ਪਰਿਵਾਰ ਸਮੇਤ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ CM ਚਰਨਜੀਤ ਸਿੰਘ ਚੰਨੀ

By : GAGANDEEP

Published : Dec 21, 2022, 3:22 pm IST
Updated : Dec 21, 2022, 3:57 pm IST
SHARE ARTICLE
Former CM Charanjit Singh Channi
Former CM Charanjit Singh Channi

ਰਸਤੇ 'ਚ ਲੋਕਾਂ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ।

 

ਮੋਰਿੰਡਾ: ਸਾਬਕ‍ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਕੀਤੀ ਤੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ। ਰਸਤੇ 'ਚ ਲੋਕਾਂ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ। ਪਿਛਲੇ ਸਾਲ ਵੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਹੁੰਦੇ ਹੋਏ ਪਰਿਵਾਰ ਸਮੇਤ ਪੈਦਲ ਯਾਤਰਾ ਕੀਤੀ ਸੀ। ਚੰਨੀ ਦੇ ਨਾਲ ਵੱਡੀ ਗਿਣਤੀ 'ਚ ਸਮਰਥਕਾਂ ਨੇ ਵੀ ਪੈਦਲ ਯਾਤਰਾ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨੀਂ ਹੀ ਵਿਦੇਸ਼ ਤੋਂ ਭਾਰਤ ਪਰਤੇ ਹਨ। ਭਾਰਤ ਪਰਤਦਿਆਂ ਹੀ ਉਨ੍ਹਾਂ ਨੇ ਗਾਂਧੀ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਚੰਨੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਉਹਨਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ ਨਾਲ ਵੀ ਮੁਲਾਕਾਤ ਕੀਤੀ ਤੇ ਮੰਗਲਵਾਰ ਦੀ ਰਾਤ ਵੀ ਸਿੱਧੂ ਦੀ ਹਵੇਲੀ 'ਚ ਬਿਤਾਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement