
ਬਹੁ-ਕਰੋੜੀ ਡਰੱਗ ਮਾਮਲੇ ਵਿਚ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ। ਇਹ ਕੋਈ ਸਿਆਸੀ ਏਜੰਡਾ ਨਹੀਂ ਹੈ।
ਚੰਡੀਗੜ੍ਹ : ਬਹੁ ਕਰੋੜੀ ਡਰੱਗ ਨਸ਼ਾ ਤਸਕਰੀ ਮਾਮਲੇ ਨੂੰ ਲੈ ਕੇ ਕਾਰਵਾਈ ਤੇਜ਼ ਹੋ ਗਈ ਹੈ ਅਤੇ ਇਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ FIR ਦਰਜ ਕੀਤੀ ਗਈ ਹੈ।
sukhjinder randhawa deputy cm
ਇਸ ਬਾਰੇ ਬੋਲਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਮਜੀਠੀਆ ਖ਼ਿਲਾਫ਼ ਜਾਂਚ ਵੀ ਚੱਲੇਗੀ ਅਤੇ ਗ੍ਰਿਫ਼ਤਾਰੀ ਵੀ ਹੋਵੇਗੀ। ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪਣੇ ਪੱਧਰ 'ਤੇ ਪ੍ਰਤੀਕਿਰਿਆ ਦਿਤੀਆਂ ਜਾ ਰਹੀਆਂ ਹਨ।
sukhjinder randhawa deputy cm
ਇਸ ਸਬੰਧੀ ਬੋਲਦਿਆਂ ਰੰਧਾਵਾ ਨੇ ਕਿਹਾ, ''ਬਹੁ-ਕਰੋੜੀ ਡਰੱਗ ਮਾਮਲੇ ਵਿਚ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ। ਇਹ ਕੋਈ ਸਿਆਸੀ ਏਜੰਡਾ ਨਹੀਂ ਹੈ। ਚੰਨੀ ਸਰਕਾਰ ਬਣਨ ਮਗਰੋਂ ਸਾਰੇ ਐਕਸ਼ਨ ਵਿਚ ਆਏ ਹਨ। ਸਾਨੂੰ ਸਵਾਲਾਂ ਦੇ ਘੇਰੇ ਵਿਚ ਲਿਆਉਣ ਤੋਂ ਪਹਿਲਾਂ ਇਸ ਮਾਮਲੇ ਨਾਲ ਸਬੰਧਤ ਵੱਡੀਆਂ ਮੱਛੀਆਂ ਨੂੰ ਘੇਰਿਆ ਜਾਵੇ ਕਿ ਜੇਕਰ ਉਨ੍ਹਾਂ ਦਾ ਅਕਸ ਸਾਫ਼ ਸੁਥਰਾ ਹੈ ਤਾਂ ਇੰਨਾਂ ਵਾਵਰੋਲਾ ਕਿਉਂ? ਕਿਸੇ ਨੂੰ ਵੀ ਨਾਜਾਇਜ਼ ਤੰਗ ਨਹੀਂ ਕੀਤਾ ਜਾ ਰਿਹਾ। ਛਾਪੇਮਾਰੀ ਲਗਾਤਾਰ ਚੱਲ ਰਹੀ ਹੈ। ਮਜੀਠੀਆ ਖ਼ਿਲਾਫ਼ ਜਾਂਚ ਵੀ ਚੱਲੇਗੀ ਅਤੇ ਗ੍ਰਿਫ਼ਤਾਰੀ ਵੀ ਹੋਵੇਗੀ।''