
ਉਜਾੜੇ ਦਾ ਸਾਹਮਣੇ ਕਰ ਰਹੇ ਪਰਿਵਾਰਾਂ ਦਾ ਜਾਣਿਆ ਹਾਲ
ਜਲੰਧਰ : ਕੌਮੀ ਅਨੁਸੂਚਿਤ ਜਾਰੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਅੱਜ ਲਤੀਫਪੁਰਾ ਪਹੁੰਚੇ। ਇਥੇ ਉਨ੍ਹਾਂ ਨੇ ਉਜਾੜੇ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਦਾ ਹਾਲ ਵੀ ਜਾਣਿਆ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬੇਘਰ ਹੋਏ ਇਨ੍ਹਾਂ ਲੋਕਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ।
ਇਸ ਮੌਕੇ ਬੇਘਰ ਹੋਏ ਲੋਕਾਂ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਦੱਸਿਆ ਕਿ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੁਣਵਾਈ ਵੀ ਨਹੀਂ ਕੀਤੀ ਗਈ ਅਤੇ ਨਾ ਹੀ ਕਾਨੂੰਨ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ। ਇਸ ਪੂਰੇ ਮਾਮਲੇ 'ਚ ਭੂ-ਮਾਫੀਆ ਦਾ ਹੱਥ ਹੈ ਤੇ ਉਨ੍ਹਾਂ ਦੀ ਜ਼ਮੀਨ ਨੂੰ ਇੰਪਰੂਵਮੈਂਟ ਟਰੱਸਟ ਦੀ ਜ਼ਮੀਨ ਕਰਾਰ ਦੇ ਕੇ ਖਾਲੀ ਕਰਵਾਇਆ ਗਿਆ ਹੈ। ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਲੋਕਾਂ ਨੂੰ ਘਰਾਂ ਤੋਂ ਬਾਹਰ ਕੱਢ ਕੇ ਖੁੱਲ੍ਹੀਆਂ ਛੱਤਾਂ ਹੇਠ ਰਹਿਣ ਲਈ ਮਜ਼ਬੂਰ ਕੀਤਾ ਗਿਆ ਹੈ ਅਤੇ ਇਹ ਅਤਿ ਨਿੰਦਣਯੋਗ ਹੈ।