ਮਹਾਨ ਵਿਦਵਾਨ ਪ੍ਰੋ: ਕਰਤਾਰ ਸਿੰਘ ਨੂੰ ਭਾਰਤ ਸਰਕਾਰ ਨੇ ਹਸਪਤਾਲ ’ਚ ਪ੍ਰਦਾਨ ਕੀਤਾ ਪਦਮ ਸ਼੍ਰੀ ਪੁਰਸਕਾ
Published : Dec 21, 2021, 12:57 am IST
Updated : Dec 21, 2021, 12:57 am IST
SHARE ARTICLE
image
image

ਮਹਾਨ ਵਿਦਵਾਨ ਪ੍ਰੋ: ਕਰਤਾਰ ਸਿੰਘ ਨੂੰ ਭਾਰਤ ਸਰਕਾਰ ਨੇ ਹਸਪਤਾਲ ’ਚ ਪ੍ਰਦਾਨ ਕੀਤਾ ਪਦਮ ਸ਼੍ਰੀ ਪੁਰਸਕਾਰ

ਚੰਡੀਗੜ੍ਹ/ਲੁਧਿਆਣਾ, 20 ਦਸੰਬਰ (ਸਸਸ): ਗੁਰਮਤਿ ਸੰਗੀਤ ਮਾਰਤੰਡ ਪ੍ਰੋ: ਕਰਤਾਰ ਸਿੰਘ, ਜੋ ਡੀ.ਐਮ.ਸੀ. ਹੀਰੋ ਹਾਰਟ ਲੁਧਿਆਣਾ ਦੇ ਆਈ.ਸੀ.ਯੂ. ਵਿਚ ਜ਼ੇਰੇ ਇਲਾਜ਼ ਹਨ, ਨੂੰ ਭਾਰਤ ਦੇ ਰਾਸ਼ਟਰਪਤੀ ਦੀ ਤਰਫ਼ੋਂ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਹਸਪਤਾਲ ਪੁੱਜ ਕੇ ਪਦਮ ਸ਼੍ਰੀ ਪੁਰਸਕਾਰ ਸਪੁਰਦ ਕੀਤਾ। ਪ੍ਰੋਫ਼ੈਸਰ ਕਰਤਾਰ ਸਿੰਘ ਨੂੰ ਕਲਾ ਦੇ ਖੇਤਰ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਤ ਕੀਤਾ ਗਿਆ ਹੈ। ਸਿਹਤ ਸਮੱਸਿਆ ਦੇ ਚਲਦੇ ਉਹ ਰਾਸ਼ਟਰਪਤੀ ਭਵਨ ਵਾਲੇ ਸਮਾਗਮ ਵਿਚ ਸ਼ਾਮਲ ਨਹੀਂ ਸਨ ਹੋ ਸਕੇ। ਭਾਰਤ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨੂੰ ਪਦਮ ਸ੍ਰੀ ਸਨਮਾਨ ਸਪੁਰਦ ਕੀਤਾ ਜੋ ਕਿ ਇਸ ਵੇਲੇ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਦੇ ਆਈ.ਸੀ.ਯੂ. ਵਿਚ ਜ਼ੇਰੇ ਇਲਾਜ਼ ਹਨ।
ਇਸ ਮੌਕੇ ਉਨ੍ਹਾਂ ਦੇ ਪ੍ਰਵਾਰਕ ਮੈਂਬਰ ਜਿਨ੍ਹਾਂ ਵਿਚ ਬੇਟੀਆਂ ਮਨਜੀਤ ਕੌਰ ਤੇ ਸੁਖਬੀਰ ਕੌਰ, ਪੁੱਤਰ ਅਮਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ, ਨੂੰਹ ਅਮਰਜੀਤ ਕੌਰ ਤੇ ਪੋਤੇ-ਪੋਤੀਆਂ ਤੇ ਉਨ੍ਹਾਂ ਦੇ ਸੰਗੀਤ ਸਾਗਿਰਦ ਰਵਿੰਦਰ ਰੰਗੂਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਨਮਾਨ ਲਈ ਪ੍ਰੋ: ਕਰਤਾਰ ਸਿੰਘ ਅਤੇ ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਪ੍ਰੋ: ਕਰਤਾਰ ਸਿੰਘ ਨੂੰ ਉਨ੍ਹਾਂ ਦੇ ਗੁਰਬਾਣੀ ਸੰਗੀਤ ਬਾਰੇ ਸਿਧਾਂਤਕ ਪੁਸਤਕਾਂ ਲਿਖਣ, ਗੁਰਬਾਣੀ ਦਾ ਰਾਗਾਂ ਮੁਤਾਬਕ ਗਾਇਨ ਅਤੇ ਸਿਖਲਾਈ ਦੇ ਖੇਤਰ ਵਿਚ ਬਹੁਤ ਵੱਡਾ ਯੋਗਦਾਨ ਹੈ। ਭਾਵੇਂ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਪਹਿਲਾਂ ਵੀ ਵੱਖ-ਵੱਖ ਉੱਚ ਪਧਰੀ ਸਨਮਾਨਾਂ ਨਾਲ ਨਿਵਾਜਿਆ ਗਿਆ ਹੈ,ਪਰ ਪਦਮ ਸ੍ਰੀ ਸਨਮਾਨ ਸਰਵੋਤਮ ਹੈ। ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਣ ਦੇਣ ‘ਤੇ ਸਰਕਾਰ ਦਾ ਧਨਵਾਦ ਕਰਦੇ ਹੋਏ ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦਾ ਵੀ ਉਨ੍ਹਾਂ ਨੂੰ ਨਿਜੀ ਤੌਰ ‘ਤੇ ਪਹੁੰਚ ਕੇ ਭਾਰਤ ਸਰਕਾਰ ਵਲੋਂ ਪਦਮ ਸ਼੍ਰੀ ਪ੍ਰਦਾਨ ਕਰਨ ਲਈ ਵਿਸ਼ੇਸ਼ ਸ਼ੁਕਾਰਾਨਾ ਕੀਤਾ।
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement