
ਮਿਸ਼ਨ 25,000 ਟੀਕਿਆਂ ਦੀ ਸ਼ੁਰੂਆਤ ਕੀਤੀ
ਚੰਡੀਗੜ੍ਹ: ਸਿਹਤ ਵਿਭਾਗ ਯੂਟੀ ਅਤੇ ਕਰਨ ਗਿਲਹੋਤਰਾ ਫਾਊਂਡੇਸ਼ਨ ਨੇ ਯੂਨਾਈਟਿਡ ਸਿੱਖਸ ਅਤੇ ਏਐਸਆਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੱਜ ਇੱਥੇ ਸੁਖਨਾ ਝੀਲ ਟੀਕਾਕਰਨ ਕੈਂਪ ਵਿਚ 20,000 ਕੋਵਿਡ ਟੀਕਾਕਰਨ ਮਨਾਇਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਮੁੱਖ ਮਹਿਮਾਨ ਸਨ।
ਇਸ ਮੌਕੇ ਕੋਵਿਡ ਯੋਧਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੇਕ ਕੱਟਣ ਦੀ ਰਸਮ ਵੀ ਨਿਭਾਈ ਗਈ, ਜਿਸ ਤੋਂ ਬਾਅਦ ਮਿਸ਼ਨ 25,000 ਟੀਕੇ ਲਗਾਉਣ ਦੀ ਸ਼ੁਰੂਆਤ ਵੀ ਕੀਤੀ ਗਈ।
Sukhna Vaccination Centre achieves 20,000 vaccinations target
ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਸੰਸਥਾਪਕ ਕਰਨ ਗਿਲਹੋਤਰਾ ਨੇ ਦੱਸਿਆ ਕਿ ਸੁਖਨਾ ਝੀਲ ਟੀਕਾਕਰਨ ਕੇਂਦਰ ਵਿਖੇ ਚਾਰ ਮਹੀਨਿਆਂ ਵਿਚ 20,000 ਟੀਕੇ ਲਗਵਾਏ ਗਏ ਹਨ ਅਤੇ ਹੁਣ ਅਗਲੇ ਮਹੀਨੇ 25,000 ਲੋਕਾਂ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਉਹਨਾਂ ਨੇ ਵਲੰਟੀਅਰਾਂ ਨੂੰ ਉਤਸ਼ਾਹਿਤ ਕਰਨ ਲਈ ਸਮਾਂ ਕੱਢਣ ਲਈ ਹਰਿਆਣਾ ਦੇ ਰਾਜਪਾਲ ਦਾ ਧੰਨਵਾਦ ਕੀਤਾ। ਇਹ ਫਾਊਂਡੇਸ਼ਨ ਸਰਗਰਮੀ ਨਾਲ ਸਮਾਜ ਸੇਵਾ ਵਿਚ ਲੱਗੀ ਹੋਈ ਹੈ। ਟੀਕਾਕਰਨ ਕੇਂਦਰ ’ਤੇ ਦੁਪਹਿਰ 1 ਤੋਂ ਸ਼ਾਮ 7 ਵਜੇ ਤੱਕ ਮੁਫ਼ਤ ਟੀਕਾਕਰਨ ਉਪਲਬਧ ਹੈ, ਇਸ ਦੀ ਸਥਾਪਨਾ ਸਿਹਤ ਵਿਭਾਗ ਦੁਆਰਾ ਕਰਨ ਗਿਲਹੋਤਰਾ ਫਾਊਂਡੇਸ਼ਨ, ਯੂਨਾਈਟਿਡ ਸਿੱਖਸ ਅਤੇ ਏਐਸਆਰ ਫਾਊਂਡੇਸ਼ ਦੇ ਸਹਿਯੋਗ ਨਾਲ ਕੀਤੀ ਗਈ ਹੈ। ਫਾਊਂਡੇਸ਼ਨ ਨੇ ਵੈਕਸੀਨ ਲਗਵਾਉਣ ਲਈ ਆਉਣ ਵਾਲੇ ਲੋਕਾਂ ਲਈ ਬੈਠਣ ਦੀ ਪੂਰੀ ਵਿਵਸਥਾ ਕੀਤੀ ਹੋਈ ਹੈ।
Sukhna Vaccination Centre achieves 20,000 vaccinations target
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਇਸ ਮੌਕੇ ਕੋਵਿਡ ਕੇਂਦਰ ਅਤੇ ਫਿਰ ਟੀਕਾਕਰਨ ਕੇਂਦਰ ਦੀ ਸਥਾਪਨਾ ਵਰਗੀਆਂ ਪਹਿਲਕਦਮੀਆਂ ਲਈ ਕਰਨ ਗਿਲਹੋਤਰਾ ਫਾਊਂਡੇਸ਼ਨ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਚੰਡੀਗੜ੍ਹ ਦੇ ਵੱਧ ਤੋਂ ਵੱਧ ਲੋਕ ਅਜਿਹੇ ਸਮਾਜ ਸੇਵੀ ਉਪਰਾਲਿਆਂ ਲਈ ਅੱਗੇ ਆਉਣਗੇ ਅਤੇ ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਅਜਿਹੇ ਪ੍ਰਾਜੈਕਟਾਂ ਦਾ ਸਮਰਥਨ ਕਰਨ ਲਈ ਹਮੇਸ਼ਾ ਮੋਹਰੀ ਰਹੇਗਾ ਜੋ ਮਹਾਂਮਾਰੀ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿਚ ਮਦਦ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
Sukhna Vaccination Centre achieves 20,000 vaccinations target
ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਰਨ ਗਿਲਹੋਤਰਾ ਵੱਲੋਂ ਯੂਟੀ ਪ੍ਰਸ਼ਾਸਨ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਉਹਨਾਂ ਚੰਡੀਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣਾ ਟੀਕਾਕਰਨ ਕਰਵਾਉਣ ਜੋ ਕੋਵਿਡ ਤੋਂ ਬਚਾਅ ਦਾ ਇੱਕੋ ਇੱਕ ਤਰੀਕਾ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਾ 100 ਫੀਸਦੀ ਟੀਚਾ ਹਾਸਲ ਕਰਨ ਵਾਲਾ ਪਹਿਲਾ ਸ਼ਹਿਰ ਹੋਣ ਦਾ ਮਾਣ ਹਾਸਲ ਹੋਇਆ ਹੈ।
Sukhna Vaccination Centre achieves 20,000 vaccinations target
ਯੂਨਾਈਟਿਡ ਸਿੱਖਸ ਅਤੇ ਕਰਨ ਗਿਲਹੋਤਰਾ ਫਾਊਂਡੇਸ਼ਨ ਨੇ ਇਸ ਸਾਲ ਮਈ ਵਿਚ ਚੰਡੀਗੜ੍ਹ ਨੂੰ ਸਪੋਰਟਸ ਕੰਪਲੈਕਸ, ਸੈਕਟਰ 43 ਵਿਖੇ ਇੱਕ ਮਿੰਨੀ ਕੋਵਿਡ-19 ਕੇਅਰ ਸੈਂਟਰ ਸਮਰਪਿਤ ਕੀਤਾ ਸੀ। ਗਿਲਹੋਤਰਾ ਕਈ ਪਹਿਲਕਦਮੀਆਂ ਵਿੱਚ ਅਦਾਕਾਰ ਸੋਨੂੰ ਸੂਦ ਨਾਲ ਕੰਮ ਕਰ ਰਹੇ ਹਨ।