ਕੰਮ ਤੋਂ ਘਰ ਵਾਪਸ ਪਰਤ ਰਹੇ 4 ਵਿਅਕਤੀਆਂ ਨੂੰ ਅਣਪਛਾਤੀ ਕਾਰ ਨੇ ਦਰੜਿਆ

By : KOMALJEET

Published : Dec 21, 2022, 7:52 pm IST
Updated : Dec 21, 2022, 7:52 pm IST
SHARE ARTICLE
Punjab News
Punjab News

ਦੋ ਦੀ ਹੋਈ ਮੌਤ ਤੇ ਦੋ ਜ਼ਖ਼ਮੀ 

ਗੁਰਦਾਸਪੁਰ (ਅਵਤਾਰ ਸਿੰਘ): ਗੁਰਦਾਸਪੁਰ ਤੋਂ ਕੰਮ ਕਰ ਕੇ ਧਾਰੀਵਾਲ ਵਿਖੇ ਆਪਣੇ ਘਰ ਵਾਪਸ ਪਰਤ ਰਹੇ ਚਾਰ ਨੌਜਵਾਨਾਂ ਨੂੰ ਪਿੱਛੇ ਤੋਂ ਆ ਰਹੀ ਇੱਕ ਅਣਪਛਾਤੇ ਕਾਰ ਸਵਾਰ ਵਲੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਦੋ ਨੌਜਵਾਨ ਜ਼ਖ਼ਮੀ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦਸਿਆ ਕਿ ਉਕਤ ਚਾਰੇ ਨੌਜਵਾਨ ਗੁਰਦਾਸਪੁਰ ਤੋਂ ਕੰਮ ਕਰ ਕੇ ਵਾਪਸ ਜਾ ਰਹੇ ਸਨ ਕਿ ਪਿੱਛੋਂ ਆ ਰਹੀ ਇੱਕ ਅਣਪਛਾਤੀ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਤਰਸੇਮ ਲਾਲ ਤੇ ਯਸ਼ਪਾਲ ਦੀ ਮੌਤ ਹੋ ਗਈ ਹੈ ਤੇ ਦੋ ਜ਼ਖ਼ਮੀ ਹੋ ਗਏ।

ਉਹਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਉਸ ਕਾਰ ਦੀ ਭਾਲ ਕਰ ਕੇ ਕਾਰ ਸਵਾਰ ਤੇ ਬਣਦੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦਸਿਆ ਕਿ ਸਾਨੂੰ ਸ਼ਾਮ 6 ਵਜੇ ਸੂਚਨਾ ਮਿਲੀ ਕਿ ਐਕਸੀਡੈਂਟ ਹੋਇਆ ਹੈ ਤੇ ਘਰ ਵਾਪਸ ਜਾ ਰਹੇ ਮਜ਼ਦੂਰਾਂ ਨੂੰ ਅਣਪਛਾਤੀ ਕਾਰ ਵਲੋਂ ਫੇਟ ਮਾਰ ਦਿੱਤੀ ਗਈ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਗਏ ਹਨ ਪਰ ਕਾਰ ਦਾ ਕੁੱਝ ਪਤਾ ਨਹੀ ਲੱਗ ਸਕਿਆ। ਅੱਜ ਤਰਸੇਮ ਲਾਲ ਅਤੇ ਯਸ਼ਪਾਲ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਇਸ ਤੋਂ ਬਾਅਦ ਅਗਲੀ ਕਾਰਵਾਈ ਆਰੰਭ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement