ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Dec 21, 2022, 2:37 pm IST
Updated : Dec 21, 2022, 2:37 pm IST
SHARE ARTICLE
Punjabi youth who went to Canada died due to heart attack
Punjabi youth who went to Canada died due to heart attack

ਪਤਨੀ ਅਤੇ ਉਸ ਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ।

 

ਲੁਧਿਆਣਾ: ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ (ਸਰੀ) ’ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਸਪੁੱਤਰ ਕਰਨੈਲ ਸਿੰਘ 2015 ’ਚ ਕੈਨੇਡਾ (ਸਰੀ) ਗਿਆ ਸੀ, ਜਿਸ ਦੀ ਪਤਨੀ ਅਤੇ ਉਸ ਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ। ਗੁਰਜਿੰਦਰ ਸਿੰਘ ਦੀ ਬੀਤੇ ਦਿਨੀਂ ਕੈਨੇਡਾ ‘ਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ।

ਪਿਛਲੇ ਕੁੱਝ ਮਹੀਨਿਆਂ ਤੋਂ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬੀ ਨੌਜਵਾਨਾਂ ਦੀਆਂ ਕੈਨੇਡਾ ਵਿਚ ਲਗਾਤਾਰ ਮੌਤਾਂ ਹੋ ਰਹੀਆਂ ਹਨ, ਉਸ ਨੂੰ ਦੇਖਦਿਆਂ ਪੰਜਾਬ ਵੱਸਦੇ ਪਰਿਵਾਰ ਭਾਰੀ ਚਿੰਤਾ ਵਿਚ ਡੁੱਬੇ ਹੋਏ ਹਨ। ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਦੀ ਮੌਤ ਦੀ ਖ਼ਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement