ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ: ਹਰਭਜਨ ਸਿੰਘ ਈਟੀਓ
Published : Dec 21, 2022, 5:00 pm IST
Updated : Dec 21, 2022, 5:00 pm IST
SHARE ARTICLE
Repair of roads and quality of newly constructed roads should be ensured: Harbhajan Singh ETO
Repair of roads and quality of newly constructed roads should be ensured: Harbhajan Singh ETO

ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ

 

ਐਸ ਏ ਐਸ ਨਗਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੇ ਚਲਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਨਤਕ ਕੰਮਾਂ ਦੀ ਮਿਆਰ ਸੁਧਾਰਨ ਦੇ ਮੰਤਵ ਨਾਲ ਟੰਗੋਰੀ ਵਿਖੇ ਹੌਟ-ਮਿਕਸ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

ਲੋਕ ਨਿਰਮਾਣ ਮੰਤਰੀ ਨੇ ਕੰਮਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਵਧੀਆਂ ਸਪੈਸੀਫੀਕੇਸ਼ਨਾਂ ਨੂੰ ਇਸਤੇਮਾਲ ਦੇ ਲਈ ਸੁਝਾਅ ਦਿੱਤੇ।  

ਉਹਨਾਂ ਨੇ ਕੰਮਾਂ ਦੀ ਲਾਗਤ ਨੂੰ ਘੱਟ ਕਰਨ ਲਈ ਰੀਸਾਈਕਲਿੰਗ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਅਧਿਕਾਰੀਆਂ ਨੂੰ ਸੇਧ ਪ੍ਰਦਾਨ ਕੀਤੀ। ਮੰਤਰੀ ਜੀ ਨੇ ਕਿਹਾ ਕਿ ਰੀਸਾਈਕਲਿੰਗ ਨਾਲ ਵਾਤਾਵਰਣ ਦੀ ਅਲੂਦਗੀ ਵੀ ਘੱਟ ਹੋਵੇਗੀ। ਉਹਨਾਂ ਨੇ ਪਲਾਂਟ ਤੇ ਮੌਜੂਦਾ ਲੈਬੋਰੇਟਰੀ ਦਾ ਵੀ ਜਾਇਜ਼ਾ ਲਿਆ ।

ਇਸ ਮੌਕੇ ਗੱਲਬਾਤ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਲਈ ਜਾਰੀ ਕੀਤੇ ਜਾਂਦੇ ਫੰਡ ਲੋਕਾਂ ਦਾ ਪੈਸਾ ਹੈ ਅਤੇ ਇਸ ਦੀ ਪਾਰਦਰਸ਼ੀ ਤਰੀਕਿਆਂ ਨਾਲ ਵਰਤੋਂ ਕਰਕੇ ਮਿਆਰੀ ਵਿਕਾਸ ਕਾਰਜ ਯਕੀਨੀ ਬਣਾਏ ਜਾਣ।

ਮੰਤਰੀ ਨੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਕੇ ਸੂਬੇ ਵਿਚ ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement