ਬਿਕਰਮ ਮਜੀਠੀਆ ਖ਼ਿਲਾਫ਼ FIR ਤੋਂ ਬਾਅਦ ਨਵਜੋਤ ਸਿੱਧੂ ਨੇ ਕੀਤੀ ਪ੍ਰੈੱਸ ਕਾਨਫਰੰਸ, ਪੜ੍ਹੋ ਕੀ ਕਿਹਾ
Published : Dec 21, 2021, 4:54 pm IST
Updated : Dec 21, 2021, 4:57 pm IST
SHARE ARTICLE
Navjot Sidhu
Navjot Sidhu

ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਿਸ਼ਾਨੇ ’ਤੇ ਲਿਆ।

ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਡਰੱਗ ਮਾਮਲੇ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖਿਲਾਫ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕਾਨੂੰਨ ਵਾਲੇ ਕਾਨੂੰਨੀ ਕਾਰਵਾਈ ਕਰ ਰਹੇ ਹਨ। ਅਸੀਂ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਾਂ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਛੇ ਸਾਲ ਤੋਂ ਉਡੀਕ ਰਹੇ ਸੀ ਕਿ ਅਸਲ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਇਹ ਜਾਇਜ਼ ਮੰਗ ਹੈ ਪਰ ਇਸ 'ਤੇ ਰਾਜਨੀਤੀ ਹੁੰਦੀ ਰਹੀ। ਜਿਨ੍ਹਾਂ ਨੇ ਇਹ ਕੀਤਾ ਉਹ ਦਰ-ਦਰ ਠੋਕਰਾਂ ਖਾਂਦੇ ਫਿਰ ਰਹੇ ਹਨ।

Navjot Sidhus' reaction after the action taken in the drug trafficking caseNavjot Sidhu

ਇਸ ਦੌਰਾਨ ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਿਸ਼ਾਨੇ ’ਤੇ ਲਿਆ। ਉਹਨਾਂ ਕਿਹਾ, ''ਕੇਜਰੀਵਾਲ ਇੱਥੇ ਆ ਕੇ ਸਾਡੇ ਅਧਿਆਪਕਾਂ ਨੂੰ ਝਾਂਸਾ ਦੇ ਰਿਹਾ ਹੈ ਜਦਕਿ ਦਿੱਲੀ ਦੇ ਅਧਿਆਪਕਾਂ ਨੂੰ 15-15 ਦਿਨਾਂ ਲਈ ਠੇਕੇ 'ਤੇ ਰੱਖਿਆ ਹੋਇਆ ਹੈ, ਇਸੇ ਲਈ ਮੈਂ ਉਸ ਨੂੰ ਬਹਿਸ ਕਰਨ ਦੀ ਚੁਣੌਤੀ ਦਿੱਤੀ, ਕੇਜਰੀਵਾਲ ਬਹਿਸ ਤੋਂ ਹੀ ਭੱਜ ਗਿਆ। ਜਦੋਂ ਮੈਂ ਰੇਤ ਮਾਫੀਆ ਲਈ ਲੜਦਾ ਸੀ ਤਾਂ ਕਹਿੰਦਾ ਸੀ ਕਿ ਛੋਟਾ ਕੇਜਰੀਵਾਲ ਘੁੰਮ ਰਿਹਾ ਹੈ। ਮੈਂ ਕਹਿੰਦਾ ਹਾਂ ਨਕਲੀ ਸਿੱਧੂ ਘੁੰਮ ਰਿਹਾ ਹੈ, ਜੋ ਮੇਰੀ ਪਾਲਿਸੀ ਦੇਖਦਾ ਹੈ ਅਤੇ ਉਸ ਦੀ ਨਕਲ ਕਰਦਾ ਹੈ''।

Bikram Singh MajithiaBikram Singh Majithia

ਉਹਨਾਂ ਕਿਹਾ ਕਿ ਇਹ ਉਹੀ ਕੇਜਰੀਵਾਲ ਨੇ ਜਿਸ ਨੇ ਬਿਕਰਮ ਮਜੀਠੀਆ ਤੋਂ ਮਾਫੀ ਮੰਗੀ ਸੀ।  ਰਾਣਾ ਗੁਰਜੀਤ ਸਿੰਘ ਸੋਢੀ ਦੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ  ਇਹ ਹਰੇਕ ਦਾ ਨਿੱਜੀ ਫੈਸਲਾ ਹੈ,  ਕਾਂਗਰਸ ਨੂੰ ਕੋਈ ਛੱਡ ਕੇ ਚਲਾ ਜਾਵੇ ਜਾਂ ਕੋਈ ਕਾਂਗਰਸ ਵਿਚ ਆ ਜਾਵੇ, ਇਸ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਂਦਾ। ਕਾਂਗਰਸ ਇਕ ਵਿਚਾਰਧਾਰਾ ਹੈ, ਕਈ ਇਸ ਨਾਲ ਜੁੜੇ ਅਤੇ ਕਈ ਚਲੇ ਗਏ।

Arvind KejriwalArvind Kejriwal

ਬੇਅਦਬੀ ਮਾਮਲਾ ’ਤੇ ਉਹਨਾਂ ਕਿਹਾ ਕਿ ਜਦੋਂ ਵੀ ਚੋਣਾਂ ਦਾ ਸਮਾਂ ਨੇੜੇ ਆਉਂਦਾ ਹੈ, ਬੇਅਦਬੀ ਦੇ ਮਾਮਲੇ ਵੱਧ ਜਾਂਦੇ ਹਨ। ਅਜਿਹਾ ਕਰਕੇ ਪੰਜਾਬ ਦੇ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement