
ਬੀਐਸਐਫ ਨੇ ਕੀਤੀ ਗੋਲੀਬਾਰੀ, ਤਲਾਸ਼ੀ ਦੌਰਾਨ ਮਿਲਿਆ ਪੈਕਟ
ਅੰਮ੍ਰਿਤਸਰ: ਮੰਗਲਵਾਰ ਸ਼ਾਮ ਕਰੀਬ 7:20 'ਤੇ ਧੁੰਦ ਦੇ ਵਿਚਕਾਰ ਡਰੋਨ ਪਿੰਡ ਭੈਰੋਪਾਲ 'ਚ ਦਾਖਲ ਹੋਇਆ। ਡਰੋਨ ਦੀ ਆਵਾਜ਼ ਨਾਲ ਜਵਾਨ ਚੌਕਸ ਹੋ ਗਏ। ਉਹਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਹੇਠਾਂ ਸੁੱਟ ਦਿੱਤਾ। ਡਰੋਨ ਪਾਕਿਸਤਾਨ ਦੀ ਸਰਹੱਦੀ ਲਾਈਨ ਦੇ 20 ਮੀਟਰ ਅੰਦਰ ਡਿੱਗਿਆ।
ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਡਰੋਨ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਧਣ ਲੱਗਾ ਪਰ ਕੁਝ ਦੇਰ ਬਾਅਦ ਇਹ ਪਾਕਿਸਤਾਨੀ ਸਰਹੱਦ ਦੇ ਅੰਦਰ ਜਾ ਡਿੱਗਿਆ। ਡਰੋਨ ਨੂੰ ਡੇਗਣ ਤੋਂ ਬਾਅਦ ਬੀਐਸਐਫ ਦੇ ਜਵਾਨ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਭਾਰਤ-ਪਾਕਿ ਸਰਹੱਦੀ ਖੇਤਰ 'ਚ 220 ਡਰੋਨ ਮਿਲੇ ਹਨ।
ਦੱਸ ਦੇਈਏ ਕਿ ਪਾਕਿਸਤਾਨੀ ਡਰੋਨ ਦੇ ਭਾਰਤੀ ਖੇਤਰ ਵਿੱਚ ਘੁਸਪੈਠ ਦੀ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਪਹਿਲਾਂ 26 ਨਵੰਬਰ ਦੇਰ ਰਾਤ ਪੰਜਾਬ ਦੇ ਤਰਨਤਾਰਨ ਦੇ ਪਿੰਡ ਅਮਰ ਕੋਟ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਇੱਕ ਡਰੋਨ ਆਉਂਦਾ ਦੇਖਿਆ ਗਿਆ ਸੀ। ਡਰੋਨ ਨੂੰ ਦੇਖ ਕੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਉਸ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ।