
ਕਾਂਗਰਸ ਨੇ ਨਸ਼ਿਆਂ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹਨ ਦੀ ਬਜਾਏ ਹਮੇਸ਼ਾ ਸਿਆਸਤ ਕੀਤੀ ਹੈ। ਅਸੀਂ ਕਾਂਗਰਸ ਦਾ ਚੈਲੰਜ ਕਬੂਲਦੇ ਹਾਂ।
ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਬਿਓਰੋ ਆਫ਼ ਇਨਵੈਸਟੀਗੇਸ਼ਨ ਥਾਣਾ ਮੋਹਾਲੀ 'ਚ ਦਰਜ ਕੀਤੀ ਗਈ ਹੈ। ਇਸ ਐੱਫਆਈਆਰ ਨੇ ਪੂਰੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਇਸ ਮੁੱਦੇ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ ਸਾਹਮਣੇ ਆਿਆ ਹੈ।
Bikram Singh Majithia
ਉਹਨਾਂ ਨੇ ਕਿਹਾ ਕਿ ''ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਅਸੀਂ ਇਸ ਖ਼ਿਲਾਫ਼ ਕਾਨੂੰਨੀ ਲੜਾਈ ਲੜਾਂਗੇ। ਅਸੀਂ ਪੰਜਾਬ ਦੀ ਜਨਤਾ ਅੱਗੇ ਸੱਚ ਲਿਆਵਾਂਗੇ। ਕਾਂਗਰਸ ਨੇ ਨਸ਼ਿਆਂ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹਨ ਦੀ ਬਜਾਏ ਹਮੇਸ਼ਾ ਸਿਆਸਤ ਕੀਤੀ ਹੈ। ਅਸੀਂ ਕਾਂਗਰਸ ਦਾ ਚੈਲੰਜ ਕਬੂਲਦੇ ਹਾਂ। ਸੁਖਬੀਰ ਬਾਦਲ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਇਨ੍ਹਾਂ ਮਾਮਲਿਆਂ 'ਤੇ ਸਿਆਸਤ ਕਰੇਗਾ, ਉਸ ਦਾ ਕੱਖ ਨਹੀਂ ਰਹੇਗਾ। ਪਿਛਲੀਆਂ ਚੋਣਾਂ ਦੌਰਾਨ ਵੀ ਇਹੀ ਸਭ ਕੁੱਝ ਹੋਇਆ ਸੀ।
sukhbir badal
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੀ ਸਰਕਾਰ ਕੋਲ ਹਰ ਕਿਸਮ ਦੀਆਂ ਏਜੰਸੀਆਂ ਹਨ ਅਤੇ ਤਾਕਤ ਹੈ, ਇਸ ਲਈ ਜਲਦ ਤੋਂ ਜਲਦ ਅਸਲ ਦੋਸ਼ੀਆਂ ਦਾ ਪਤਾ ਲਾਉਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨੂੰ ਪਤਾ ਹੈ ਕਿ ਜਨਤਾ ਦੇ ਸਾਹਮਣੇ ਜਾਣਾ ਪੈਣਾ ਹੈ, ਜਿਸ ਕਾਰਨ ਉਨ੍ਹਾਂ ਦਾ ਸਿਰਫ਼ ਇੱਕੋ ਇਕ ਮਕਸਦ ਹੈ ਕਿ ਅਕਾਲੀ ਦਲ ਦੇ ਆਗੂਆਂ 'ਤੇ ਕਿਵੇਂ ਝੂਠੇ ਪਰਚੇ ਦਰਜ ਕਰੀਏ।
Navjot Singh Sidhu and CM Channi
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਪਰਚੇ ਤੋਂ ਡਰਦੀ ਨਹੀਂ ਅਤੇ ਨਾ ਹੀ ਪਿੱਛੇ ਹਟੇਗੀ, ਸਗੋਂ ਡਟ ਕੇ ਸਾਹਮਣਾ ਕਰੇਗੀ ਅਤੇ ਜਨਤਾ ਅੱਗੇ ਪੂਰਾ ਸੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਜਿੰਨੇ ਵੀ ਪੁਲਿਸ ਅਫ਼ਸਰਾਂ ਨੇ ਆਗੂਆਂ ਦੀ ਸ਼ਹਿ 'ਤੇ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਹਨ, ਉਨ੍ਹਾਂ ਸਭ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਝੂਠਾ ਕੇਸ ਬਣਾਇਆ ਗਿਆ ਹੈ ਅਤੇ ਹੁਣ ਸਮਾਂ ਆ ਗਿਆ ਹੈ, ਪੰਜਾਬ ਸਰਕਾਰ ਇਸ ਦਾ ਨਤੀਜਾ ਭੁਗਤਣ ਲਈ ਤਿਆਰ ਰਹੇ।