਸਾਇਆ ਸੀ ਅਤੇ ਉਨ੍ਹਾਂ ਦੀ ਮਾਂ ਸਵਰਗਵਾਸੀ ਰਾਜਮਾਤਾ ਮਹਿੰਦਰ ਕੌਰ ਇੱਥੇ ਰਫਿਊਜੀਆਂ ਨੂੰ ਦੇਖਣ ਆਉਂਦੇ ਸਨ ਤੇ ਉਨ੍ਹਾਂ ਦੇ ਨਾਲ ਉਹ ਵੀ ਕੈਂਪਾਂ ਦਾ ਦੌਰਾ ਕਰਦੇ ਸਨ।

captain amarinder singh captain amarinder singh

ਇਸ ਦੌਰਾਨ ਸਥਾਨਕ ਐਮਐਲਏ ਦੀ ਸ਼ਹਿ 'ਤੇ ਕੀਤੀ ਗਈ ਧੱਕੇਸ਼ਾਹੀ ਅਤੇ ਦਰਜ ਕੀਤੇ ਗਏ ਝੂਠੇ ਕੇਸਾਂ ਬਾਰੇ ਸ਼ਿਕਾਇਤਾਂ ਦੇ ਜਵਾਬ 'ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਪੁਖ਼ਤਾ ਕਰ ਗਏ ਕਿ ਉਸਨੂੰ (ਐੱਮ ਐੱਲ ਏ) ਜਵਾਬਦੇਹ ਬਣਾਇਆ ਜਾਵੇ। ਇਸ ਸਰਕਾਰ ਦਾ ਸਮਾਂ ਪੂਰਾ ਹੋ ਚੁੱਕਿਆ ਹੈ ਅਤੇ ਕੁਝ ਦਿਨਾਂ 'ਚ ਚੋਣ ਜ਼ਾਬਤਾ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਨਾ ਤਾਂ ਐਮ ਐਲ ਏ ਤੇ ਨਾ ਹੀ ਸਰਕਾਰ ਨਜ਼ਰ ਆਵੇਗੀ।

PM MODIPM MODI

ਕੈਪਟਨ ਅਮਰਿੰਦਰ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਅਤੇ ਖ਼ਾਸ ਤੌਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਸਮਰਥਨ ਦੇਣ ਲਈ ਧੰਨਵਾਦ ਕੀਤਾ।

Amit Shah, Narendra Modi Amit Shah, Narendra Modi

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਕੌਮੀ ਸੁਰੱਖਿਆ ਅਤੇ ਪੰਜਾਬ 'ਚ ਚੰਗਾ ਸ਼ਾਸਨ ਰਹੀ ਹੈ। ਉਨ੍ਹਾਂ ਨੇ ਦੁਸ਼ਮਣ ਦੇਸ਼ ਦੇ ਗ਼ਲਤ ਇਰਾਦਿਆਂ ਖ਼ਿਲਾਫ਼ ਵੀ ਚਿਤਾਵਨੀ ਦਿਤੀ ਜਿਹੜਾ ਲਗਾਤਾਰ ਇੱਥੇ ਹਾਲਾਤ ਵਿਗਾੜਨ ਲਈ ਹਥਿਆਰ ਭੇਜ ਰਿਹਾ ਹੈ। ਉਨ੍ਹਾਂ ਨੇ ਪੰਜਾਬੀ ਪੁਲਿਸ ਅਤੇ ਵੱਖ-ਵੱਖ ਕੇਂਦਰੀ ਸੁਰੱਖਿਆ ਏਜੰਸੀਆਂ ਵਿਚਾਲੇ ਨਜ਼ਦੀਕੀ ਤਾਲਮੇਲ ਦੀ ਲੋੜ 'ਤੇ ਵੀ ਜ਼ੋਰ ਦਿਤਾ।

captain amarinder singh captain amarinder singh

ਜਗਦੀਸ਼ ਜੱਗਾ ਨੂੰ ਸ਼ਾਨਦਾਰ ਪਬਲਿਕ ਮੀਟਿੰਗ ਦਾ ਆਯੋਜਨ ਕਰਨ ਲਈ ਮੁਬਾਰਕਬਾਦ ਦਿੰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ। ਟਿਕਟਾਂ ਦੀ ਵੰਡ 'ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੇ ਭਾਜਪਾ ਜੇਤੂ ਉਮੀਦਵਾਰਾਂ ਨੂੰ ਹੀ ਫਾਈਨਲ ਕਰਨ ਲਈ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨੇ ਮੀਟਿੰਗ 'ਚ ਸ਼ਾਮਲ ਹੋਣ ਲਈ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement