ਗੁਰੂ ਨਾਨਕ ਦੇਵ ’ਵਰਸਿਟੀ, ਐਨ.ਏ.ਸੀ.ਸੀ. ਵਿਚ 3.85 ਸਕੋਰ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਯੂਨੀਵਰਸਿਟੀ ਬਣੀ

By : GAGANDEEP

Published : Dec 21, 2022, 7:53 am IST
Updated : Dec 21, 2022, 9:28 am IST
SHARE ARTICLE
photo
photo

ਯੂਨੀਵਰਸਿਟੀ ਨੇ 4 ਵਿੱਚੋਂ 3.85 ਅੰਕ ਸਕੋਰ ਕਰਕੇ ਏ++ ਉੱਚਤਮ ਗ੍ਰੇਡ ਹਾਸਲ ਕਰਦਿਆਂ ਸਮੁੱਚੇ ਸੂਬੇ ਦਾ ਨਾਂ ਰੌਸਨ ਕੀਤਾ ਹੈ।

 

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿਖਿਆ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਨਤੀਜੇ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਐਨ.ਏ.ਏ.ਸੀ. ਵਿਚ 3.85 ਅੰਕ ਪ੍ਰਾਪਤ ਕਰ ਕੇ ਏ++ ਗ੍ਰੇਡ ਪ੍ਰਾਪਤ ਕੀਤਾ ਹੈ ਜਿਸ ਨਾਲ ਜੀਐਨਡੀਯੂ ਇਹ ਸਕੋਰ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਰਾਜ, ਕੇਂਦਰੀ, ਪ੍ਰਾਈਵੇਟ ਯੂਨੀਵਰਸਿਟੀ ਬਣ ਗਈ ਹੈ।

ਟੀਚਿੰਗ, ਰਿਸਰਚ ਫ਼ੈਲੋਜ਼, ਨਾਨ-ਟੀਚਿੰਗ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਸਭਨਾਂ ਵਲੋਂ ਕੀਤੇ ਗਏ ਅਣਥੱਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚੇਰੀ ਸਿਖਿਆ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਹਰ ਖੇਤਰ ਵਿਚ ਮੱਲਾਂ ਮਾਰ ਸਕਣ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤਰ੍ਹਾਂ ਹੀ ਸੂਬੇ ਦਾ ਨਾਂ ਰੌਸ਼ਨ ਕਰਨਗੀਆਂ।

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਨੇ 4 ਵਿੱਚੋਂ 3.85 ਅੰਕ ਸਕੋਰ ਕਰਕੇ ਏ++ ਉੱਚਤਮ ਗ੍ਰੇਡ ਹਾਸਲ ਕਰਦਿਆਂ ਸਮੁੱਚੇ ਸੂਬੇ ਦਾ ਨਾਂ ਰੌਸਨ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਇਹ ਗ੍ਰੇਡ ਪ੍ਰਾਪਤ ਕਰਨ ਵਾਲੀ ਦੇਸ ਦੀਆਂ ਸਾਰੀਆਂ ਸਰਕਾਰੀ, ਨਿੱਜੀ ਅਤੇ ਕੇਂਦਰੀ ਯੂਨੀਵਰਸਿਟੀਆਂ ਵਿੱਚੋਂ ਇਕਲੌਤੀ ਯੂਨੀਵਰਸਿਟੀ ਬਣ ਗਈ ਹੈ ਅਤੇ ਦੇਸ ਭਰ ਦੀਆਂ ਸਾਰੀਆਂ ਸੰਸਥਾਵਾਂ ਵਿੱਚੋਂ ਦੂਜੇ ਨੰਬਰ ‘ਤੇ ਹੈ। ਟਾਟਾ ਇੰਸਟੀਚਿਊਟ ਆਫ ਸੋਸਲ ਸਾਇੰਸਿਜ (ਟੀ.ਆਈ.ਐਸ.ਐਸ.) 3.89 ਦਾ ਉੱਚ ਗ੍ਰੇਡ ਹਾਸਲ ਕਰਨ ਵਾਲੀ ਦੀ ਦੂਜੀ ਇਕਲੌਤੀ ਵਿਦਿਅਕ ਸੰਸਥਾ ਹੈ।

ਇਸ ਦੌਰਾਨ ਉਚੇਰੀ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਸਿਆ ਕਿ ਯੂਨੀਵਰਸਿਟੀ ਨੂੰ ਮੁਲਾਂਕਣ ਅਤੇ ਮਾਨਤਾ ਦੇ ਚੌਥੇ ਗੇੜ ਦੌਰਾਨ  ਏ++ ਗ੍ਰੇਡ  ਅਤੇ 3.85 ਸੀਜੀਪੀਏ ਨਾਲ ਮਾਨਤਾ ਦਿਤੀ ਗਈ ਹੈ , ਜੋ ਅਗਲੇ ਸੱਤ ਸਾਲਾਂ ਤਕ  ਰਹੇਗੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2014 ਦੇ ਅਪਣੇ ਪਿਛਲੇ ਐਕਰੀਡੀਸ਼ਨ ਸਾਇਕਲ  ਦੌਰਾਨ  ਹਾਸਲ ਕੀਤ 3.51 ਦੇ ਗ੍ਰੇਡ ਤੋਂ ਵਧ  ਕੇ ਹੁਣ 3.85 ਦਾ ਗ੍ਰੇਡ ਹਾਸਲ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਯੂਨੀਵਰਸਿਟੀ ਨੇ ਨੈਕ ਦੁਆਰਾ ਮਾਨਤਾ ਪ੍ਰਾਪਤ ਦੇਸ਼ ਦੀਆਂ ਸਾਰੀਆਂ ਰਾਜ ਅਤੇ ਕੇਂਦਰੀ ਯੂਨੀਵਰਸਿਟੀਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement